Thursday, April 25, 2024

ਵਾਹਿਗੁਰੂ

spot_img
spot_img

‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ’ ਪੁਸਤਕ ਬੀਬੀ ਜਗੀਰ ਕੌਰ ਨੇ ਕੀਤੀ ਜਾਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਮਈ, 2021:
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਕੀਤੀ।

ਇਹ ਪੁਸਤਕ ਰੀਸਰਚ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਨੇ ਲਿਖੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਡਾ. ਰਾਜਵਿੰਦਰ ਸਿੰਘ ਵੱਲੋਂ ਕੀਤੇ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਰ ਪੁਸਤਕਾਂ ਵੀ ਪ੍ਰਕਾਸ਼ਤ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਾਨਵਤਾ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਸੀ। ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੇ ਫਲਸਫੇ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ’ਤੇ ਕਾਰਜ ਕਰ ਰਹੀ ਹੈ। ਇਸੇ ਤਹਿਤ ਹੀ ਇਹ ਪੁਸਤਕ ਤਿਆਰ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਨੌਵੇਂ ਪਾਤਸ਼ਾਹ ਜੀ ਦੀ ਹਜ਼ੂਰੀ ਵਿਚ ਆਉਣ ਵਾਲੇ ਕਰੀਬ 300 ਸਿੱਖਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਮੁੱਖ ਸਿੱਖਾਂ ਬਾਰੇ ਤਾਂ ਸਿੱਖ ਸੰਗਤ ਨੂੰ ਜਾਣਕਾਰੀ ਮਿਲ ਜਾਂਦੀ ਹੈ, ਪਰ ਬਹੁਤ ਸਾਰੇ ਅਜਿਹੇ ਸਿੱਖਾਂ ਦੇ ਨਾਮ ਵੀ ਹਨ, ਜਿਨ੍ਹਾਂ ਬਾਰੇ ਸਾਧਾਰਨ ਪਾਠਕਾਂ ਨੂੰ ਬਹੁਤ ਘੱਟ ਜਾਣਕਾਰੀ ਮਿਲਦੀ ਹੈ। ਇਹ ਪੁਸਤਕ ਗੁਰੂ ਸਾਹਿਬ ਜੀ ਦੇ ਸਮਕਾਲੀ ਰਹੇ ਸਾਰੇ ਸਿੱਖਾਂ ਬਾਰੇ ਜਾਕਾਰੀ ਦੇਵੇਗੀ।

ਪੁਸਤਕ ਦੇ ਰਚੇਤਾ ਡਾ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਰਨ ਵਿਚ ਆਉਣ ਵਾਲੇ ਜਾਂ ਉਨ੍ਹਾਂ ਨੇ ਜਿਥੇ-ਜਿਥੇ ਵੀ ਯਾਤਰਾ ਕੀਤੀ, ਬਹੁਤ ਸਾਰੇ ਸ਼ਰਧਾਲੂ ਤੇ ਸਨੇਹੀ ਗੁਰੂ ਸਾਹਿਬ ਦੇ ਦਰਸ਼ਨਾਂ ਨੂੰ ਆਉਂਦੇ ਸਨ। ਉਨ੍ਹਾਂ ਸਾਰੇ ਸਿੱਖਾਂ ਦਾ ਜ਼ਿਕਰ ਸਿੱਖ ਇਤਿਹਾਸ ਦੇ ਪੁਰਾਤਨ ਸਰੋਤਾਂ ਵਿਚ ਦਰਜ਼ ਹੈ ਅਤੇ ਇਹ ਪੁਸਤਕ ਉਨ੍ਹਾਂ ਸਾਰੇ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ।

ਪੁਸਤਕ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਹਰਪਾਲ ਸਿੰਘ ਜੱਲ੍ਹਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਡਾ. ਮਨਜੀਤ ਸਿੰਘ ਉੱਪਲ, ਡਾ. ਕਵੀਪਾਲ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...