Saturday, April 20, 2024

ਵਾਹਿਗੁਰੂ

spot_img
spot_img

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ।

ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਿੱਖ ਕੌਮ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਤੋਂ ਅਗਵਾਈ ਲੈਣੀ ਹਰ ਸਿੱਖ ਦਾ ਫ਼ਰਜ਼ ਹੈ।

ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਤੇ ਹੋਰ ਮੌਜੂਦ ਸਨ।

ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...