Wednesday, April 17, 2024

ਵਾਹਿਗੁਰੂ

spot_img
spot_img

‘ਸੌਂਕਣ-ਸੌਂਕਣੇ’ – ਦੋ ਵਹੁਟੀਆਂ ਦੇ ਪਿਆਰ ਤੇ ਕਸੂਤਾ ਫਸਿਆ ਐਮੀ ਵਿਰਕ

- Advertisement -

ਹਰਜਿੰਦਰ ਸਿੰਘ ਜਵੰਦਾ
ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਖੂਬ ਪਸੰਦ ਕੀਤਾ ਹੈ। ਜਿਸ ਤੋਂ ਆਸ ਹੈ ਕਿ ਇਹ ਫ਼ਿਲਮ ਪੰਜਾਬੀ ਪਰਦੇ ’ਤੇ ਚੰਗਾ ਪਿਆਰ ਹਾਸਲ ਕਰੇਗੀ।

ਨਾਦ ਐਸ.ਸਟੂਡੀਓਜ਼, ਡ੍ਰਿਮੀਆਤਾ ਪ੍ਰਾਈਵੇਟ ਲਿਮਿਟਡ, ਜੇ.ਆਰ ਪ੍ਰੋਡਕਸ਼ਨ ਹਾਊਸ ਦੇ ਬੈਨਰ ਦੀ ਇਸ ਫ਼ਿਲਮ ਵਿੱਚ ਗਾਇਕ ਐਮੀ ਵਿਰਕ, ਸਰਗੁਨ ਮਹਿਤਾ, ਨਿਮਰਤ ਖਹਿਰਾ,ਨਿਰਮਲ ਰਿਸ਼ੀ,ਕਾਕਾ ਕੋਤਕੀ, ਸੁਖਵਿੰਦਰ ਚਹਿਲ, ਮੋਹਨੀ ਤੂਰ ਤੇ ਰਵਿੰਦਰ ਮੰਡ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਾਰੋਂ ਨੇ ਦਿੱਤਾ ਹੈ। ਆਮ ਪੰਜਾਬੀ ਫ਼ਿਲਮਾਂ ਨਾਲੋਂ ਵੱਖਰੀ ਇਹ ਫ਼ਿਲਮ ਹਾਸੇ ਤੇ ਜਜ਼ਬਾਤਾਂ ਨਾਲ ਭਰਭੂਰ ਅਤੇ ਪਤੀ-ਪਤਨੀ ਦੇ ਖੂਬਸੂਰਤ ਰਿਸ਼ਤੇ ਨਾਲ ਜੁੜੀ ਹੋਈ ਹੈ।

ਪਤੀ ਪਤਨੀ ਦਾ ਰਿਸਤਾ ਜਿੱਥੇ ਪਿਆਰ ਤੇ ਮੁਹੱਬਤ ਭਰਿਆ ਹੈ ਉੱਥੇ ਇੱਕ ਦੂਜੇ ਨਾਲੋਂ ਵਧ ਹੱਕ ਜਿਤਾੳਣ ਵਾਲਾ ਵੀ ਹੈ। ਜੇਕਰ ਇਹ ਹੱਕ ਦੋ ਪਤਨੀਆਂ ਵਲੋਂ ਹੋਵੇ ਤਾਂ ਕਹਾਣੀ ਹੋਰ ਵੀ ਗੁੰਝਲਦਾਰ ਤੇ ਜੱਗ ਹਸਾਉਣ ਵਾਲੀ ਸਥਿਤੀ ਪੈਦਾ ਕਰ ਦਿੰਦੀ ਹੈ। ਇਹ ਫਿਲਮ ਪਰਿਵਾਰਕ ਵੰਸ ਨੂੰ ਅੱਗੇ ਚਲਾਉਣ ਲਈ ਸੰਤਾਨ ਪ੍ਰਾਪਤੀ ਦੀ ਇੱਛਾ ਤਹਿਤ ਦੋ ਪਤਨੀਆਂ ਦੇ ਮੱਕੜਜਾਲ ਵਿੱਚ ਫ਼ਸੇ ਪਤੀ ਦੀ ਸਥਿਤੀ ਬਿਆਨਦੀ ਪਰਿਵਾਰਕ ਕਹਾਣੀ ਅਧਾਰਤ ਹੈ। ਜਿੱਥੇ ਇਹ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਉੱਥੇ ਅੱਜ ਦੀ ਨਵੀਂ ਪੀੜ੍ਹੀ ਨੂੰ ਪੁਰਾਣੇ ਕਲਚਰ ਨਾਲ ਵੀ ਜੋੜੇਗੀ।

ਫ਼ਿਲਮ ਦਾ ਗੀਤ ਸੰਗੀਤ ਵੀ ਢੁੱਕਵਾਂ ਹੈ। ਸੰਗੀਤ ਦੇਸੀ ਕਰੀਓ ਵਲੋਂ ਦਿੱਤਾ ਗਿਆ ਹੈ। ਗੀਤ ਬੰਟੀ ਬੈਂਸ, ਰਾਜ ਰਣਜੋਧ, ਰੌਣੀ ਅੰਜਲੀ ਅਤੇ ਅਰਜਣ ਵਿਰਕ ਨੇ ਲਿਖੇ ਹਨ ਜਿੰਨ੍ਹਾਂ ਨੂੰ ਐਮੀ ਵਿਰਕ, ਨਿਮਰਤ ਖਹਿਰਾ, ਰਾਜ ਰਣਜੋਧ, ਮਿਸ ਪੂਜਾ ਤੇ ਗੁਰਲੇਜ਼ ਅਖ਼ਤਰ ਨੇ ਪਲੇਅ ਬੈਕ ਗਾਇਆ ਹੈ। 13 ਮਈ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...