Thursday, May 2, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ, ਹਰਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 7 ਅਪ੍ਰੈਲ, 2021 –
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧਮਧਾਨ ਸਾਹਿਬ, ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਜੀਂਦ ਲਈ ਰਵਾਨਾ ਹੋਇਆ।

ਰਵਾਨਗੀ ਤੋਂ ਪਹਿਲਾਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਤੋਂ ਨੌਜੁਆਨੀ ਨੂੰ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ।

ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਕੀਤੀ। ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖਾਲਸਾ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਬਾਬਾ ਹਰਿੰਦਰ ਸਿੰਘ ਕਾਰਸੇਵਾ, ਗੁਰਦੁਆਰਾ ਧਮਧਾਨ ਸਾਹਿਬ ਦੇ ਮੈਨੇਜਰ ਸ. ਜਗਪਾਲ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।

ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਗੁਰਦੁਆਰਾ ਧਮਧਾਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ, ਸੁਪਰਵਾਈਜ਼ਰ ਸ. ਹਰਭਜਨ ਸਿੰਘ ਤੇ ਸ. ਜਰਨੈਲ ਸਿੰਘ, ਸ. ਟਹਿਲ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਗੁਰਤੇਜ ਸਿੰਘ, ਸ. ਅਵਤਾਰ ਸਿੰਘ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...