Saturday, April 20, 2024

ਵਾਹਿਗੁਰੂ

spot_img
spot_img

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2021 –
ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ੍ਰੀ ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ,ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਵੀ.ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੋੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ।

ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...