- Advertisement -
ਯੈੱਸ ਪੰਜਾਬ
ਭੀਖ਼ੀ, 22 ਜਨਵਰੀ 2022:
ਪੰਜਾਬ ਵਿੱਚ ਅੱਜ ਸਵੇਰੇ ਵਾਪਰੇ ਇਕ ਹੌਲਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਇੱਕੋ ਪਰਿਵਾਰ ਦੇ ਤਿੰਨ ਜੀਅ ਦਮ ਤੋੜ ਗਏ।
ਮ੍ਰਿਤਕਾਂ ਵਿੱਚ ਪਤੀ, ਪਤਨੀ ਅਤੇ ਇਕ ਬੱਚੀ ਸ਼ਾਮਲ ਹੈ।
ਹਾਦਸਾ ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖ਼ਾ ਨੇੜਲੇ ਪਿੰਡ ਕੋਟੜਾ ਕਲਾਂ ਵਿੱਚ ਸਵੇਰੇ ਲਗਪਗ 9 ਵਜੇ ਇਕ ਗੈ ਟੈਂਕਰ ਅਤੇ ਆਈ ਟਵੰਟੀ ਕਾਰ ਵਿੱਚ ਵਾਪਰਿਆ। ਹਾਦਸੇ ਮਗਰੋਂ ਟੈਂਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਪੁਲਿਸ ਨੈਉਂ ਅਣਪਛਾਤੇ ਟੈਂਕਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾ ਪੋਸਟਮਾਰਟਮ ਉਪਰੰਤ ਪਰਿਵਾਰ ਨੂੰ ਸੌਂਪੀਆਂ ਗਈਆਂ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -