Tuesday, March 19, 2024

ਵਾਹਿਗੁਰੂ

spot_img
spot_img

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਜਨਵਰੀ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ ਫਤਵੇ ਅਨੁਸਾਰ ਦਿੱਲੀ ਗੁਰਦੁਆਰਾ ਕਮੇਟੀ ਮੈਂਬਰਾਂ ਦੀ 30 ਮੈਂਬਰੀ ਟੀਮ 22 ਜਨਵਰੀ ਨੁੰ ਕਮੇਟੀ ਦੇ ਅਹੁਦੇਦਾਰਾਂ ਦੀ ਹੋਣ ਜਾ ਰਹੀ ਚੋਣ ਵਾਸਤੇ ਤਿਆਰ ਬਰ ਤਿਆਰ ਹੈ।

ਅੱਜ ਇਥੇ ਸਮੁੱਚੇ ਮੈਂਬਰਾਂ ਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿਅਸੀਂ ਬਹੁਤ ਵੱਡੀ ਲੜਾਈ ਦਿੱਲੀ ਕਮੇਟੀ ਦੀਆਂ ਚੋਣਾਂ ਨੁੰ ਲੈ ਕੇ ਪਿਛਲੇ ਸਮੇਂ ਤੋਂ ਲੜੀ ਹੈ। ਉਹਨਾਂ ਕਿਹਾ ਕਿ ਤਕਰੀਬਨ 1 ਸਾਲ ਹੋਣ ਜਾ ਰਿਹਾ ਹੈ, ਫਰਵਰੀ 2021 ਵਿਚ ਚੋਣਾਂ ਦਾ ਐਲਾਨ ਹੋਇਆ, ਅਪ੍ਰੈਲ ਵਿਚ ਚੋਣਾਂ ਹੋਣੀਆਂ ਸਨ ਜੋ 22 ਅਗਸਤ ਨੁੰ ਖਤਮ ਹੋਈਆਂ ਤੇ 25 ਅਗਸਤ ਨੁੰ ਨਤੀਜਾ ਆਇਆ ਜਿਸ ਵਿਚ ਸਾਡੀ ਸਮੁੱਚੀ ਟੀਮ ਨੁੰ ਸੰਗਤ ਨੇ ਫਤਵਾ ਦਿੱਤਾ ਤੇ ਅਸੀਂ 27 ਸੀਟਾਂ ‘ਤੇ ਜੇਤੂ ਰਹੇ ।

ਉਹਨਾਂ ਕਿਹਾ ਕਿ ਇਸ ਮਗਰੋਂ ਸਰਦਾਰ ਵਿਕਰਮ ਸਿੰਘ ਰੋਹਿਣੀ ਕੋਆਪਟ ਹੋਏ, ਇਸ ਉਪਰੰਤ ਸਰਦਾਰ ਸੁਖਬੀਰ ਸਿੰਘ ਕਾਲੜਾ ਸਾਡੇ ਨਾਲ ਆਏ ਤੇ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਮਜ਼ਦ ਹੋਏ। ਇਸ ਤਰੀਕੇ ਸਾਡੇ 30 ਮੈਂਬਰ ਹਨ ਜਿਹਨਾਂ ਨਾਲ ਅਸੀਂ 22 ਜਨਵਰੀ ਨੁੰ ਚੋਣਾਂ ਵਾਸਤੇ ਬਿਲਕੁਲ ਤਿਆਰ ਬਰ ਤਿਆਰ ਹਾਂ।

ਸਰਦਾਰ ਕਾਲਕਾ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਅਹੁਦੇਦਾਰਾਂ ਦੀ ਚੋਣ ਦੀ ਉਡੀਕ ਕਰ ਰਹੇ ਸੀ ਤੇ ਹੁਣ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ 22 ਜਨਵਰੀ ਦੀ ਜੋ ਤਾਰੀਕ ਤੈਅ ਕੀਤੀ ਹੈ, ਉਹ ਸਾਨੁੰ ਮਨਜ਼ੂਰ ਹੈ । ਪੱਤਰਕਾਰਾਂ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਡਾਇਰੈਕਟਰ ਗੁਰਦੁਆਰਾ ਚੋਣਾਂ ਹੀ ਜਵਾਬ ਦੇ ਸਕਦੇ ਹਨ ਕਿ ਕਰਫਿਊ ਵਾਲੇ ਦਿਨ ਉਹਨਾਂ ਨੇ ਕਿਸ ਦਬਾਅ ਹੇਠ ਚੋਣਾਂ ਰੱਖੀਆਂ ਹਨ ਪਰ ਸਾਨੁੰ ਕੋਈ ਕਿੰਤੂ ਪ੍ਰੰਤੁ ਨਹੀਂ, ਅਸੀਂ ਤਿਆਰ ਹਾਂ।

ਸਰਕਾਰ ਕਾਲਕਾ ਨੇ ਹੋਰਨਾਂ ਪਾਰਟੀਆਂ ਦੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸੰਗਤ ਦੇ ਫਤਵੇ ਦਾ ਸਤਿਕਾਰ ਕਰਦਿਆਂ ਇਸ ਟੀਮ ਨਾਲ ਜੁੜਨ, ਉਹਨਾਂ ਨੁੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਦੇਰ ਰਾਤ ਤੱਕ ਸਾਡੇ ਮੈਂਬਰਾਂ ਬਾਰੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਜੋ ਨਿਰਾ ਝੁਠ ਹੈ।

ਵਿਰੋਧੀ ਪਾਰਟੀਆਂ ‘ਤੇ ਵਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਕੱਲ ਡਾਇਰੈਕਟਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ ਕੀਤੀ ਗਈ ਤੇ ਡਾਇਰੈਕਟਰ ਨੇ ਛੇਵੀਂ ਪਰਚੀ ਕੋਆਪਸ਼ਨ ਵਾਸਤੇ ਕੱਢ ਦਿੱਤੀ ਜਦੋਂ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ।

ਉਹਨਾਂ ਕਿਹਾ ਕਿ ਹਮੇਸ਼ਾ ਸਬੰਧਤ ਸਿੰਘ ਸਭਾ ਹੀ ਤਸਦੀਕ ਕਰਦੀ ਹੈ ਕਿ ਸਾਡਾ ਕੌਣ ਪ੍ਰਧਾਨ ਹੈ ਜੋ ਕਮੇਟੀ ਵਿਚ ਨੁਮਾਇੰਦਗੀ ਕਰੇਗਾ। ਉਹਨਾਂ ਨੇ 2017 ਵਿਚ ਸ਼ਿਵਚਰਨ ਸਿੰਘ ਲਾਂਬਾ ਦੀ ਹੋਈ ਚੋਣ ਦੀ ਉਦਾਹਰਣ ਵੀ ਦਿੱਤੀ ਤੇ ਕਿਹਾ ਕਿ ਅਸੀਂ ਕੋਆਪਸ਼ਨ ਵਾਲੀ ਲੜਾਈ ਵੱਖਰੇ ਤੌਰ ‘ਤੇ ਅਦਾਲਤ ਵਿਚ ਲੜ ਰਹੇ ਾਂ ਤੇ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਇਸਦਾ ਫੈਸਲਾ ਵੀ ਸਾਡੇ ਹੱਕ ਵਿਚ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਜਗਦੀਪ ਸਿੰਘ ਕਾਹਲੋਂ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਸਰਵਜੀਤ ਸਿੰਘ ਵਿਰਕ, ਜਸਬੀਰ ਸਿੰਘ ਜੱਸੀ, ਮਹਿੰਦਰਪਾਲ ਸਿੰਘ ਚੱਢਾ, ਹਰਵਿੰਦਰ ਸਿੰਘ ਕੇ ਪੀ, ਜਸਪ੍ਰੀਤ ਸਿੰਘ ਕਰਮਸਰ, ਸੁਰਜੀਤ ਸਿੰਘ ਜੀਤੀ, ਅਮਰਜੀਤ ਸਿੰਘ ਪਿੰਕੀ, ਗੁਰਦੇਵ ਸਿੰਘ, ਭੁਪਿੰਦਰ ਸਿੰਘ ਗਿੰਨੀ, ਸਤਿੰਦਰਪਾਲ ਸਿੰਘ ਨਾਗੀ, ਅਮਰਜੀਤ ਸਿੰਘ ਪੱਪੂ, ਰਾਜਿੰਦਰ ਸਿੰਘ ਘੁੱਗੀ, ਹਰਜੀਤ ਸਿੰਘ ਪੱਪਾ, ਗੁਰਮੀਤ ਸਿੰਘ ਭਾਟੀਆ, ਆਤਮਾ ਸਿੰਘ ਲੁਬਾਣਾ, ਰਮਿੰਦਰ ਸਿੰਘ ਸਵੀਟਾ, ਰਮਨਜੋਤ ਸਿੰਘ ਮੀਤਾ, ਰਮਨਦੀਪ ਸਿੰਘ ਥਾਪਰ, ਗੁਰਪ੍ਰੀਤ ਸਿੰਘ ਜੱਸਾ, , ਪਰਵਿੰਦਰ ਸਿੰਘ ਲੱਕੀ, ਬਲਬੀਰ ਸਿੰਘ, ਸੁਖਵਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ ਭੁੱਲਰ ਤੇ ਸੁਖਬੀਰ ਸਿੰਘ ਕਾਲੜਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਯੈੱਸ ਪੰਜਾਬ ਨਵੀਂ ਦਿੱਲੀ, 15 ਮਾਰਚ, 2024 ਸਿੱਖ ਜਰਨੈਲਾਂ ਵੱਲੋਂ 15 ਮਾਰਚ 1783 ਨੂੰ ਕੀਤੀ ਗਈ ਦਿੱਲੀ ਫਤਿਹ ਨੁੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵੱਲੋਂ ਦਿੱਲੀ ਫਤਿਹ ਦਿਹਾੜਾ...

ਖ਼ਡੂਰ ਸਾਹਿਬ ਤੋਂ ਅਕਾਲੀ ਦਲ ਪੀਰਮੁਹੰਮਦ, ਵਲਟੋਹਾ ਜਾਂ ਭਾਈ ਮਨਜੀਤ ਸਿੰਘ ਨੂੰ ਉਮੀਦਵਾਰ ਬਣਾਵੇ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ

ਯੈੱਸ ਪੰਜਾਬ 14 ਮਾਰਚ, 2024 ਪੰਥਕ ਹਲਕੇ ਖਡੂਰ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ ਦਾਅਵਾ ਅਕਾਲੀ ਲੀਡਰਸ਼ਿਪ ਅੱਗੇ ਰੱਖਿਆ---ਕਰਨੈਲ ਸਿੰਘ ਪੀਰਮੁਹੰਮਦ , ਵਿਰਸਾ ਸਿੰਘ ਵਲਟੋਹਾ ਜਾ ਭਾਈ ਮਨਜੀਤ...

ਮਨੋਰੰਜਨ

ਰੈਪਰ ਮੈਂਡੀਜ਼ ਦਾ ਨਵਾਂ ਟਰੈਕ “ਅੱਜ ਦੀ ਘੜੀ” ਰਿਲੀਜ਼

ਯੈੱਸ ਪੰਜਾਬ ਮਾਰਚ 16, 2024 VYRL ਹਰਿਆਣਵੀ ਮੈਂਡੀਜ਼ ਦੁਆਰਾ "ਅੱਜ ਦੀ ਘੜੀ" ਦੀ ਆਗਾਮੀ ਰਿਲੀਜ਼ ਦੀ ਘੋਸ਼ਣਾ ਕਰਨ ਲਈ ਬਹੁਤ ਖੁਸ਼ ਹੈ, ਜੋ ਕਿ ਸਮਕਾਲੀ ਸ਼ਹਿਰੀ ਹਰਿਆਣਵੀ ਰੈਪ ਅਤੇ ਕਲਾਸਿਕ ਲੋਕ ਧੁਨ ਦਾ ਸਦੀਵੀ ਤੱਤ ਹੈ। ਇਹ...

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

ਸੋਸ਼ਲ ਮੀਡੀਆ

223,280FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...