Wednesday, April 24, 2024

ਵਾਹਿਗੁਰੂ

spot_img
spot_img

ਸੋਮਵਾਰ ਦੇ ਰੇਲ ਰੋਕੋ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ; ਸਵੇਰੇ 10 ਵਜੇ ਤੋਂ 4 ਵਜੇ ਤੱਕ ਰੇਲਵੇ ਲਾਈਲਾਂ ’ਤੇ ਹੀ ਲੱਗਣਗੇ ਧਰਨੇ: ਸੰਯੁਕਤ ਕਿਸਾਨ ਮੋਰਚਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ ‘ਚ 108 ਥਾਵਾਂ ‘ਤੇ ਲਾਏ ਪੱਕੇ-ਧਰਨੇ ਅੱਜ 382ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਅੱਜ ਬੁਲਾਰਿਆਂ ਨੇ ਭਲਕੇ 18 ਅਕਤੂਬਰ ਦੇ ਦੇਸ਼-ਪੱਧਰੀ ਰੇਲ ਰੋਕੋ ਪ੍ਰੋਗਰਾਮ ਬਾਰੇ ਚਰਚਾ ਕੀਤੀ।

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਅਤੇ ਗ੍ਰਿਫਤਾਰ ਕਰਨ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਸੀ, ਪਰ ਕਿਸਾਨਾਂ ਨੂੰ ‘ਦੋ ਮਿੰਟ ਵਿੱਚ ਖਦੇੜਨ’ ਵਾਲਾ ਭੜਕਾਊ ਅਤੇ ਧਮਕੀ ਭਰਪੂਰ ਬਿਆਨ ਦੇਣ ਵਾਲੇ ਕੇਂਦਰੀ ਮੰਤਰੀ ਵਿਰੁੱਧ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਆਗੂਆਂ ਨੇ ਦੱਸਿਆ ਕਿ ਇਸ ਲਈ ਕਿਸਾਨ ਮੋਰਚਾ, ਪਹਿਲਾਂ ਤੋਂ ਐਲਾਨੇ ਫੈਸਲੇ ਅਨੁਸਾਰ, ਕੱਲ੍ਹ ਨੂੰ 10 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਲਾਗੂ ਕਰੇਗਾ। ਪੰਜਾਬ ‘ਚ ਕਰੀਬ 35 ਥਾਵਾਂ ‘ਤੇ ਰੇਲਾਂ ਰੋਕਣ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਅਰਸੇ ਦੌਰਾਨ ਧਰਨੇ ਰੇਲਵੇ ਲਾਈਨਾਂ ਉਪਰ ਹੀ ਲਾਏ ਜਾਣਗੇ। ਆਗੂਆਂ ਨੇ ਸਭ ਨੂੰ ਇਸ ਪ੍ਰੋਗਰਾਮ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਬੁਲਾਰਿਆਂ ਨੇ ਅੱਜ ਪੰਜਾਬ ਵਿੱਚ ਖਾਦ ਤੇ ਬੀਜਾਂ ਦੀ ਕਿੱਲਤ ਦਾ ਮਸਲਾ ਉਠਾਇਆ। ਆਗੂਆਂ ਨੇ ਕਿਹਾ ਕਿ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਿਰ ‘ਤੇ ਹੈ, ਕਿਸਾਨ ਝੋਨੇ ਦੀ ਕਟਾਈ ਵਿੱਚ ਰੁੱਝੇ ਹੋਏ ਹਨ ਅਤੇ ਦੂਜੇ ਪਾਸੇ ਖਾਦ ਤੇ ਬੀਜਾਂ ਦਾ ਇੰਤਜਾਮ ਕਰਨ ਲਈ ਉਨ੍ਹਾਂ ਨੂੰ ਦਰ ਦਰ ਭਟਕਣਾ ਪੈ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਤੋਂ ਇਸ ਕਿੱਲਤ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ।

ਬੁਲਾਰਿਆਂ ਨੇ ਅੱਜ ਕੌਮਾਂਤਰੀ ਭੁੱਖਮਰੀ ਸੂਚਕ-ਅੰਕ ਲਿਸਟ ਵਿੱਚ ਭਾਰਤ ਦੀ ਨਿੱਘਰ ਰਹੀ ਹਾਲਤ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਦੱਸਿਆ ਇੱਕ ਵਕਾਰੀ ਅੰਤਰਰਾਸ਼ਟਰੀ ਸੰਸਥਾ ਵੱਲੋਂ ਭੁੱਖਮਰੀ ਬਾਰੇ ਕਰਵਾਏ ਸਰਵੇ ਅਨੁਸਾਰ ਕੁੱਲ 116 ਦੇਸ਼ਾਂ ਦੀ ਸੂਚੀ ਵਿੱਚ ਭਾਰਤ 101ਵੇਂ ਨੰਬਰ ‘ਤੇ ਆ ਗਿਆ ਹੈ।ਪਿਛਲੇ ਸਾਲ ਭਾਰਤ 94ਵੇਂ ਨੰਬਰ ‘ਤੇ ਸੀ, ਯਾਨੀ ਸਾਲ ਭਰ ਦੌਰਾਨ ਹਾਲਤ ਹੋਰ ਨਿੱਘਰ ਗਈ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਅੰਕੜੇ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹਦੇ ਹਨ ਕਿ ਦੇਸ਼ ਵਿੱਚ ਅਨਾਜ ਦਾ ਭੰਡਾਰ, ਜਰੂਰਤ ਨਾਲੋਂ ਤਿੰਨ ਗੁਣਾ ਵੱਧ ਹੈ। ਜੇਕਰ ਇੰਨਾ ਅਨਾਜ ਭੰਡਾਰ ਹੈ ਤਾਂ ਭੁੱਖਮਰੀ ਦੇ ਪੱਖੋਂ ਸਾਡੀ ਹਾਲਤ ਇੰਨੀ ਖਰਾਬ ਕਿਉਂ ਹੈ। ਅਸਲ ਵਿੱਚ ਵਾਧੂ ਭੰਡਾਰਨ ਦਾ ਕਾਰਨ ਅਨਾਜ ਦੀ ਵਾਧੂ ਪੈਦਾਵਾਰ ਨਹੀਂ,ਆਮ ਲੋਕਾਂ ਦੀ ਖਰੀਦ-ਸ਼ਕਤੀ ਦੀ ਕਮੀ ਹੈ।

ਬੁਲਾਰਿਆਂ ਨੇ ਕਿਹਾ ਕਿ ਇਹ ਅੰਕੜਾ ਸਾਡੇ ਲਈ ਇਸ ਲਈ ਮਹੱਤਵਪੂਰਨ ਹੈ ਕਿ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਬਾਅਦ ਕਾਰਪੋਰੇਟ ਘਰਾਣੇ ਇਸ ਭੁੱਖਮਰੀ ਨੂੰ ਆਪਣਾ ਮੁਨਾਫ਼ਾ ਵਧਾਉਣ ਲਈ ਵਰਤਣਗੇ ਅਤੇ ਭੁੱਖਮਰੀ ਕਾਰਨ ਕਾਲ ਜਿਹੇ ਹਾਲਾਤ ਪੈਦਾ ਹੋ ਜਾਣਗੇ। ਮਹਿੰਗਾਈ ਕਾਰਨ ਭੋਜਨ ਆਮ ਲੋਕਾਂ ਦੀ ਪਹੁੰਚ ਵਿੱਚ ਨਹੀਂ ਰਹੇਗਾ। ਇਸ ਲਈ ਭੁੱਖਮਰੀ ਤੋਂ ਬਚਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਗੈਰ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ।

ਅੱਜ ਸਵੇਰੇ ਤੋਂ ਹੀ ਕੁੱਝ ਥਾਵਾਂ ‘ਤੇ ਰੁਕ ਰੁਕ ਮੀਂਹ ਪੈਂਦਾ ਰਿਹਾ, ਪਰ ਕਿਸਾਨਾਂ ਦੀ ਸ਼ਮੂਲੀਅਤ ਪਹਿਲਾਂ ਵਾਂਗ ਜਾਰੀ ਰਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...