Friday, April 19, 2024

ਵਾਹਿਗੁਰੂ

spot_img
spot_img

ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 30 ਜੁਲਾਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ।

ਇਸ ਦੇ ਨਾਲ ਹੀ ਇਮਾਰਤ ਦੀ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਕਾਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੁਰਾਤਤਵ ਵਿਭਾਗ ਦੇ ਮਾਹਿਰਾਂ ਨੇ ਇਮਾਰਤ ਦੇ ਇਤਿਹਾਸਕ ਨਾ ਹੋ ਕੇ ਵਿਰਾਸਤੀ ਹੋਣ ਦਾ ਜ਼ਿਕਰ ਕੀਤਾ ਹੈ, ਪਰ ਫਿਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਟੂਰਿਜ਼ਮ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ, ਤਾਂ ਜੋ ਇਸ ਦੀ ਸਾਂਭ-ਸੰਭਾਲ ਬਾਰੇ ਸਹੀ ਕਦਮ ਉਠਾਇਆ ਜਾ ਸਕੇ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗਲਿਆਰਾ ਯੋਜਨਾ ਸਮੇਂ ਬਹੁਤ ਸਾਰੀਆਂ ਅਜਿਹੀਆਂ ਹੀ ਇਮਾਰਤਾਂ ਹੇਠਾਂ ਦੱਬ ਦਿੱਤੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗਲਿਆਰੇ ਦੀ ਮੌਜੂਦਾ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ ਅਤੇ ਸਾਂਭ-ਸੰਭਾਲ ਦੇ ਅਣਦੇਖੀ ਕਾਰਨ ਇਥੇ ਵੱਡੀ ਪੱਧਰ ’ਤੇ ਗੰਦਗੀ ਫੈਲ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗਲਿਆਰੇ ਦੀ ਦੇਖ ਭਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਚੁੱਕਣ ਨੂੰ ਤਿਆਰ ਹੈ ਅਤੇ ਇਸ ਬਾਰੇ ਵੀ ਕਾਰਵਾਈ ਅੱਗੇ ਤੋਰੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਸਰਾਵਾਂ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਜਾਣਬੁਝ ਕੇ ਅੜਿੱਕਾ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਲਈ ਯੋਜਨਾ ਤਿਆਰ ਕੀਤੀ ਗਈ ਹੈ, ਕਿਉਂਕਿ ਇਥੇ 232 ਕਮਰੇ ਅਤੇ 18 ਹਾਲ ਹੋਣ ਦੇ ਬਾਵਜੂਦ ਵੀ ਸੰਗਤਾਂ ਇਥੇ ਰਹਿਣ ਨੂੰ ਤਿਆਰ ਨਹੀਂ। ਮੌਜੂਦਾ ਸਮੇਂ ਇਸ ਸਰਾਂ ਦੇ 125 ਕਮਰੇ ਅਤੇ 3 ਹਾਲ ਹੀ ਵਰਤੋਂ ਵਿਚ ਆ ਰਹੇ ਹਨ ਅਤੇ ਬਾਕੀਆਂ ਦੀ ਹਾਲਤ ਰਹਿਣਯੋਗ ਨਹੀਂ ਹੈ।

ਇਥੇ ਸ਼੍ਰੋਮਣੀ ਕਮੇਟੀ ਵੱਲੋਂ 800 ਕਮਰੇ ਤਿਆਰ ਕਰਨ ਦੀ ਯੋਜਨਾ ਹੈ। ਇਸ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਦਿਆਂ ਨੂੰ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਦੇ 1984 ਨਾਲ ਸਬੰਧਤ ਹੋਣ ਦਾ ਜ਼ਿਕਰ ਕਰਕੇ ਨਵ-ਨਿਰਮਾਣ ਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ 1984 ਦੇ ਘੱਲੂਘਾਰੇ ਨਾਲ ਤਾਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਆਲੇ-ਦੁਆਲੇ ਨਾਲ ਹੀ ਸਬੰਧ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਦੀ ਮੌਲਿਕਤਾ ਨੂੰ ਖ਼ਤਮ ਕੀਤੇ ਬਗੈਰ ਹੀ ਸੇਵਾ ਕਰਵਾਈ ਜਾਣੀ ਹੈ, ਜਿਸ ਵਿਚ ਕਿਸੇ ਨੂੰ ਵੀ ਸੰਗਤ ਅੰਦਰ ਦੁਬਿਧਾ ਨਹੀਂ ਪੈਦਾ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਬਾਗ ਵਾਲੀ ਜਗ੍ਹਾ ’ਤੇ ਵੀ 1000 ਕਮਰਿਆਂ ਲਈ 4 ਬਲਾਕ ਤਿਆਰ ਕਰਨ ਦੀ ਯੋਜਨਾ ਹੈ, ਤਾਂ ਜੋ ਸੰਗਤ ਨੂੰ ਰਿਹਾਇਸ਼ ਦੀ ਮੁਸ਼ਕਲ ਨਾ ਆਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...