Friday, April 26, 2024

ਵਾਹਿਗੁਰੂ

spot_img
spot_img

ਸੰਗਰੂਰ ਤੋਂ ਜ਼ਿਮਨੀ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ, ਹੋਰਨਾਂ ਪੰਥਕ ਧਿਰਾਂ ਤੋਂ ਵੀ ਮੰਗਿਆ ਸਹਿਯੋਗ

- Advertisement -

ਯੈੱਸ ਪੰਜਾਬ
ਸੰਗਰੂਰ, 24 ਮਈ, 2022:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ: ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈਕਿ ਉਹ ਸੰਗਰੂਰ ਪਾਰਲੀਮਾਨੀ ਹਲਕੇ ਦੀ ਹੋਣ ਵਾਲੀ ਆਗਾਮੀ ਜ਼ਿਮਨੀ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ 2019 ਵਿੱਚ ਦੂਜੀ ਵਾਰ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ‘ਆਪ’ ਪੰਜਾਬ ਦੇ ਪ੍ਰਧਾਨ ਸ: ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਪੰਜਾਬ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਸੰਗਰੂਰ ਲੋਕ ਸਭਾ ਹਲਕੇ ਦੇ ਐਮ.ਪੀ. ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਹ ਰਾਜ ਦੇ ਮੁੱਖ ਮੰਤਰੀ ਹਨ।

ਇਹ ਸੀਟ ਖ਼ਾਲੀ ਹੋ ਜਾਣ ਕਰਕੇ ਇਸ ਸੀਟ ’ਤੇ 6 ਮਹੀਨਿਆਂ ਦੇ ਅੰਦਰ ਅੰਦਰ ਜ਼ਿਮਨੀ ਚੋਣ ਹੋਣੀ ਤੈਅ ਹੈ, ਹਾਲਾਂਕਿ ਇਸ ਬਾਰੇ ਅਜੇ ਕੋਈ ਰਸਮੀ ਐਲਾਨ ਆਉਣਾ ਬਾਕੀ ਹੈ।

ਸ: ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਆਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਪਾਰਲੀਮਾਨੀ ਚੋਣ ਲੜਨ ਦਾ ਹੁਕਮ ਦਿੱਤਾ ਹੈ, ਇਸ ਲਈ ਉਹ ਪਾਰਟੀ ਦਾ ਹੁਕਮ ਤਾਂ ਨਹੀਂ ਮੋੜਸਕਦੇ। ਉਨ੍ਹਾਂ ਇਹ ਵੀ ਕਿਹਾ ਹੈ ਕਿ ਕਿਉਂਕਿ ਪਾਰਲੀਮੈਂਟ ਵਿੱਚ ਕੋਈ ਪੰਥਕ ਆਵਾਜ਼ ਨਹੀਂ ਹੈ, ਇਸ ਲਈ ਉਹ ਚਾਹੁਣਗੇ ਕਿ ਪਾਰਲੀਮੈਂਅ ਵਿੱਚ ਪੰਥ ਦੇ ਮੁੱਦੇ ਗੂੰਜਣ ਕਿਉਂਕ 1984 ਤੋਂ ਬਾਅਦ ਸਿੱਖਾਂ ਨੂੰ ਅਜੇ ਤਕ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਸੰਯੁਕਤ ਸਮੇਤ ਸਾਰੀਆਂ ਪੰਥਕ ਧਿਰਾਂ ਤੋਂ ਮਦਦ ਦੀ ਮੰਗ ਕਰਨਗੇ ਅਤੇ ਕਿਹਾ ਕਿ ਸਾਰੀਆਂ ਧਿਰਾਂ ਨੂੂੰ ਇਕੱਠੇ ਹੋ ਕੇ ਪੰਥ ਦਾ ਨੁਮਾਇੰਦਾ ਲੋਕ ਸਭਾ ਵਿੱਚ ਭੇਜਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...