Thursday, April 25, 2024

ਵਾਹਿਗੁਰੂ

spot_img
spot_img

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਜੂਨ, 2021:
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ।

ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ, ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਦੇ ਖਿਲਾਫ ਲੜਨ ਦਾ ਉਪਦੇਸ਼ ਦਿੱਤਾ।

ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਮੈਨੇਜਰ ਸ. ਬਘੇਲ ਸਿੰਘ, ਸ. ਦਰਸ਼ਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਰਣਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...