- Advertisement -
ਯੈੱਸ ਪੰਜਾਬ
ਹੁਸ਼ਿਆਰਪੁਰ, 17 ਮਈ, 2021:
ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਵਿੱਚ ਸੋਮਵਾਰ ਨੂੰ ਵਾਪਰੇ ਇਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਜਦਕਿ ਉਸਦੇ ਨਾਲ ਐਕਟਿਵਾ ’ਤੇ ਜਾ ਰਹੀ ਉਸਦੀ ਸਾਥਣ ਗੰਭੀਰ ਜ਼ਖ਼ਮੀ ਹੋ ਗਈ।
ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਇਕ ਟਰੱਕ ਅਤੇ ਐਕਟਿਵਾ ਵਿਚਾਲੇ ਵਾਪਰੇ ਇਸ ਹਾਦਸੇ ਵਿੱਚ ਐਕਟਿਵਾ ’ਤੇ ਸਵਾਰ ਪਿੰਡ ਪਨਾਮ ਦੀ 18 ਸਾਲਾ ਲੜਕੀ ਫ਼ੂਲ ਮਣੀ ਦੀ ਮੌਤ ਹੋ ਗਈ।
ਇਸ ਹਾਦਸੇ ਵਿੱਚ ਫ਼ੂਲ ਮਣੀ ਦੀ ਸਾਥਣ ਅਮਨਦੀਪ ਕੌਰ ਜ਼ਖ਼ਮੀ ਹੋ ਗਈ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਵੱਲੋਂ ਇਸ ਸੰਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -