Friday, March 29, 2024

ਵਾਹਿਗੁਰੂ

spot_img
spot_img

ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ 4 ਜੁਲਾਈ 1955 ਨੂੰ ਹੋਵੇਗਾ ਸਮਾਗਮ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ  
ਅੰਮ੍ਰਿਤਸਰ, 30 ਜੂਨ, 2022 –
ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ ਸੀ, ਜਿਸ ਦੌਰਾਨ ਡੀਆਈਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ ਸੀ।

ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਵਰੇ੍ਹ ਇਸ ਹਮਲੇ ਦੀ ਯਾਦ ਪਹਿਲੀ ਵਾਰ ਮਨਾਈ ਗਈ ਸੀ, ਜਿਸ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਸਮਾਗਮ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ 2 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 4 ਜੁਲਾਈ ਨੂੰ ਪਵੇਗਾ। ਇਸ ਮੌਕੇ ਹੋਣ ਵਾਲੇ ਸਮਾਗਮ ਵਿਚ ਪੰਥਕ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ।

ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹਮੇਸ਼ਾਂ ਹੀ ਹਕੂਮਤਾਂ ਨੇ ਧੱਕਾ ਕੀਤਾ ਹੈ ਜਿਸ ਦੀ ਇਕ ਮਿਸਾਲ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਹਮਲਾ ਸੀ। ਪੰਜਾਬੀ ਸੂਬਾ ਮੋਰਚਾ ਨੂੰ ਦੁਬਾਉਣ ਲਈ ਕੀਤੇ ਗਏ ਇਸ ਹਮਲੇ ਸਮੇਂ ਪੁਲਿਸ ਫੋਰਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖਲ ਹੋਈ ਸੀ।

ਇਸ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਤੇ ਹਮਲਾ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਬਰਾਂਡਿਆਂ ਉਪਰ ਚੜ੍ਹ ਕੇ ਗੋਲੀ ਚਲਾਈ ਗਈ, ਜਿਸ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...