Friday, April 26, 2024

ਵਾਹਿਗੁਰੂ

spot_img
spot_img

ਸੇਫ਼ਟੀ ਪ੍ਰੋਟੋਕਾਲ ਹੈਲਮੈਟ ਵਾਂਗ ਹਨ, ਜੋ ਘਾਤਕ ਹਾਦਸਿਆਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ: ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਜਲੰਧਰ, 21 ਅਪ੍ਰੈਲ, 2021 –
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੇਫ਼ਟੀ ਪ੍ਰੋਟੋਕੋਲ ਹੈਲਮਟ ਵਾਂਗ ਹਨ, ਜੋ ਘਾਤਕ ਦੁਰਘਟਨਾਵਾਂ ਤੋਂ ਪਹਿਨਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ । ਇਸੇ ਤਰ੍ਹਾਂ ਕੋਰੋਨਾ ਵਾਇਰਸ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਲਾਗੂ ਇਹ ਸੁਰੱਖਿਆ ਸਾਵਧਾਨੀਆਂ ਵੱਡੇ ਜਨਤਕ ਹਿੱਤਾਂ ਲਈ ਹਨ ਨਾ ਕਿ ਕਿਸੇ ਵਿਅਕਤੀਗਤ ਲਾਭ ਲਈ।

ਪੁਲਿਸ ਕਮਿਸ਼ਨਰ, ਜੋ ਸ਼ਹਿਰ ਦੇ ਦੌਰੇ ‘ਤੇ ਸਨ, ਨੇ ਅੱਜ ਸੂਬਾ ਸਰਕਾਰ ਵੱਲੋਂ ਐਲਾਨੀਆਂ ਨਵੀਆਂ ਕੋਵਿਡ -19 ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੁਲਿਸ ਦੀ ਤਿਆਰੀ ਦਾ ਜਾਇਜ਼ਾ ਲਿਆ।

ਮਾਡਲ ਟਾਊਨ ਮਾਰਕੀਟ ਵਿਖੇ ਇੱਕ ਫੇਸਬੁੱਕ ਲਾਈਵ ਲਈ ਜਾਂਦੇ ਹੋਏ ਪੁਲਿਸ ਕਮਿਸ਼ਨਰ ਨੇ ਸਮੁੱਚੇ ਨਾਗਰਿਕਾਂ ਨੂੰ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਸ਼੍ਰੀ ਭੁੱਲਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਲਈ ਇਨ੍ਹਾਂ ਨੂੰ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਇਹ ਸਾਡੇ ਸਾਰਿਆਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ ।

ਪੁਲਿਸ ਕਮਿਸ਼ਨਰ ਨੇ ਵੱਖ-ਵੱਖ ਨਾਕਿਆਂ ਵਿਖੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸੁਰੱਖਿਆ ਸਾਵਧਾਨੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਅਤੇ ਮਾਸਕ ਨਾ ਪਹਿਨਣ ਵਾਲਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਤਾਜ਼ਾ ਕੋਵਿਡ -19 ਮਾਮਲਿਆਂ ਵਿੱਚ ਵਾਇਰਸ ਤੋਂ ਬਚਾਅ ਲਈ ਮਾਸਕ ਇਕੋ ਇਕ ਰਸਤਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਨਾਈਟ ਕਰਫਿਊ ਦੇ ਸਮੇਂ ਨੂੰ ਇਕ ਘੰਟਾ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ਤੱਕ ਵਧਾਉਣ, ਸਾਰੇ ਬਾਰਾਂ, ਸਿਨੇਮਾ ਹਾਲਾਂ, ਜਿੰਮ, ਸਪਾਅ, ਕੋਚਿੰਗ ਸੈਂਟਰਾਂ, ਸਪੋਰਟਸ ਕੰਪਲੈਕਸਾਂ ਨੂੰ ਬੰਦ ਕਰਨ, ਸਿਰਫ਼ ਟੇਕਅਵੇ ਅਤੇ ਹੋਮ ਡਲਿਵਰੀ ਲਈ ਸੋਮਵਾਰ ਤੋਂ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲ ਨੂੰ ਖੋਲ੍ਹਣਾ ਯਕੀਨੀ ਬਣਾਉਣ ਤੋਂ ਇਲਾਵਾ ਵਿਆਹ/ਸਸਕਾਰ ਮੌਕੇ 20 ਤੋਂ ਵੱਧ ਵਿਅਕਤੀਆਂ ਦੇ ਇਕੱਠਾਂ ‘ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕਿਹਾ।

ਸ਼੍ਰੀ ਭੁੱਲਰ ਨੇ ਇਹ ਵੀ ਜ਼ਿਕਰ ਕੀਤਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਆਰ.ਟੀ-ਪੀਸੀਆਰ ਦਾ ਸੈਂਪਲ ਦੇਣ ਸਮੇਂ ਗਲਤ ਪਤਾ ਅਤੇ ਮੋਬਾਇਲ ਨੰਬਰ ਲਿਖਾ ਦਿੰਦੇ ਹਨ, ਜਿਸ ਨਾਲ ਸਿਹਤ ਕਰਮੀਆਂ ਨੂੰ ਜੇਕਰ ਅਜਿਹਾ ਕੋਈ ਵਿਅਕਤੀ ਕੋਵਿਡ ਪਾਜ਼ੀਟਿਵ ਆ ਜਾਂਦਾ ਹੈ ਤਾਂ ਉਸ ਨੂੰ ਤਲਾਸ਼ ਕਰਨ ਵਿੱਚ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਹ ਵਿਅਕਤੀ ਨਾ ਕੇਵਲ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਂਦਾ ਹੈ ਸਗੋਂ ਦੂਸਰਿਆਂ ਲਈ ਵੀ ਖ਼ਤਰਾ ਬਣਦਾ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਇਸ ਤਰ੍ਹਾਂ ਦੇ ਰੁਝਾਨ ਨੂੰ ਛੱਡਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...