Saturday, April 27, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਅਕਤੂਬਰ, 2021 –
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।

ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਪੁਲਿਸ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੁਆਰਾ ਸੇਵਾ ਕਰਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਤੁਗਲਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੰਬਈ ਨਿਵਾਸੀ ਭਾਈ ਇਕਬਾਲ ਸਿੰਘ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਗੁਰਮੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ ਤੇ ਸ. ਪਲਵਿੰਦਰ ਸਿੰਘ ਚਿੱਟਾ, ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।

ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ।

ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ। ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...