Friday, April 19, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2020 –
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਜਸ ਉਚਾਰਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।

ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਚਾਹ, ਮਠਿਆਈਆਂ, ਫਰੂਟ ਆਦਿ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...