Friday, March 29, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ ਵਿਖ਼ੇ 1 ਮਈ ਨੂੰ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਫ਼ਰਵਰੀ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ 1 ਮਈ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਹੈ ਅਤੇ ਸ਼ਤਾਬਦੀ ਦਾ ਮੁੱਖ ਸਮਾਗਮ ਵੀ ਅੰਮ੍ਰਿਤਸਰ ਵਿਖੇ ਹੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਵੀ ਸਮਾਗਮ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ ਪਾਠ ਬੋਧ ਸਮਾਗਮ ਵਿਸ਼ੇਸ਼ ਤੌਰ ’ਤੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਸਤਰੀ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ, ਸਕੂਲਾਂ ਕਾਲਜਾਂ ਅੰਦਰ ਗੁਰਮਤਿ ਮੁਕਾਬਲੇ, ਰੌਸ਼ਨੀ ਤੇ ਅਵਾਜ਼ ਅਧਾਰਿਤ ਪ੍ਰੋਗਰਾਮ ਆਦਿ ਵਿਸ਼ੇਸ਼ ਹੋਣਗੇ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ 14 ਫ਼ਰਵਰੀ ਤੋਂ ਚੱਲ ਰਹੇ ਪਾਠ ਬੋਧ ਸਮਾਗਮ ਦੀ ਸੰਪੂਰਨਤਾ 16 ਮਾਰਚ ਨੂੰ ਹੋਵੇਗੀ ਅਤੇ 17 ਮਾਰਚ ਨੂੰ ਮਾਤਾ ਨਾਨਕੀ ਜੀ ਇਸਤਰੀ ਗੁਰਮਤਿ ਸੰਮੇਲਨ ਕੀਤਾ ਜਾਵੇਗਾ। ਇਥੇ 18 ਮਾਰਚ ਨੂੰ ਵਿਸ਼ੇਸ਼ ਸਮਾਗਮ ਦੌਰਾਨ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 26 ਫ਼ਰਵਰੀ ਨੂੰ ਪਾਠ ਬੋਧ ਸਮਾਗਮ ਆਰੰਭ ਹੋਵੇਗਾ, ਜਿਸ ਦੀ ਸੰਪੂਰਨਤਾ 27 ਮਾਰਚ ਨੂੰ ਕੀਤੀ ਜਾਵੇਗੀ। 28 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸਮਾਗਮ ਸਜਾਇਆ ਜਾਵੇਗਾ ਅਤੇ 29 ਮਾਰਚ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਭਾਈ ਜੈਤਾ ਜੀ ਨੂੰ ਸਮਰਪਿਤ ਹੋਵੇਗਾ।

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 10 ਮਾਰਚ ਨੂੰ ਪਾਠ ਬੋਧ ਸਮਾਗਮ ਸ਼ੁਰੂ ਹੋਵੇਗਾ ਅਤੇ ਸੰਪੂਰਨਤਾ 11 ਅਪ੍ਰੈਲ ਨੂੰ ਕੀਤੀ ਜਾਵੇਗੀ। ਇਥੇ 12 ਅਪ੍ਰੈਲ ਨੂੰ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਇਸਤਰੀ ਗੁਰਮਤਿ ਸਮਾਗਮ ਅਤੇ 13 ਅਪ੍ਰੈਲ ਨੂੰ ਮੁੱਖ ਸਮਾਗਮ ਖਾਲਸਾ ਸਿਰਜਣਾ ਦਿਵਸ ਮੌਕੇ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਕ ਸਹਿਜ ਪਾਠ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ 26 ਮਾਰਚ ਤੋਂ 29 ਅਪ੍ਰੈਲ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। 30 ਮਾਰਚ ਨੂੰ ਬੀਬੀ ਵੀਰੋ ਜੀ ਇਸਤਰੀ ਗੁਰਮਤਿ ਸਮਾਗਮ ਅਤੇ 1 ਮਈ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ ਕਰਵਾਇਆ ਜਾਣ ਵਾਲਾ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਕਿਸੇ ਖੁੱਲ੍ਹੇ ਸਥਾਨ ’ਤੇ ਵਿਸ਼ਾਲ ਪੰਡਾਲ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਦੇਸ਼ ਵਿਦੇਸ਼ਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਭੇਟ ਕਰਨਗੀਆਂ।

ਬੀਬੀ ਜਗੀਰ ਕੌਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਸੰਗਤਾਂ ਵੱਲੋਂ ਆਰੰਭ ਕੀਤੇ ਗਏ ਹਜ਼ਾਰਾਂ ਸਹਿਜ ਪਾਠ ਦੇ ਭੋਗ ਪਾਠ ਬੋਧ ਸਮਾਗਮਾਂ ਦੀ ਸੰਪੂਰਨਤਾ ਸਮੇਂ ਹਰ ਸਥਾਨ ਪਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਦਿਅਕ ਅਦਾਰਿਆਂ ਵਿਚ ਸੈਮੀਨਾਰ ਆਰੰਭ ਦਿੱਤੇ ਗਏ ਹਨ ਜਿਸ ਤਹਿਤ ਅਗਲੇ ਦਿਨਾਂ ਅੰਦਰ ਸ੍ਰੀ ਅੰਮ੍ਰਿਤਸਰ, ਜਲੰਧਰ, ਗੜ੍ਹਸ਼ੰਕਰ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਤਲਵੰਡੀ ਸਾਬੋ, ਲੁਧਿਆਣਾ, ਸ੍ਰੀ ਅਨੰਦਪੁਰ ਸਾਹਿਬ, ਅੰਬਾਲਾ ਆਦਿ ਥਾਵਾਂ ’ਤੇ ਸੈਮੀਨਾਰ ਹੋਣਗੇ।

ਗੁਰਮਤਿ ਸਮਾਗਮਾਂ ਬਾਰੇ ਉਨ੍ਹਾਂ ਦੱਸਿਆ ਕਿ ਇਹ ਪੰਜਾਬ ਤੋਂ ਇਲਾਵਾ ਕਾਨ੍ਹਪੁਰ, ਬੰਗਲਾ ਦੇਸ਼, ਨਾਨਕਮਤਾ, ਦਿੱਲੀ, ਧਮਧਾਨ ਸਾਹਿਬ ਹਰਿਆਣਾ, ਪਟਨਾ ਸਾਹਿਬ ਸਮੇਤ ਹੋਰਨਾਂ ਥਾਵਾਂ ’ਤੇ ਹੋਣਗੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਸਾਰੇ ਸਮਾਗਮ ਯਾਦਗਾਰੀ ਹੋਣਗੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...