Saturday, April 20, 2024

ਵਾਹਿਗੁਰੂ

spot_img
spot_img

“ਸੋਨ ਤਮਗ਼ੇ ਦੇ ਐਨ ਨੇੜੇ”, ਰਾਣਾ ਸੋਢੀ ਵੱਲੋਂ ਉਲੰਪਿਕਸ ਦੇ ਸੈਮੀਫ਼ਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਅਗਸਤ, 2021:
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਲੰਪਿਕਸ ਦੇ ਸੈਮੀਫ਼ਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀ ਸੋਨ ਤਮਗ਼ੇ ਦੇ ਐਨ ਨੇੜੇ ਪਹੁੰਚ ਗਏ ਹਾਂ।

ਟੋਕੀਉ ਉਲੰਪਿਕਸ ਵਿੱਚ ਹਾਕੀ ਟੀਮ ਦੀ ਬਰਤਾਨੀਆ ਵਿਰੁੱਧ ਜਿੱਤ ਪਿੱਛੋਂ ਕੀਤੇ ਆਪਣੇ ਦੋ ਟਵੀਟਸ ਵਿੱਚ ਉਨ੍ਹਾਂ ਕਿਹਾ, “ਭਾਰਤੀ ਟੀਮ ਵੱਲੋਂ ਉਲੰਪਿਕਸ ਵਿੱਚ ਵਿਖਾਏ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤੀ ਪੁਰਸ਼ ਹਾਕੀ ਟੀਮ 1980 ਤੋਂ ਬਾਅਦ ਪਹਿਲੀ ਵਾਰ ਸੈਮੀਫ਼ਾਈਨਲ ਵਿੱਚ ਪਹੁੰਚੀ ਹੈ। ਅਸੀਂ ਉਲੰਪਿਕਸ ਸੋਨ ਤਮਗ਼ੇ ਦੇ ਨੇੜੇ ਪਹੁੰਚ ਚੁੱਕੇ ਹਾਂ। ਉਲੰਪਿਕਸ ਵਿੱਚ ਖੇਡ ਰਹੇ ਪੰਜਾਬ ਦੇ 11 ਖਿਡਾਰੀਆਂ ਦੀ ਪ੍ਰਾਪਤੀ ‘ਤੇ ਸਾਨੂੰ ਮਾਣ ਹੈ।”

ਇਸੇ ਤਰ੍ਹਾਂ ਦੂਜੇ ਟਵੀਟ ਵਿੱਚ ਰਾਣਾ ਸੋਢੀ ਨੇ ਕਿਹਾ, “ਉਲੰਪਿਕਸ ਦੀਆਂ ਚੋਟੀ ਦੀਆਂ 4 ਟੀਮਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦਾ ਪਹੁੰਚਣਾ ਮਾਣ ਵਾਲੀ ਗੱਲ ਹੈ।” ਉਨ੍ਹਾਂ ਕਿਹਾ ਕਿ ਅੱਜ ਦੇ ਮੈਚ ਵਿੱਚ ਵੀ ਤਿੰਨੇ ਗੋਲ ਪੰਜਾਬ ਦੇ ਖਿਡਾਰੀਆਂ ਨੇ ਕੀਤੇ ਅਤੇ ਇਨ੍ਹਾਂ ਤੋਂ ਅੱਗੇ ਵੀ ਸਾਨੂੰ ਬਹੁਤ ਉਮੀਦ ਹੈ।

ਖੇਡ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ 3 ਅਗਸਤ ਨੂੰ ਬੈਲਜੀਅਮ ਵਿਰੁੱਧ ਹੋਣ ਵਾਲੇ ਮੈਚ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਬੈਲਜੀਅਮ ਨੂੰ ਪਹਿਲਾਂ ਵੀ ਹਰਾ ਚੁੱਕੀ ਭਾਰਤੀ ਹਾਕੀ ਟੀਮ ਜੇਤੂ ਹੋ ਕੇ ਉੱਭਰੇਗੀ।

ਦੱਸ ਦੇਈਏ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...