Friday, May 10, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਅਪ੍ਰੈਲ, 2024

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 29 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 29 ਅਪ੍ਰੈਲ 2024 ਨੂੰ ਸਵੇਰੇ 7 ਵਜੇ ਪਾਏ ਜਾਣਗੇ।

ਭੋਗ ਉਪਰੰਤ ਹੁਕਮਨਾਮੇ ਦੀ ਕਥਾ ਹੋਵੇਗੀ ਅਤੇ ਦੁਪਹਿਰ 2 ਵਜੇ ਤੋਂ ਲੈ ਰਾਤ 11 ਵਜੇ ਤੀਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਹਾਜ਼ਰੀ ਭਰਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ,

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...