Tuesday, April 16, 2024

ਵਾਹਿਗੁਰੂ

spot_img
spot_img

ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਜਲਦ ਜਾਰੀ ਹੋਣਗੇ ਲੋੜੀਂਦੇ ਫੰਡ: ਅਰੁਨਾ ਚੌਧਰੀ

- Advertisement -

ਯੈੱਸ ਪੰਜਾਬ
ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ), 27 ਫਰਵਰੀ, 2021 –
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਕਰਾਏ ਰਾਜ ਪੱਧਰੀ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਸਰਕਾਰ ਵਲੋਂ ਜਲਦ ਹੀ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ।

ਤਪ ਅਸਥਾਨ, ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਵਿੱਚ ਸ਼ਾਮਲ ਹੁੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਵੱਡੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਮੁਕੰਮਲ ਹੋਵੇਗਾ ਜਿਹੜਾ ਕਿ ਕੋਰੋਨਾ ਮਹਾਮਾਰੀ ਕਾਰਨ ਥੋੜਾ ਵਿਲੰਬਿਤ ਹੋ ਗਿਆ ਸੀ।

ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸਾਹਿਬ ਵਿੱਚ 85 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਵਾਇਆ ਜਾਵੇਗਾ ਜੋ ਕਿ ਸੰਗਤ ਦੀ ਸਹੂਲਤ ਲਈ 24X7 ਪਾਣੀ ਦੀ ਸਪਲਾਈ ਯਕੀਨੀ ਬਣਾਏਗਾ।

ਅਰੁਨਾ ਚੌਧਰੀ ਨੇ ਕਿਹਾ ਕਿ ਖੇਤਰ ਦੀਆਂ ਲੋੜਾਂ ਨੂੰ ਪੂਰੀਆਂ ਕਰਨ, ਸਮੱਸਿਆਵਾਂ ਦੇ ਫੌਰੀ ਹੱਲ ਅਤੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣਾ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨਛੋਹ ਇਸ ਇਤਿਹਾਸਕ ਖੇਤਰ ਲਈ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਸ਼ਾਂ ਦੀਆਂ ਸਿਖਿਆਵਾਂ ਦੇ ਪ੍ਰਚਾਰ ਪ੍ਰਸਾਰ ਅਤੇ ਉਨ੍ਹਾਂ ਦੀਆਂ ਢੁਕਵੀਆਂ ਯਾਦਗਾਰਾਂ ਲਈ ਵਚਨਬੱਧ ਹੈ ਜਿਹੜੀਆਂ ਕਿ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 1.74 ਕਰੋੜ ਰੁਪਏ ਜਾਰੀ ਕਰਕੇ ਗੁਰਦੁਆਰਾ ਸਾਹਿਬ ਦੇ ਦੁਆਲੇ ਰਿਟੇਨਿੰਗ ਵਾਲ ਬਣਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਜਗ੍ਹਾ ’ਤੇ ਸ੍ਰੀ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨ 11 ਦਿਨ ਰਹਿ ਕੇ ਤਪ ਕੀਤਾ ਸੀ ਜਿਥੇ ਪੰਜਾਬ ਸਰਕਾਰ ਵਲੋਂ 2 Çਲੰਕ ਸੜਕਾਂ ਲਈ 46 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਕਿਉਂਕਿ ਇਨ੍ਹਾਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ ਮੰਡੀ ਬੋਰਡ ਵਲੋਂ ਤਕਨੀਕੀ ਪਹਿਲੂਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ।

ਪੰਜਾਬ ਸਰਕਾਰ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬਣਾਈ ਜਾ ਰਹੀ ਮੀਨਾਰ-ਏ-ਬੇਗਮਪੁਰਾ ਪ੍ਰਾਜੈਕਟ ਬਾਰੇ ਅਰੁਨਾ ਚੌਧਰੀ ਨੇ ਕਿਹਾ ਕਿ ਕੁੱਲ 103 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ’ਤੇ ਕਰੀਬ 58 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਕਾਇਆ 45 ਕਰੋੜ ਰੁਪਏ 31 ਮਾਰਚ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ ਤਾਂ ਜੋ ਇਹ ਪ੍ਰਾਜੈਕਟ ਜਲਦ ਮੁਕੰਮਲ ਕੀਤਾ ਜਾ ਸਕੇ।

ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਰੱਖੀ ਮੰਗ ਨੂੰ ਪ੍ਰਵਾਨ ਕਰਦਿਆਂ ਅਰੁਨਾ ਚੌਧਰੀ ਨੇ ਪਿੰਡ ਦੇ ਸਟੇਡੀਅਮ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਨੁੱਖਤਾ, ਸਮਾਜਿਕ ਬਰਾਬਰਤਾ ਅਤੇ ਮਾਨਵਵਾਦੀ ਵਿਚਾਰਧਾਰਾ ਦੀ ਸਿੱਖਿਆ ਦਿੰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੇ ਪ੍ਰਬੰਧਕਾਂ ਨੂੰ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਖੇਤਰ ਦੇ ਪ੍ਰਾਜੈਕਟਾਂ ਨੂੰ ਛੇਤੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਵੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਚਹੁੰਮੁਖੀ ਵਿਕਾਸ ਕਰਵਾਇਆ ਗਿਆ।

ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਚਾਕਰ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਧੰਨਵਾਦ ਕਰਦਿਆਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ। ਕਮੇਟੀ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਨੇ ਆਈਆਂ ਸ਼ਖਸੀਅਤਾਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਅਰੁਨਾ ਚੌਧਰੀ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸ਼ਖਸੀਅਤਾਂ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।

ਕਮੇਟੀ ਵਲੋਂ ਸਮਾਜਿਕ ਸੁਰੱਖਿਆ ਮੰਤਰੀ, ਡਾ. ਚੱਬੇਵਾਲ, ਲਵ ਕੁਮਾਰ ਗੋਲਡੀ, ਕਾਂਗਰਸ ਦੇ ਬੁਲਾਰੇ ਨਿਮੀਸ਼ਾ ਮਹਿਤਾ, ਐਡਵੋਕੇਟ ਪੰਕਜ ਕ੍ਰਿਪਾਲ, ਮਹਿੰਦਰ ਸਿੰਘ ਮੱਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...