ਸੰਗਰੂਰ, 8 ਮਾਰਚ, 2022 (ਰਾਜਕੁਮਾਰ ਸ਼ਰਮਾ)
ਸੰਗਰੂਰ ਜਿਲ੍ਹੇ ਦੇ ਪਿੰਡ ਕੋਟੜਾ ਲੇਹਲ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ (ਭੋਲਾ) ਵਾਸੀ ਪਿੰਡ ਕੋਟੜਾ ਲੇਹਲ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਅਤੇ ਥੋੜ੍ਹੀ ਜ਼ਮੀਨ ਦਾ ਮਾਲਕ ਸੀ।
ਕਰਜ਼ਈ ਹੋਣ ਕਰਕੇ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦੇ ਕਰਜ਼ੇ ਤੋਂ ਦੁਖੀ ਹੋ ਕੇ ਬੀਤੀ ਰਾਤ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ।
ਇਸ ਦੌਰਾਨ ਉਸ ਨੂੰ ਤੁਰੰਤ ਟੋਹਾਣਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਪਿੰਡ ਨਾਲ ਸਬੰਧਿਤ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ