Friday, March 29, 2024

ਵਾਹਿਗੁਰੂ

spot_img
spot_img

ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ’ਚ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ: ਆਮਦਨ ਕਰ ਵਿਭਾਗ

- Advertisement -

ਯੈੱਸ ਪੰਜਾਬ
ਮੁੰਬਈ, 18 ਸਤੰਬਰ, 2021:
ਆਮਦਨ ਕਰ ਵਿਭਾਗ ਨੇ ਫ਼ਿਲਮ ਅਦਾਕਾਰ ਅਤੇ ਸਵੈ ਸੇਵੀ ਸੋਨੂੰ ਸੂਦ ਦੇ ਟਿਕਾਣਿਆਂ ’ਤੇ ਛਾਪੇਮਾਰੀ ਤੋਂ ਬਾਅਦ ਇਹ ਦੋਸ਼ ਲਗਾਇਆ ਹੈ ਕਿ ਇਸ ਛਾਪੇਮਾਰੀ ਦੌਰਾਨ 250 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ ਹਨ।

ਇਹ ਬੇਨਿਯਮੀਆਂ ਅਣਵਰਤੇ ਫੰਡਾਂ, ਬੋਗਸ ਸਮਝੌਤਿਆਂ ਅਤੇ ਦੇਸ਼ ਦੀਆਂ ਵੱਖ ਵੱਖ ਥਾਵਾਂ ’ਤੇ ‘ਸਰਕੂਲਰ ਟਰਾਂਜ਼ਕਸ਼ਨਜ਼’ ਦੇ ਰੂਪ ਵਿੱਚ ਸਾਹਮਣੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਆਮਦਨ ਕਰ ਵਿਭਾਗ ਵੱਲੋਂ ਦੋ ਦਿਨ ਤੋਂ ਵੱਧ ਸਮੇਂ ਦੌਰਾਨ ਸੋਨੂੰ ਸੂਦ ਦੇ ਅਤੇ ਕੁਝ ਹੋਰਨਾਂ ਨੂੰ ਮਿਲਾ ਕੇ 28 ਟਿਕਾਣਿਆਂ ’ਤੇ ਛਾਪੇਮਾਰੀ ਕਰਨ ਉਪਰੰਤ ਕੀਤਾ ਗਿਆ ਹੈ।

ਪਿਛਲੇ ਦਿਨਾਂ ਵਿੱਚ ਆਮਦਨ ਕਰ ਵਿਭਾਗ ਵੱਲੋਂ ਮੁੰਬਈ, ਦਿੱਲੀ, ਲਖ਼ਨਊ, ਜੈਪੁਰ, ਕਾਨਪੁਰ ਅਤੇ ਗੁਰੂ ਗ੍ਰਾਮ ਵਿੱਚ ਛਾਪੇਮਾਰੀ ਕਰਕੇ ਜਾਂਚ ਪੜਤਾਲ ਕੀਤੀ ਗਈ ਸੀ।

ਇਹ ਹੁਣ ਤਕ ਕਿਸੇ ਵੀ ਬਾਲੀਵੁੱਡ ਕਲਾਕਾਰ ਖਿਲਾਫ਼ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਦੱਸੀ ਜਾ ਰਹੀ ਹੈ।

ਆਮਦਨ ਕਰ ਵਿਭਾਗ ਦਾ ਦਾਅਵਾ ਹੈ ਕਿ ਦਾਨ ਅਤੇ ‘ਕਰਾਊਡ ਫੰਡਿੰਗ’ ਦੇ ਰੂਪ ਵਿੱਚ 20 ਕਰੋੜ ਰੁਪਏ ਦੇ ਲਗਪਗ ਅਣਵਰਤੇ ਫੰਡ ਪਾਏ ਗਏ ਹਨ ਜਦਕਿ 64 ਕਰੋੜ ਰੁਪਏ ਦੇ ‘ਫ਼ੇਕ ਕਾਂਟਰੈਕਟਸ’ ਅਤੇ 175 ਕਰੋੜ ਰੁਪਏ ਦੀਆਂ ਸ਼ੱਕੀ ‘ਸਰਕੂਲਰ ਟਰਾਂਸਕਸ਼ਨਜ਼’ ਇਕ ਜੈਪੁਰ ਅਧਾਰਿਤ ਇਨਫ਼ਰਾਸਟ੍ਰਕਚਰ ਕੰਪਨੀ ਦੇ ਨਾਲ ਸਾਹਮਣੇ ਆਏ ਹਨ।

ਆਮਦਨ ਕਰ ਵਿਭਾਗ ਵੱਲੋਂ ਇਸ ਛਾਪੇਮਾਰੀ ਦੌਰਾਨ ਨਕਦੀ, ਸ਼ੱਕੀ ਦਸਤਾਵੇਜ਼ ਅਤੇ ਹੋਰ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ ਜੋ ਟੈਕਸ ਨਾ ਦੇਣ ਵੱਲ ਇਸ਼ਾਰਾ ਕਰਦੀਆਂ ਹਨ। ਇਸੇ ਦੌਰਾਨ ਸੋਨੂੰ ਸੂਦ ਦੇ ਖਿਲਾਫ਼ ਆਮਦਨ ਕਰ ਜਾਂਚ ਦੀ ਕਾਰਵਾਈ ਅਜੇ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...