Saturday, April 20, 2024

ਵਾਹਿਗੁਰੂ

spot_img
spot_img

ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦਾ ਮਾਮਲਾ: ਢੀਂਡਸਾ ਨਹੀਂ ਸੁਣਦੇ ਅਕਾਲ ਤਖ਼ਤ ਦੀ, ਅਕਾਲ ਤਖ਼ਤ ਦੀ ਚੁੱਪ ’ਤੇ ਉੱਠਣ ਲੱਗੇ ਸਵਾਲ?

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 6 ਅਗਸਤ, 2020:

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਲਾਂਭੇ ਹੋ ਕੇ ਰਾਜ ਦੇ ਲੋਕਾਂ ਅਤੇ ਖ਼ਾਸ ਕਰ ਸਿੱਖਾਂ ਨੂੰ ਇਕ ਪੰਥਕ ਦਿੱਖ ਅਤੇ ਖ਼ਾਸੇ ਵਾਲੀ ਪਾਰਟੀ ਦੇਣ ਦੇ ਦਾਅਵੇ ਅਤੇ ਵਾਅਦੇ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖ਼ਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਗੁਰਦੁਆਰਾ ਮਸਤੂਆਣਾ ਸਾਹਿਬ ਦੀ ਕਮੇਟੀ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ‘ਪੰਥਕ ਅਵੱਗਿਆ’ ਦਾ ਮਾਮਲਾ ਹੁਣ ਫ਼ਿਰ ਭਖ਼ਣ ਲੱਗਾ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਵਿਚ ਸਥਿਤ ਗੁਰਦੁਆਰਾ ਮਸਤੂਆਣਾ ਸਾਹਿਬ ਦੀ ਦਿੱਖ ਬਦਲ ਕੇ ਉਸਨੂੰ ਬਿਲਕੁਲ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਦਿੱਖ ਦੇਣ ਦੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਵਿਵਾਦ ਅਤੇ ਇਸ ਮਾਮਲੇ ਵਿਚ 2009 ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਆਦੇਸ਼ਾਂ ਨੂੰ ਹੁਣ ਤਕ ਲਾਗੂ ਨਾ ਕਰਨ ਦਾ ਦੋਸ਼ ਗੁਰਦੁਆਰਾ ਸਾਹਿਬ ਦੀ ਉਸ ਕਮੇਟੀ ’ਤੇ ਲਗਾਇਆ ਜਾ ਰਿਹਾ ਹੈ ਜਿਸਦੀ ਅਗਵਾਈ ਮੁੱਢ ਤੋਂ ਹੀ ਸ: ਢੀਂਡਸਾ ਦੇ ਹੱਥ ਹੈ।

ਅਕਾਲ ਤਖ਼ਤ ਦੇ 2009 ਦੇ ਆਦੇਸ਼ ਦੇ ਬਾਵਜੂਦ ਗੁਰਦੁਆਰਾ ਸਾਹਿਬ ਦੀ ਦਿੱਖ ਜਿਉਂ ਦੀ ਤਿਉਂ ਹੈ ਅਤੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਦਲਦੇ ਰਹਿਣ ਦੇ ਬਾਵਜਦੂ ਸ: ਢੀਂਡਸਾ ਦੀ ਅਗਵਾਈ ਵਾਲੀ ਕਮੇਟੀ ਦੇ ਖਿਲਾਫ਼ ਨਾ ਤਾਂ ਸ਼੍ਰੋਮਣੀ ਕਮੇਟੀ ਨੇ ਅਤੇ ਨਾ ਹੀ ਅਕਾਲ ਤਖ਼ਤ ਵੱਲੋਂ ਕੋਈ ਫ਼ੈਸਲਾ ਲਿਆ ਗਿਆ।

ਸ: ਢੀਂਡਸਾ ਨੇ ਵੀ ਅਕਾਲ ਤਖ਼ਤ ਨੂੰ ਸਮਰਪਿਤ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਪ੍ਰਤੀ ਆਸਥਾ ਰੱਖਦੇ ਸਿੱਖ ਵਜੋਂ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਦਿਆਂ ਸਾਲਾਂ ਸਾਲ ਕਮੇਟੀ ਰਾਹੀਂ ਕੋਈ ਐਸਾ ਫ਼ੈਸਲਾ ਨਹੀਂ ਲਿਆ ਜਿਸ ਨਾਲ ਸ੍ਰੀ ਦਰਬਾਰ ਸਾਹਿਬ ਦੀ ਮਾਨ ਮਰਿਆਦਾ ਅਤੇ ਆਨ ਸ਼ਾਨ ਪ੍ਰਤੀ ਉਨ੍ਹਾਂ ਦਾ ਸਨਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਉਨ੍ਹਾਂ ਦੀ ਭਾਵਨਾ ਨਜ਼ਰ ਆਉਂਦੀ ਹੋਵੇ।

ਹੁਣ ਇਹ ਮਾਮਲਾ ਹੌਲੇ ਹੌਲੇ ਫ਼ਿਰ ਭਖ਼ਣਾ ਸ਼ੁਰੂ ਹੋਇਆ ਹੈ। ਅਕਾਲ ਤਖ਼ਤ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਮਾਮਲਿਆਂ ਵਿਚ ਲਏ ਜਾ ਰਹੇ ਫ਼ੈਸਲਿਆਂ ਕਾਰਨ ਪੰਥਪ੍ਰਸਤ ਲੋਕਾਂ ਨੂੰ ਇਹ ਆਸ ਬੱਝੀ ਹੈ ਕਿ ਸ੍ਰੀ ਦਰਾਬਾਰ ਸਾਹਿਬ, ਅੰਮ੍ਰਿਤਸਰ ਦੀ ਨਕਲ ਸਥਾਪਿਤ ਨਾ ਹੋਣ ਦੇਣ ਬਾਰੇ ਕੋਈ ਠੋਸ ਫ਼ੈਸਲਾ ਲੈਣਗੇ।

ਯਾਦ ਰਹੇ ਕਿ ਜਿਸ ਵੇਲੇ ਇਸ ਬਾਬਤ ਅਲੋਚਨਾ ਸ਼ੁਰੂ ਹੋਈ ਸੀ ਉਸ ਵੇਲੇ ਵੀ ਇਹ ਤਰਕ ਸੀ ਕਿ ਗੁਰੂ ਸਾਹਿਬ ਦੇ ਵਸਾਈ ਅਤੇ ਵਰਸੋਈ ਨਗਰੀ ਵਿਚ ਇਕ ਤਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਬਦਲ ਜਾਂ ਨਕਲ ਕੋਈ ਹੋਰ ਹੋ ਨਹੀਂ ਸਕਦੀ ਅਤੇ ਦੂਸਰਾ ਇਹ ਸੀ ਕਿ ਇਹ ਕੰਮ ਸ਼ੁਰੂ ਹੋਇਆ ਤਾਂ ਜਗ੍ਹਾ ਜਗ੍ਹਾ ਸ੍ਰੀ ਦਰਬਾਰ ਸਾਹਿਬ ਦੀ ਨਕਲ ਬਣਾਉਣ ਦਾ ਅਮਲ ਸ਼ੁਰੂ ਹੋ ਜਾਵੇਗਾ, ਜੋ ਕੌਮ ਦੇ ਹਿਤ ਵਿਚ ਨਹੀਂ ਹੋਵੇਗਾ ਅਤੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਅਤੇ ਅਵੱਗਿਆਵਾਂ ਦਾ ਕਾਰਨ ਬਣੇਗਾ।

ਇਸੇ ਸੰਬੰਧ ਵਿਚ ਇਕ ਵਾਰ ਫ਼ਿਰ ਅਲਖ਼ ਜਗਾਉਂਦਿਆਂ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਇਕ ਪੱਤਰ ਸੌਂਪਦੇ ਹੋਏ ਇਹ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸ: ਸੁਖ਼ਦੇਵ ਸਿੰਘ ਢੀਂਡਸਾ ਨੂੰ ਅਕਾਲ ਤਖ਼ਤ ’ਤੇ ਤਲਬ ਕਰਕੇ ਉਨ੍ਹਾਂ ਤੋਂ ਸਪਸ਼ਟੀਕਰਨ ਮੰਗਿਆ ਜਾਵੇ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ 13 ਸਾਲਾਂ ਬਾਅਦ ਵੀ ਉਨ੍ਹਾਂ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਕਿਉਂ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬਣੇ ਟਰੱਸਟ ਦੇ ਮੁੱਖ ਪ੍ਰਬੰਧਕ ਸ: ਢੀਂਡਸਾ ਹਨ ਇਸ ਲਈ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਵਾਉਂਦੇ ਪਰ ਉਹ ਇੰਨੇ ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਨੂੰ ਹਲਕੇ ਤੌਰ ’ਤੇ ਲੈਂਦੇ ਹੋਏ ਇਸ ਮਾਮਲੇ ’ਤੇ ਇਕ ਰਹੱਸਮਈ ਚੁੱਪ ਸਾਧੇ ਹੋਏ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸ: ਫੱਗੂਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀ ਇਸ ਮੰਗ ਬਾਰੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ, ਜਿਸ ਉੱਪਰ ਸੰਗਰੂਰ ਸਥਿਤ ਗੁਰਦੁਆਰਾ ਮਸਤੂਆਣਾ ਸਾਹਿਬ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਬਣਾਉਣਦਾ ਵਿਰੋਧ ਪ੍ਰਗਟਾਇਆ ਗਿਆ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਫੱਗੂਵਾਲਾ ਨੇ ਦੱਸਿਆ ਕਿ 2009 ਵਿੱਚ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਆਂਦਾ ਗਿਆ ਸੀ ਜਿਸ ਦੇ ਆਧਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਗੁਰਦੁਆਰਾ ਮਸਤੂਆਣਾ ਦੀ ਦਿੱਖ ਬਦਲਣ ਲਈ ਆਦੇਸ਼ ਦਿੱਤੇ ਗਏ ਸਨ ਜੋ ਹੁਣ ਤਕ ਲਾਗੂ ਨਹੀਂ ਹੋਏ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਇਸ ਵਿੱਚ ਤਬਦੀਲੀਆਂ ਕਰਨ ਦੇ ਆਦੇਸ਼ ਦੇ ਨਾਂਅ ਹੇਠ ਇਕ ਆਰਜ਼ੀ ਵਰਾਂਡਾ ਬਣਾ ਕੇ ਇਮਾਰਤ ਨੂੰ ਚੁਫ਼ੇਰਿਉਂ ਕਵਰ ਕਰ ਦਿੱਤਾ ਗਿਆ ਹੈ ਜਦਕਿ ਇਸ ਦੇ ਅੰਦਰ ਸ੍ਰੀ ਦਰਬਾਰ ਸਾਹਿਬ ਦੀ ਤਰਜ਼ ’ਤੇ ਬਣੀ ਇਮਾਰਤ ਮੌਜੂਦ ਹੈ।

ਸ: ਫੱਗੂਵਾਲਾ ਨੇ ਦੱਸਿਆ ਕਿ ਇਸੇ ਮੰਗ ਸੰਬੰਧੀ ਜੂਨ 2016 ਵਿਚ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਜਨਵਰੀ 2018 ਵਿਚ ਭਵਾਨਗੀਗੜ੍ਹ ਦੇ ਗੁਰਦੁਆਰਾ ਨਾਨਕਿਆਣਾ ਵਿਚ ਭੁੱਖ ਹੜਤਾਲ ਵੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ਵਿਚ ਨਵੰਬਰ 2019 ਵਿੱਚ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

ਸ: ਫੱਗੂਵਾਲਾ ਨੇ ਦੱਸਿਆ ਕਿ ਇਸੇ ਸੰਬੰਧ ਵਿਚ 26 ਜਨਵਰੀ 2020 ਨੂੰ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਸ: ਗੋਬਿੰਦ ਸਿੰਘ ਲੌਂਗੋਵਾਲ ਨੂੰ ਮੰਗ ਪੱਤਰ ਵੀ ਦਿੱਤਾ ਸੀ ਅਤੇ ਹੁਣ ਪਹਿਲੀ ਅਗਸਤ ਨੂੰ ਘਰ ਵਿਚ ਹੀ ਭੁੱਖ ਹੜਤਾਲ ਰੱਖੀ ਸੀ।

ਸ: ਫੱਗੂਵਾਲਾ ਅਨੁਸਾਰ ਇਸ ਸੰਬੰਧੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਸੁਣਵਾਈ ਦਾ ਭਰੋਸਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੰਗਰੂਰ ਤੋਂ 4 ਕਿਲੋਮੀਟਰ ਦੂਰ ਸਥਿਤ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅੰਗੀਠਾ ਸਾਹਿਬ ਵਾਲੀ ਥਾਂ ’ਤੇ ਸਥਾਪਿਤ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਦੇ ਮਗਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਤਰਜ਼ ’ਤੇ ਇਸ ਦਰਬਾਰ ਸਾਹਿਬ ਦਾ ਨਿਰਮਾਣ 1967 ਤੋਂ ਸ਼ੁਰੂ ਹੈ। ਦੋਸ਼ ਹੈ ਕਿ ਵਿਵਾਦਾਂ ਵਿਚ ਘਿਰ ਜਾਣ ਦੇ ਬਾਵਜੂਦ ਇਸ ਕੰਮ ਨੂੰ ਕਮੇਟੀ ਵੱਲੋਂ ਅੱਗੇ ਵਧਾਇਆ ਜਾਂਦਾ ਰਿਹਾ ਅਤੇ 2009 ਵਿਚ ਇਸ ਬਾਰੇ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਵੀ ਸ: ਢੀਂਡਸਾ ਦੀ ਅਗਵਾਈ ਵਾਲੀ ਕਮੇਟੀ ਹੁਕਮਾਂ ਨੂੰ ਲਾਗੂ ਕਰਨ ਤੋਂ ਇਨਕਾਰੀ ਜਾਪਦੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...