Wednesday, April 24, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ

- Advertisement -

ਪਟਿਆਲਾ, 9 ਜੁਲਾਈ, 2020 –
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ, ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।

ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਉਲੀਕੇ ਗਏ 11 ਮੁਕਾਬਲਿਆ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ ‘ਤੇ ਅਧਾਰਤ ਰੱਖਿਆ ਗਿਆ ਹੈ। ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ 6 ਜੁਲਾਈ ਤੋਂ ਸ਼ੁਰੂ ਕੀਤੇ ਗਏ ਇੰਨਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਇੰਨਾ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 11 ਜੁਲਾਈ ਤੱਕ ਵਿਦਿਆਰਥੀ ਕਲਾਕਾਰਾਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ ਵੱਖ ਸੋਸ਼ਲ ਮੀਡੀਆ ਸਾਧਨਾਂ ‘ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ।

ਜਿੰਨਾਂ ਦਾ ਮੁਲਾਂਕਣ ਕਰਕੇ 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ। ਇਹ ਮੁਕਾਬਲੇ 6 ਵਰਗਾਂ ‘ਚ ਹੋ ਰਹੇ ਹਨ ਜਿੰਨ੍ਹਾਂ ‘ਚ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਿੰਗ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ ‘ਤੇ ਤਿੰਨੇ ਵਰਗਾਂ ‘ਚ ਆਪਣੀ ਕਲਾਂ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਉਕਤ ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 65 ਵਿਦਿਆਰਥੀਆਂ ਨੇ ਆਪਣੀਆਂ ਵੀਡੀਓਜ਼ ਅਪਲੋਡ ਕਰ ਦਿੱਤੀਆਂ ਹਨ।

ਇਸ ਸਬੰਧੀ ਜ਼ਿਲ੍ਹਾ ਨੋਡਲ ਅਫ਼ਸਰ (ਸੈਕੰਡਰੀ) ਪ੍ਰਿੰਸੀਪਲ ਰਜਨੀਸ਼ ਗੁਪਤਾ ਤੇ ਸਹਾਇਕ ਨੋਡਲ ਅਫ਼ਸਰ ਰਣਜੀਤ ਸਿੰਘ ਧਾਲੀਵਾਲ, ਐਲੀਮੈਂਟਰੀ ਵਿੰਗ ਦੇ ਨੋਡਲ ਅਫ਼ਸਰ ਮਨਵਿੰਦਰ ਕੌਰ ਡਿਪਟੀ ਡੀ.ਈ.ਓ. ਤੇ ਸਹਾਇਕ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੀ ਖੂਬੀ ਹੈ ਇਹ ਹੈ ਕਿ ਵਿਦਿਆਰਥੀ ਘਰਾਂ ‘ਚ ਬੈਠੇ ਹੀ ਆਨਲਾਈਨ ਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈ ਰਹੇ ਹਨ। ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਏ ਜਾ ਰਹੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...