Friday, March 29, 2024

ਵਾਹਿਗੁਰੂ

spot_img
spot_img

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਨਵੰਬਰ, 2020 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ।

ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੇਵਾ ਮੁਕੰਮਲ ਹੋਣ ਸਮੇਂ ਅਰਦਾਸ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਵਰਤਾਈ ਗਈ।

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਮਹੀਨਿਆਂ ਬਾਅਦ ਹੀ ਇਨ੍ਹਾਂ ਨੂੰ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਬਾਬਾ ਪ੍ਰਦੀਪ ਸਿੰਘ ਵੱਲੋਂ ਸਟੀਲ ਦੇ ਜੰਗਲੇ ਤਿਆਰ ਕਰਵਾ ਕੇ ਲਗਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ’ਤੇ ਕਰੀਬ 15 ਟਨ ਸਟੀਲ ਦੀ ਵਰਤੋਂ ਹੋਈ ਹੈ। ਭਾਈ ਲੌਂਗੋਵਾਲ ਨੇ ਸੇਵਾ ਕਰਵਾਉਣ ’ਤੇ ਬਾਬਾ ਪ੍ਰਦੀਪ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਬਾਬਾ ਪ੍ਰਦੀਪ ਸਿੰਘ ਵੱਲੋਂ ਕਰਵਾਈ ਗਈ ਸੇਵਾ ਦੀ ਸ਼ਲਾਘਾ ਕੀਤੀ।

ਦੱਸਣਯੋਗ ਹੈ ਕਿ ਇਹ ਸੇਵਾ ਲੰਘੀ 18 ਨਵੰਬਰ ਨੂੰ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ ਸੀ, ਜੋ ਅੱਜ ਸੰਪੂਰਨ ਹੋਈ ਹੈ।

ਸੇਵਾ ਦੀ ਸੰਪੂਰਨਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ., ਭਾਈ ਸੁਰਜੀਤ ਸਿੰਘ ਸਭਰਾ ਕਥਾਵਾਚਕ, ਸ. ਸਰਚਾਂਦ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...