Friday, April 26, 2024

ਵਾਹਿਗੁਰੂ

spot_img
spot_img

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 6 ਜਨਵਰੀ, 2023:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ।

ਉਨ੍ਹਾਂ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਉਸ ਵਕਤ ਦੀ ਪ੍ਰਧਾਨ ਮੰਤਰੀ ਨੂੰ ਸੋਧਾ ਲਾ ਕੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਇਹ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਤੇ ਭਾਈ ਕੇਹਰ ਸਿੰਘ ਦੇ ਪਰਿਵਾਰ ਵਿੱਚੋਂ ਬੀਬੀ ਗੁਰਪ੍ਰੀਤ ਕੌਰ ਸਮੇਤ ਹੋਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਨੇ ਵੀ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਦਲ ਖਾਲਸਾ ਦੇ ਆਗੂ ਸ. ਕੰਵਲਪਾਲ ਸਿੰਘ ਬਿੱਟੂ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਨਰੈਣ ਸਿੰਘ ਚੌੜਾ, ਸ. ਉਪਕਾਰ ਸਿੰਘ ਸੰਧੂ, ਸ. ਹਰਪਾਲ ਸਿੰਘ ਬਲੇਰ, ਸ. ਪਰਮਜੀਤ ਸਿੰਘ ਟਾਂਡਾ, ਸ. ਪਰਮਜੀਤ ਸਿੰਘ ਮੰਡ ਸਮੇਤ ਸੰਗਤਾਂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...