Friday, March 29, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ – 2 ਨਵੰਬਰ 2020 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

- Advertisement -

ਭਾਈ ਗੋਬਿੰਦ ਸਿੰਘ ਲੌਂਗੋਵਾਲ,
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ। ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਪਾਵਨ ਗੁਰਬਾਣੀ ਅੰਦਰ ਰਾਮਕਲੀ ਵਾਰ ਵਿੱਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ:-

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥
(ਪੰਨਾ 968)

ਗੁਰੂ ਸਾਹਿਬ ਜੀ ਦਾ ਜੀਵਨ ਸਧਾਰਨ ਪਰਵਾਰ ਤੋਂ ਆਰੰਭ ਹੋਇਆ ਅਤੇ ਨਿਸ਼ਕਾਮ ਸੇਵਾ ਤੇ ਸੱਚੇ ਸਿਦਕ ਕਰਕੇ ਗੁਰਗੱਦੀ ’ਤੇ ਬਿਰਾਜਮਾਨ ਹੋਏ। ਆਪ ਜੀ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ। ਸ੍ਰੀ ਗੁਰੂ ਰਾਮਦਾਸ ਜੀ ਸੰਨ 1534 ਵਿਚ ਪਿਤਾ ਸ੍ਰੀ ਹਰਿਦਾਸ ਜੀ ਦੇ ਗ੍ਰਹਿ ਵਿਖੇ ਪ੍ਰਗਟ ਹੋਏ। ਸਮੇਂ ਦੀ ਪਰੰਪਰਾ ਅਨੁਸਾਰ ਵੱਡੇ ਪੁੱਤਰ ਨੂੰ, ’ਜੇਠਾ’ ਕਿਹਾ ਜਾਂਦਾ ਸੀ ਜਿਸ ਕਰਕੇ ਪ੍ਰਾਰੰਭਕ ਰੂਪ ਵਿਚ ਆਪ ਜੀ ’ਭਾਈ ਜੇਠਾ ਜੀ’ ਦੇ ਨਾਮ ਨਾਲ ਜਾਣੇ ਜਾਂਦੇ ਰਹੇ।

ਛੋਟੀ ਉਮਰ ਵਿਚ ਹੀ ਆਪ ਜੀ ਦੇ ਮਾਤਾ-ਪਿਤਾ ਸਾਥ ਛੱਡ ਅਕਾਲ ਪੁਰਖ ਨੂੰ ਪਿਆਰੇ ਹੋ ਗਏ। ਪਰਿਵਾਰਕ ਨਿਰਬਾਹ ਲਈ ਆਪ ਨੂੰ ਘੁੰਗਣੀਆਂ ਵੇਚਣੀਆਂ ਪਈਆਂ। ਇਤਿਹਾਸ ਅਨੁਸਾਰ ਆਪ ਜੀ ਦੇ ਨਾਨੀ ਆਪ ਨੂੰ ਬਾਸਰਕੇ ਲੈ ਆਏ। ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ-ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ।

ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਆਪ ਜੀ ਨੇ ਲੋਕ-ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ। ਸੰਖੇਪ ਵਿਚ ਵਾਕਿਆਤ ਇਸ ਤਰ੍ਹਾਂ ਹੈ ਕਿ ਆਪ ਸ੍ਰੀ ਗੁਰੂ ਅਮਰਦਾਸ ਜੀ ਦੀ ਰਹਿਨੁਮਾਈ ਹੇਠ ਬਾਉਲੀ ਦੀ ਕਾਰ ਵਿਚ ਤਨੋਂ-ਮਨੋਂ ਖੁਭੇ ਹੋਏ ਸਨ। ਲਾਹੌਰ ਤੋਂ ਕੁਝ ਸ਼ਰੀਕੇ ਵਾਲੇ ਸ੍ਰੀ ਗੋਇੰਦਵਾਲ ਸਾਹਿਬ ਆਏ।

ਆਪ ਨੂੰ ਟੋਕਰੀ ਢੋਂਦੇ ਅਤੇ ਬਸਤਰ ਚਿੱਕੜ ਨਾਲ ਲਿਬੜੇ ਹੋਏ ਵੇਖ ਕੇ ਉਨ੍ਹਾਂ ਨੇ ਬੁਰਾ ਮਨਾਇਆ। ਜਦੋਂ ਗੱਲ ਸ੍ਰੀ ਗੁਰੂ ਅਮਰਦਾਸ ਜੀ ਪਾਸ ਪਹੁੰਚੀ ਤਾਂ ਪਾਤਸ਼ਾਹ ਬਖਸ਼ਿਸ਼ਾਂ ਦੇ ਘਰ ਵਿਚ ਆ ਗਏ। ਤੀਸਰੇ ਸਤਿਗੁਰੂ ਜੀ ਦੇ ਮੂੰਹੋਂ ਨਿਕਲਿਆ। ਇਹ ਚਿੱਕੜ ਨਹੀਂ ਵਡਿਆਈ ਦਾ ਕੇਸਰ ਤੇ ਗੁਲਾਲ ਹੈ। ਸਿਰ ’ਤੇ ਆਮ ਟੋਕਰੀ ਨਹੀਂ, ਸਗੋਂ ਪਾਤਸ਼ਾਹੀ ਛਤਰ ਝੂਲਣ ਦਾ ਨਿਸ਼ਾਨ ਹੈ।

ਇਸ ਤਰ੍ਹਾਂ ਆਪ ਜੀ ਦੀ ਨਿਮਰਤਾ ਅਤੇ ਸਦਗੁਣਾਂ ਨੂੰ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰ-ਗੱਦੀ ਦੀ ਜ਼ਿੰਮੇਵਾਰੀ ਆਪ ਨੂੰ ਸੌਂਪੀ ਦਿੱਤੀ। ਗੁਰਗੱਦੀ ’ਤੇ ਸੁਭਾਏਮਾਨ ਹੋਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖ ਧਰਮ ਦੀ ਬੁਲੰਦੀ ਅਤੇ ਚੜ੍ਹਦੀ ਕਲਾ ਲਈ ਅਨੇਕਾਂ ਕਾਰਜ ਕੀਤੇ, ਜਿਸ ਨਾਲ ਗੁਰੂ ਘਰ ਦੀ ਵਡਿਆਈ ਚੁਫੇਰੇ ਫੈਲੀ।

ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਆਪ ਜੀ ਦਾ ਇੱਕ ਅਹਿਮ ਕਾਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਤੀਸਰੇ ਪਾਤਸ਼ਾਹ ਜੀ ਦੇ ਹੁਕਮ ਨਾਲ ਇਥੇ ਆਏ ਅਤੇ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ। ਇਹ ਸਰੋਵਰ ਸੰਤੋਖਸਰ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸੇ ਦੌਰਾਨ ਆਪ ਨੇ ਨਗਰ ‘ਗੁਰੂ ਕਾ ਚੱਕ’ ਵਸਾਇਆ, ਜੋ ਬਾਅਦ ਵਿਚ ‘ਰਾਮਦਾਸਪੁਰ/ਚੱਕ ਰਾਮਦਾਸ’ ਦੇ ਨਾਂ ਨਾਲ ਜਾਣਿਆ ਗਿਆ ਅਤੇ ਫਿਰ ‘ਸ੍ਰੀ ਅੰਮ੍ਰਿਤਸਰ’ ਵਜੋਂ ਮਸ਼ਹੂਰ ਹੋਇਆ।

ਆਪ ਨੇ ਇਥੇ ਵੱਸਣ ਲਈ ਸੰਗਤਾਂ ਨੂੰ ਪ੍ਰੇਰਿਆ। ਇਸ ਨਗਰ ਨੂੰ ਆਬਾਦ ਕਰਨ ਲਈ ਆਪ ਨੇ ਵੱਖ-ਵੱਖ ਹੁਨਰਾਂ ਦੇ ਕਿਰਤੀਆਂ ਨੂੰ ਇਥੇ ਵਸਾਇਆ। ਇਤਿਹਾਸ ਅਨੁਸਾਰ ਇਹ ਵੱਖ-ਵੱਖ ਤਰ੍ਹਾਂ ਦੇ 52 ਕਿੱਤਿਆਂ ਨਾਲ ਸਬੰਧਤ ਲੋਕ ਸਨ। ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਇਹ ਨਗਰ ਮਨੁੱਖੀ ਬਰਾਬਰੀ ਅਤੇ ਭਰਾਤਰੀ ਭਾਵ ਦੀ ਇੱਕ ਮਿਸਾਲ ਬਣਿਆ। ਆਪ ਨੇ ਇਥੇ ਵੱਖ-ਵੱਖ ਸ਼੍ਰੇਣੀਆਂ ਦੇ ਲੋਕ ਵਸਾਏ ਸਨ। ‘ਮਸੰਦ’ ਪ੍ਰਣਾਲੀ ਦਾ ਆਰੰਭ ਵੀ ਆਪ ਦਾ ਇੱਕ ਅਹਿਮ ਫੈਸਲਾ ਸੀ।

ਮਸੰਦਾਂ ਨੇ ਗੁਰੂ ਘਰ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਭੂਮਿਕਾ ਨਿਭਾਈ। ਮਸੰਦ ਸਿੱਖੀ ਦੇ ਉਹ ਪ੍ਰਚਾਰਕ ਸਨ ਜੋ ਸੰਗਤਾਂ ਤੋਂ ਗੁਰੂ-ਘਰ ਲਈ ਭੇਟਾ ਇਕੱਠੀ ਕਰਦੇ ਅਤੇ ਸਿੱਖੀ ਦਾ ਪ੍ਰਚਾਰ ਕਰਦੇ ਸਨ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੀਆਂ ਪਰੰਪਰਾਵਾਂ ਦੇ ਪਾਲਣ ਲਈ ਸੰਗਤਾਂ ਨੂੰ ਪ੍ਰੇਰਿਆ ਅਤੇ ਸਿੱਖੀ ਮਰਯਾਦਾ ਨੂੰ ਹੋਰ ਪੱਕਿਆਂ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭ ਕੀਤੀ ਗਈ ਲੰਗਰ ਦੀ ਮਰਯਾਦਾ ਨੂੰ ਅੱਗੇ ਤੋਰਨ ਵਿਚ ਵੀ ਆਪ ਦਾ ਵਡਮੁੱਲਾ ਯੋਗਦਾਨ ਹੈ।

ਆਪ ਜੀ ਨੇ ਧੁਰ ਕੀ ਬਾਣੀ ਦੀ ਅਮੁੱਲ ਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ। ਗੁਰੂ ਪਾਤਸ਼ਾਹ ਦੀ ਬਾਣੀ ਮਨੁੱਖ ਮਾਤਰ ਲਈ ਸੁੱਖਾਂ ਦਾ ਖ਼ਜ਼ਾਨਾ ਤੇ ਆਤਮਿਕ ਅਨੰਦ ਪ੍ਰਦਾਨ ਕਰਨ ਵਾਲੀ ਹੈ। ਇਸ ਵਿਚ ਮਨੁੱਖ ਮਾਤਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਇਹ ਸਾਡੀ ਅਧਿਆਤਮਿਕ ਤੇ ਸਮਾਜਿਕ ਅਗਵਾਈ ਕਰਦੀ ਹੋਈ ਚੰਗੇ ਜੀਵਨ ਜਿਊਣ ਲਈ ਮਾਰਗ ਦਰਸ਼ਨ ਦਿੰਦੀ ਹੈ। ਆਪ ਜੀ ਦੀ ਸੁਖਦਾਈ ਗੁਰਬਾਣੀ ਦੀ ਵਡਿਆਈ ਕਰਦੇ ਹੋਏ ਗਿਆਨੀ ਗਿਆਨ ਸਿੰਘ ਪੰਥ ਪ੍ਰਕਾਸ਼ ਅੰਦਰ ਲਿਖਦੇ ਹਨ:

ਗੁਰ ਉਚਰੈਂ ਬਾਨੀ ਅਮ੍ਰਤ ਸਾਂਨੀ ਬੇਦ ਅਧਕਾਨੀ ਸੁਖਦਾਨੀ।
ਜੋ ਸੁਨ ਨਰ ਨਾਰੀ ਕਟੈਂ ਬਿਕਾਰੀ ਲਹਿ ਫਲ ਚਾਰੀ ਮੁਦ ਖਾਨੀ।
(ਪੰਥ ਪ੍ਰਕਾਸ਼)

ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੇਰੀ ਸਮੂਹ ਸੰਗਤ ਨੂੰ ਅਪੀਲ ਹੈ ਕਿ ਆਉ ਆਪਾਂ ਸਾਰੇ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਈਏ। ਜੇਕਰ ਅਸੀਂ ਆਪ ਜੀ ਦੀ ਬਾਣੀ ਦੇ ਸੁਨੇਹੇ ਦਾ ਸਹੀ ਬੋਧ ਪ੍ਰਾਪਤ ਕਰ ਕੇ ਅਮਲ ਵਿਚ ਲਿਆਉਣ ਲਈ ਯਤਨਸ਼ੀਲ ਹੋਵਾਂਗੇ ਤਾਂ ਯਕੀਨਨ ਸਾਡੀ ਜੀਵਨ ਯਾਤਰਾ ਸਫ਼ਲ ਹੋ ਸਕਦੀ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...