Friday, March 29, 2024

ਵਾਹਿਗੁਰੂ

spot_img
spot_img

ਸੋਨੀਆ ਗਾਂਧੀ ਨੇ ਈਸ਼ਰਪ੍ਰੀਤ ਸਿੰਘ ਨੂੰ ਐੱਨ.ਐੱਸ.ਯੂ.ਆਈ. ਪੰਜਾਬ ਦਾ ਪ੍ਰਧਾਨ ਐਲਾਨਿਆ

- Advertisement -

ਯੈੱਸ ਪੰਜਾਬ
ਮੋਹਾਲੀ, 11 ਅਗਸਤ, 2022 –
ਆਲ ਇੰਡਿਆ ਕਾਂਗਰਸ ਕਮੇਟੀ ਵਲੋਂ ਈਸ਼ਰਪ੍ਰੀਤ ਸਿੰਘ, ਐਨ.ਐਸ.ਯੂ.ਆਈ. ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਕੁਝ ਸਾਲ ਪਹਿਲਾਂ ਹੀ ਬਤੌਰ ਪਾਰਟੀ ਵਰਕਰ ਵਲੋਂ ਜ਼ਿਲ੍ਹਾ ਮੋਹਾਲੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਗਿਆ ਸੀ ਜਿਸ ਉਪਰੰਤ ਈਸ਼ਰਪ੍ਰੀਤ ਸਿੰਘ ਦੀਆਂ ਪਾਰਟੀ ਪ੍ਰਤੀ ਜੁਝਾਰੂ ਗਤੀਵਿਧੀਆਂ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਐਨ.ਐਸ.ਯੂ.ਆਈ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਈਸ਼ਰਪ੍ਰੀਤ ਸਿੰਘ ਵਲੋਂ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਵਿਆਪਕ ਪੱਧਰ ਉੱਤੇ ਕੋਵਿਡ ਪ੍ਰਭਾਵਿਤ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਸੀ। ਜਿਸ ਵਿੱਚ ਗਰੀਬ ਲੋਕਾਂ ਨੂੰ ਰਾਸ਼ਣ ਉਪਲੱਬਧ ਕਰਵਾਉਣ ਤੋਂ ਲੈਕੇ ਰਜਿੰਦਰਾ ਹਸਪਤਾਲ ਪਟਿਆਲਾ, ਗੁਰੂ ਗੋਬਿੰਦ ਸਿੰਘ ਹਸਪਤਾਲ ਫਰੀਦਕੋਟ, ਪੀ.ਜੀ.ਆਈ. ਚੰਡੀਗੜ੍ਹ ਅਤੇ ਹੋਰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਮਹੁੱਇਆ ਕਰਵਾਈਆਂ ਗਈਆਂ ਸਨ।

ਇਸ ਮੌਕੇ ਉੱਤੇ ਈਸ਼ਰਪ੍ਰੀਤ ਸਿੰਘ ਵਲੋਂ ਹਾਈ ਕਮਾਂਡ ਅਤੇ ਜਰਨਲ ਸਕੱਤਰ ਸ਼੍ਰੀ ਕੇ.ਸੀ. ਵਿਨੂੰ ਗੋਪਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਉਹ ਅੱਗੇ ਵੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ ਨੂੰ ਜਮੀਨੀ ਪੱਧਰ ਉੱਤੇ ਮਜਬੂਤ ਕਰਨ ਲਈ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ ਅਤੇ ਦੇਸ਼ ਦੀ ਸੱਭ ਤੋਂ ਪੁਰਾਣੀ ਅਤੇ ਇਤਹਾਸਿਕ ਪਾਰਟੀ ਜਿਸ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਇਸ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦੀਆਂ ਪ੍ਰਾਪਤ ਕਰਵਾ ਕੇ ਦੇਸ਼ ਦੇ ਸੁਨਹਿਰੀ ਇਤਿਹਾਸ ਵਿੱਚ ਆਪਣਾ ਨਾਮ ਦਰਜ ਕਰਵਾਇਆ।

ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਉਹ ਨਾਜ਼ੁਕ ਸਮਾਂ ਹੈ ਜਿਸ ਵਕਤ ਦੇਸ਼ ਦੇ ਉੱਜਵਲ ਭਵਿੱਖ ਲਈ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਂਦੇ ਹੋਏ ਨਫਰਤ ਆਧਾਰਿਤ ਸਿਆਸਤ ਵਿਰੁੱਧ ਖੜੇ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਈ ਵੱਡੀਆਂ ਰਾਜਨਿਤਕ ਪਾਰਟੀਆਂ ਅੱਜ ਦੇਸ਼ ਵਿੱਚ ਲੋਕਾਂ ਨੂੰ ਵੰਡ ਕੇ ਆਪਣੀ ਸੱਤਾ ਨੂੰ ਬਰਕਰਾਰ ਰੱਖਣ ਵਿੱਚ ਲੱਗੀਆਂ ਹੋਈਆਂ ਹਨ ਅਤੇ ਸਿੱਧੇ ਜਾਂ ਅਸਿੱਧੇ ਤੌਰ ਨਾਲ ਨਿਆਂਪਾਲਿਕਾ ਤੋਂ ਲੈਕੇ ਮੀਡੀਆ ਦੀ ਭੂਮਿਕਾ ਨੂੰ ਪ੍ਰਭਾਵਿਤ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਉਹ ਦੇਸ਼ ਵਿੱਚ ਮੁੜ ਅਮਨ ਅਤੇ ਸ਼ਾਂਤੀ ਦਾ ਮਾਹੌਲ ਸੁਰਜੀਤ ਕਰਨ ਲਈ ਮੁਹਿੰਮ ਚਲਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਐਨ.ਐਸ.ਯੂ.ਆਈ ਦੇ ਨਾਲ ਜੋੜਨ ਲਈ ਠੋਸ ਕਦਮ ਚੁੱਕਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...