Thursday, April 25, 2024

ਵਾਹਿਗੁਰੂ

spot_img
spot_img

ਸਖ਼ਤ ਸੁਰੱਖ਼ਿਆ ਵਿਚਕਾਰ ਹੋਇਆ ਡੇਰਾ ਪ੍ਰੇਮੀ ਚਰਨ ਦਾਸ ਦਾ ਅੰਤਿਮ ਸਸਕਾਰ, ਅਣਪਛਾਤੇ ਹਮਲਾਵਰਾਂ ਨੇ ਸ਼ੁੱਕਰਵਾਰ ਨੂੰ ਗੋਲੀ ਮਾਰ ਕੇ ਕੀਤਾ ਸੀ ਕਤਲ

- Advertisement -

ਯੈੱਸ ਪੰਜਾਬ
ਸ਼੍ਰੀ ਮੁਕਤਸਰ ਸਾਹਿਬ, 4 ਦਸੰਬਰ, 2021 –
ਅਣਪਛਾਤੇ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਡੇਰਾ ਪ੍ਰੇਮੀ ਚਰਨਦਾਸ ਦਾ ਸ਼ਨੀਵਾਰ ਦੁਪਹਿਰ ਪਿੰਡ ਭੂੰਦੜ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪਿੰਡ ਵਿੱਚ ਸੱਤ ਥਾਵਾਂ ’ਤੇ ਨਾਕਾਬੰਦੀ ਕਰਕੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਤਿਹਾਤ ਵਜੋਂ ਡੇਰਿਆਂ ਦੇ ਆਲੇ-ਦੁਆਲੇ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਦੱਸ ਦੇਈਏ ਕਿ ਪਿੰਡ ਭੂੰਦੜ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਡੇਰਾ ਪ੍ਰੇਮੀ ਚਰਨਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਐਸਐਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਡੇਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ। ਪਿੰਡ ਭੂੰਦੜ ‘ਚ 40 ਸਾਲਾ ਚਰਨਦਾਸ ਨੂੰ ਸ਼ੁੱਕਰਵਾਰ ਰਾਤ ਕਰੀਬ 8 ਵਜੇ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ, ਜਦੋਂ ਉਹ ਆਪਣੀ ਕਰਿਆਨੇ ਦੀ ਦੁਕਾਨ ‘ਤੇ ਪਰਿਵਾਰਕ ਮੈਂਬਰਾਂ ਨਾਲ ਬੈਠਾ ਸੀ।

ਬਾਈਕ ਸਵਾਰ ਦੋ ਵਿਅਕਤੀ ਦੁਕਾਨ ‘ਤੇ ਪਹੁੰਚੇ। ਇਕ ਬਾਈਕ ‘ਤੇ ਮੌਜੂਦ ਰਿਹਾ ਜਦਕਿ ਦੂਜਾ ਦੁਕਾਨ ‘ਤੇ ਖੰਡ ਅਤੇ ਚਾਹ ਪੱਤੀ ਲੈਣ ਲੱਗਾ। ਜਿਉਂ ਹੀ ਚਰਨਦਾਸ ਨੇ ਲਿਫਾਫੇ ਵਿਚ ਖੰਡ ਪਾਉਣੀ ਸ਼ੁਰੂ ਕੀਤੀ। ਹਮਲਾਵਰ ਨੇ ਉਸ ਦੇ ਮੂੰਹ ‘ਤੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਗਿੱਦੜਬਾਹਾ ਦੇ ਹਸਪਤਾਲ ਲਿਜਾਇਆ ਗਿਆ। ਫਿਰ ਉਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਪਰ ਚਰਨਦਾਸ ਦੀ ਰਸਤੇ ਵਿਚ ਹੀ ਮੌਤ ਹੋ ਗਈ।

ਚਰਨਦਾਸ ‘ਤੇ ਅਪ੍ਰੈਲ 2018 ਵਿਚ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਵੀ ਦਰਜ ਹੈ। ਉਹ ਜ਼ਮਾਨਤ ‘ਤੇ ਬਾਹਰ ਸੀ। ਉਸ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਸੀ ਕਿਉਂਕਿ ਉਸ ਨੇ ਆਪਣੀ ਭਰਜਾਈ ਨਾਲ ਹੋਏ ਝਗੜੇ ਦੌਰਾਨ ਗ੍ਰੰਥੀ ਨੂੰ ਦੱਸੇ ਬਿਨਾਂ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸਿਰ ‘ਤੇ ਚੁੱਕ ਲਿਆ ਸੀ।

ਉਸ ਦਾ ਸ਼ਨੀਵਾਰ ਸਵੇਰੇ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਇਸ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਦੁਪਹਿਰ ਬਾਅਦ ਪਿੰਡ ਭੂੰਦੜ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਚਰਨਦਾਸ ਦੇ ਰਿਸ਼ਤੇਦਾਰ ਵੀ ਹਾਜ਼ਰ ਸਨ।

ਐਸਐਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਗੋਲੀ ਚਰਨਦਾਸ ਦੇ ਜਬਾੜੇ ਵਿੱਚੋਂ ਨਿਕਲੀ ਸੀ। ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਇਹ ਕਿਹੜਾ ਹਥਿਆਰ ਹੈ। ਇਸ ਮਾਮਲੇ ਵਿੱਚ ਬੀਤੀ ਰਾਤ ਦੋ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਕਾਤਲਾਂ ਦੀ ਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਚਰਨਦਾਸ ਨੇ ਪਿਛਲੇ ਕੁਝ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲੋਂ ਨਾਤਾ ਕੱਟ ਲਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...