Saturday, April 27, 2024

ਵਾਹਿਗੁਰੂ

spot_img
spot_img

ਸੌੜੇ ਸਿਆਸੀ ਲਾਹੇ ਲਈ ਸਕੂਲੀ ਸਿਲੇਬਸ ਦੇ ਇਤਿਹਾਸ ਨਾਲ ਛੇੜਛਾੜ ਤੋਂ ਬਾਜ ਆਵੇ ਕਾਂਗਰਸ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਦੋਸ਼ ਹੈ ਕਿ ਭਾਜਪਾ-ਆਰ.ਐਸ.ਐਸ. ਦੀ ਤਰ੍ਹਾਂ ਸੱਤਾਧਾਰੀ ਕਾਂਗਰਸ ਵੀ ਸਿਆਸੀ ਲਾਹੇ ਲਈ ਇਤਿਹਾਸ ਨਾਲ ਛੇੜਛਾੜ ਕਰਕੇ ਨਵੀਂ ਪੀੜ੍ਹੀ ਨੂੰ ਗੁੰਮਰਾਹ ਕਰਨ ਦੀਆਂ ਹੋਛੀਆਂ ਹਰਕਤਾਂ ‘ਤੇ ਉਤਰ ਆਈ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ, ਪੰਜਾਬ ਵੱਲੋਂ ਬਾਰਵੀਂ ਜਮਾਤ ਦੇ ਇਤਿਹਾਸ ਦੇ ਵਿਸ਼ੇ ਲਈ ਮੁਲਾਂਕਣ ਪ੍ਰੀਖਿਆ (ਸਪਲੀਮੈਂਟਰੀ ਪੇਪਰ) ਦੇ ਪ੍ਰਸ਼ਨ ਨੰਬਰ 38 ਉਤੇ ਸਖ਼ਤ ਇਤਰਾਜ ਪ੍ਰਗਟ ਕਰਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਕੋਲੋਂ ਮੁਆਫ਼ੀ ਅਤੇ ਪੇਪਰ ਨਿਰਧਾਰਤ ਕਰਨ ਵਾਲੇ ਪੈਨਲ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਦੀ ਅੰਨ੍ਹੀ ਦਖ਼ਲਅੰਦਾਜ਼ੀ ਥਾਣਿਆਂ – ਕਚਹਿਰੀਆਂ ਬਾਅਦ ਹੁਣ ਸਕੂਲੀ ਸਿਲੇਬਸ ਤੱਕ ਪੁੱਜ ਗਈ ਹੈ, ਜੋ ਹੋਰ ਵੀ ਵੱਧ ਖ਼ਤਰਨਾਕ ਹੈ। ਬਾਰਵੀਂ ਜਮਾਤ ਦੀ ਹਾਲ ਹੀ ਦੌਰਾਨ ਹੋਈ ਮੁਲਾਂਕਣ ਪ੍ਰੀਖਿਆ ‘ਚ ਦਰਜ ਸਵਾਲ, ”ਸੱਤਵੇਂ ਗੁਰੂ ਹਰਿ ਰਾਏ ਜੀ ਨੇ ਕਿਸ ਦੇ ਵਡੇਰਿਆਂ ਨੂੰ ਅਸ਼ੀਰਵਾਦ ਦਿੱਤਾ ਸੀ?” ਦੇ ਦਿੱਤੇ ਗਏ ਵਿਕਲਪਾਂ ‘ਚ ਪੰਜਾਬ ਦੇ ਤਿੰਨ ਕਾਂਗਰਸੀ ਆਗੂਆਂ ਰਜਿੰਦਰ ਕੌਰ ਭੱਠਲ, ਰਾਣਾ ਗੁਰਜੀਤ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਲਿਖੇ ਗਏ ਹਨ, ਜੋ ਹੱਦ ਦਰਜੇ ਦੀ ਘਟੀਆ ਸ਼ਰਾਰਤ ਹੈ।

ਵਿਧਾਇਕ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ, ”ਕਿਰਪਾ ਕਰਕੇ ਮੋਦੀ- ਅਮਿਤ ਸ਼ਾਹ ਦੀ ਜੋੜੀ ਕੋਲੋਂ ਅਜਿਹੇ ਫਿਰਕੂ ਅਤੇ ਘਟੀਆ ਪੈਂਤਰੇ ਨਾਲ ਸਿੱਖੋ, ਜਿੰਨ੍ਹਾਂ ਨਾਲ ਕਰੋੜਾਂ ਲੋਕਾਂ ਦੀ ਆਸਥਾ ਨੂੰ ਸੱਟ ਵੱਜਦੀ ਹੋਵੇ। ਕੋਰੇ ਕਾਗਜ ਵਰਗੇ ਵਿਦਿਆਰਥੀ ਮਨ੍ਹਾਂ ‘ਤੇ ਗਲਤ ਧਾਰਨਾਵਾਂ ਉਕਰੀਆਂ ਜਾਂਦੀਆਂ ਹੋਣ। ਇਤਿਹਾਸ ਨਾਲ ਛੇੜ- ਛਾੜ ਸਾਫ਼ ਨਜ਼ਰ ਆਉਂਦੀ ਹੋਵੇ ਅਤੇ ਤੁਹਾਡੀ ਸੌੜੀ ਸਿਆਸੀ ਸੋਚ ਦਾ ਜਨਾਜ਼ਾ ਨਿਕਲਣਾ ਹੋਵੇ।”

‘ਆਪ’ ਆਗੂ ਨੇ ਹਮਲਾਵਰ ਰੁੱਖ ਅਪਣਾਉਂਦੇ ਹੋਏ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਸਵਾਲ ਜ਼ਰੂਰੀ ਹਨ ਤਾਂ ਸਕੂਲੀ ਸਿਲੇਬਸ ਅਤੇ ਪ੍ਰਸ਼ਨਾਵਲੀ ‘ਚ ਇਹ ਸਵਾਲ ਵੀ ਜ਼ਰੂਰ ਪੁੱਛੇ ਜਾਣ, ”ਮੁਗਲ ਧਾੜਵੀ ਅਹਿਮਦ ਸ਼ਾਹ ਅਬਦਾਲੀ ਦੇ ਨਾਂ ‘ਤੇ ਸਿੱਕਾ ਕਿਸ ਦੇ ਵਡੇਰਿਆਂ ਨੇ ਜਾਰੀ ਕੀਤਾ ਸੀ?

ਜਥੇਦਾਰ ਬਾਬਾ ਹਨੂਮਾਨ ਸਿੰਘ ਸੋਹਾਣਾ (ਮੋਹਾਲੀ) ਦੀ ਅਗਵਾਈ ਵਾਲੀ ਸਿੱਖ ਫ਼ੌਜ ਉਤੇ ਕਿਸ ਰਿਆਸਤ ਦੇ ਰਾਜੇ ਨੇ ਹਮਲਾ ਕੀਤਾ ਸੀ?

ਕਿਸ ਰਿਆਸਤ ਨੇ ਸਿੱਖਾਂ ਖ਼ਿਲਾਫ਼ ਅੰਗਰੇਜ਼ਾਂ ਦੀ ਮਦਦ ਲਈ ਰਿਆਸਤਾਂ ਦਾ ਗੁੱਟ ਬਣਾਇਆ ਸੀ?

ਪਰਜਾ ਮੰਡਲ ਮੁਹਿੰਮ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕਿਸ ਰਿਆਸਤ ਦੇ ਰਾਜੇ ਨੇ ਜੇਲ੍ਹ ਵਿੱਚ ਸੁੱਟ ਕੇ ਸ਼ਹੀਦ ਕੀਤਾ ਸੀ?

ਪੈਪਸੂ ਰਿਆਸਤਾਂ ਵਿਚੋਂ ਕਿਹੜੀ ਰਿਆਸਤ ਅੰਗਰੇਜ਼ਾਂ ਦੀ ਸਭ ਤੋਂ ਵੱਡੀ ਪਿੱਠੂ ਮੰਨੀ ਜਾਂਦੀ ਸੀ?

ਕਿਸ ਕਾਂਗਰਸੀ ਮਹਿਲਾ ਮੁੱਖ ਮੰਤਰੀ ਉਪਰ ਭ੍ਰਿਸ਼ਟਾਚਾਰ ਦਾ ਕੇਸ ਚੱਲਿਆ ਸੀ?

ਸ਼ਰਾਬ ਮਾਫੀਆ ਨਾਲ ਜੁੜੇ ਪੰਜਾਬ ਦੇ ਕਿਸ ਕਾਂਗਰਸੀ ਮੰਤਰੀ ਨੂੰ ਰੇਤ ਮਾਫ਼ੀਆ ‘ਚ ਹਿੱਸੇਦਾਰੀ ਕਾਰਨ ਅਸਤੀਫ਼ਾ ਦੇਣਾ ਪਿਆ ਸੀ?

ਕਿਸ ਮੁੱਖ ਮੰਤਰੀ ਨੇ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਸੀ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...