Saturday, April 20, 2024

ਵਾਹਿਗੁਰੂ

spot_img
spot_img

ਸੰਗਤ ਵੱਲੋਂ ਦਿੱਤੇ ਫਤਵੇ ਨੁੰ ਰੋਕਣ ਲਈ ਪੰਜ ਮਹੀਨਿਆਂ ਤੋਂ ਪੱਬਾਂ ਭਾਰ ਸਨ ਸਰਨਾ ਭਰਾ ਤੇ ਜੀ ਕੇ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਜਨਵਰੀ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਤੇ ਉਹਨਾਂ ਦੇ ਨਵੇਂ ਬਣੇ ਸਾਥੀ ਮਨਜੀਤ ਸਿੰਘ ਜੀ ਕੇ 25 ਅਗਸਤ ਨੂੰ ਚੋਣ ਨਤੀਜਿਆਂ ਵਾਲੇ ਦਿਨ ਤੋਂ ਸੰਗਤ ਵੱਲੋਂ ਦਿੱਤੇ ਫਤਵੇ ਨੁੰ ਰੋਕਣ ਲਈ ਪੱਬਾਂ ਭਾਰ ਸਨ ਤੇ ਹੁਣ ਅੰਤਰਿਮ ਕਮੇਟੀ ਚੋਣਾਂ ਤੋਂ ਬਾਅਦ ਉਹਨਾਂ ਪੰਥ ਤੇ ਪੰਥਕ ਸੰਸਥਾਵਾਂ ਦੇ ਖਿਲਾਫ ਆਪਣਾ ਕੂੜ ਪ੍ਰਚਾਰ ਹੋਰ ਤੇਜ਼ ਕਰ ਦਿੱਤਾ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਕਮੇਟੀ ਚੋਣਾਂ ਵਾਸਤੇ ਪਹਿਲੇ ਦਿਨ ਤੋਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਸਾਡੇ ਖਿਲਾਫ ਯੋਜਨਾਬੱਧ ਤਰੀਕੇ ਨਾਲ ਕੋਝੀਆਂ ਚਾਲਾਂ ਚੱਲੀਆਂ। ਕਦੇ ਚੋਣ ਨਿਸ਼ਾਨ ਦਾ ਰੌਲਾ ਪਾ ਕੇ ਤੇ ਕਦੇ ਕੋਈ ਰੁਕਾਵਟ ਖੜ੍ਹੀ ਕਰ ਕੇ ਸਾਨੁੰ ਚੋਣਾਂ ਲੜਨ ਤੋਂ ਰੋਕਣ ਦੇ ਅਸਫਲ ਯਤਨ ਕੀਤੇ ਗਏ।

ਉਹਨਾਂ ਕਿਹਾ ਕਿ ਜਦੋਂ 25 ਅਗਸਤ ਨੂੰ 46 ਵਾਰਡਾਂ ਦਾ ਨਤੀਜਾ ਆਇਆ ਤਾਂ ਇਸ ਵਿਚ ਸਾਨੁੰ 27 ਸੀਟਾਂ ਨਾਲ ਪੂਰਨ ਬਹੁਮਤ ਮਿਲਿਆ ਜਦੋਂ ਕਿ ਸਰਨਾ ਭਰਾਵਾਂ ਦੀ ਪਾਰਟੀ ਨੁੰ 14 ਸੀਟਾਂ ਤੇ ਮਨਜੀਤ ਸਿੰਘ ਜੀ ਕੇ ਦੀ ਪਾਰਟੀ ਨੂੰ ਸਿਰਫ 3 ਸੀਟਾਂ ਮਿਲੀਆਂ।

ਉਹਨਾਂ ਕਿਹਾ ਕਿ ਇਸ ਮਗਰੋਂ ਕੋਆਪਸ਼ਨ ਦੇ ਮੈਂਬਰ ਮਿਲਾ ਕੇ ਸਾਡੀ 30 ਮੈਂਬਰੀ ਟੀਮ ਹੋ ਗਈ ਜੋ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਤੋਂ ਬਰਦਾਸ਼ਤ ਨਾ ਹੋਇਆ ਤੇ ਇਹਨਾਂ ਨੇ ਕਮੇਟੀ ਦੇ ਗਠਨ ਦੇ ਰਾਹ ਵਿਚ ਰੁਕਾਵਟਾ ਖੜ੍ਹੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਕਦੇ ਕਿਸੇ ਮੈਂਬਰ ਦੀ ਚੋਣ ਤੇ ਕਦੇ ਕਿਸੇ ਮਾਮਲੇ ‘ਤੇ ਅਦਾਲਤਾਂ ਵਿਚ ਕੇਸ ਪਾ ਦਿੱਤੇ।

ਇਹਨਾਂ ਦੋਹਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਸੇ 30 ਮੈਂਬਰਾਂ ਵਾਲੀ ਟੀਮ ਹੈ ਤੇ ਦੂਜੇ ਪਾਸੇ 14 ਸੀਟਾਂ ਵਾਲੇ ਸਰਨਾ ਭਰਾ ਤੇ 3 ਸੀਟਾਂ ਵਾਲੇ ਜੀ ਕੇ ਜੋ ਪ੍ਰਧਾਨਗੀ ਦੇ ਦਾਅਵੇਦਾਰ ਬਣੇ ਬੈਠੇ ਸਨ ਪਰ ਜਦੋਂ ਅੰਤਰਿਮ ਕਮੇਟੀ ਦੀਆਂ ਚੋਣਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਮੈਂਬਰਾਂ ਨੁੰ ਸਹੁੰ ਚੁਕਾਈ ਗਈ ਤੇ ਇਹਨਾਂ ਵੱਲੋਂ ਚੋਣ ਪ੍ਰਕਿਰਿਆ ਸਵੇਰੇ 11.30 ਵਜੇ ਤੋਂ ਲੈ ਕੇ 12 ਘੰਟੇ ਤੱਕ ਠੱਪ ਕੀਤਾ ਗਿਆ ਤਾਂ 30 ਮੈਂਬਰਾਂ ਨੇ ਡਾਇਰੈਕਟਰ ਨੁੰ ਚੋਣਾਂ ਪ੍ਰਵਾਨ ਚੜ੍ਹਾਉਣ ਲਈ ਪੱਤਰ ਲਿਖਿਆ। ਇਹਨਾਂ ਚੋਣਾਂ ਡਾਇਰੈਕਟਰ ਦੀ ਹਾਜ਼ਰੀ ਵਿਚ ਪ੍ਰਵਾਨ ਚੜ੍ਹੀਆਂ ਜਿਸ ਵਿਚ ਨਵੀਂ ਟੀਮ ਚੁਣੀ ਗਈ।

ਸਰਦਾਰ ਕਾਲਕਾ ਨੇ ਕਿਹਾ ਕਿ ਜਨਰਲ ਹਾਊਸ ਵਿਚ ਜੋ ਕੁਝ ਹੋਇਆ, ਉਸ ਲਈ ਪਸ਼ਚਾਤਾਪ ਵਜੋਂ ਉਹ ਹੁਣ ਤੱਕ ਚੁੱਪ ਸਨ। ਉਹਨਾਂ ਕਿਹਾ ਕਿ ਵਿਰੋਧੀ ਧਿਰ ਨੇ ਤਾਂ ਪਸ਼ਚਾਤਾਪ ਵਜੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਸ਼ਮੂਲੀਅਤ ਨਾਕਰ ਕੇ ਗੁਰੂ ਨੁੰ ਬੇਦਾਵਾ ਦੇ ਦਿੱਤਾ ਹੈ।

ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ 14 ਸੀਟਾਂ ਤੇ 3 ਸੀਟਾਂ ਵਾਲਾ ਕਿਵੇਂ ਪ੍ਰਧਾਨ ਬਣ ਸਕਦਾ ਹੈ ? ਉਹਨਾਂ ਕਿਹਾ ਕਿ ਸਰਨਾ ਭਰਾ ਤੇ ਜੀ ਕੇ ਜੋ ਮਰਜ਼ੀ ਕੂੜ ਪ੍ਰਚਾਰ ਕਰਨ, ਅਸੀਂ ਇਹਨਾਂ ਨਾਲ ਉਲਝਣ ਦੀ ਥਾਂ ‘ਤੇ ਸੰਗਤ ਦੇ ਫਤਵੇ ਦਾ ਸਨਮਾਨ ਕਰਦਿਆਂ ਕੌਮ ਦੀ ਸੇਵਾ ਜਾਰੀ ਰੱਖਾਂਗੇ ਤੇ ਆਉਂਦੇ ਦਿਨਾਂ ਵਿਚ ਬਾਲਾ ਸਾਹਿਬ ਹਸਪਤਾਲ ਸ਼ੁਰੂ ਕਰਨ ਸਮੇਤ ਹੋਰ ਪ੍ਰਾਜੈਕਟ ਪ੍ਰਵਾਨ ਚੜ੍ਹਾਏ ਜਾਣਗੇ।

ਇਸ ਮੌਕੇ ਕਮੇਟੀ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...