Tuesday, April 23, 2024

ਵਾਹਿਗੁਰੂ

spot_img
spot_img

ਸੰਗਰੂਰ ਵਿਖੇ 73ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਲਹਿਰਾਇਆ ਤਿਰੰਗਾ

- Advertisement -

ਸੰਗਰੂਰ, 26 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਦੇਸ਼ ਦੇ 73ਵੇਂ ਗਣਤੰਤਰਤਾ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਉਨਾਂ ਸੰਗਰੂਰ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਦੇਸ਼ ਦੇ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ ਵਿਚਰ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਅਤੇ ਕਾਲੇ ਪਾਣੀ ਵਰਗੀਆਂ ਸਖ਼ਤ ਸਜ਼ਾਵਾਂ ਵੀ ਪੰਜਾਬੀਆਂ ਨੇ ਹੱਸ ਹੱਸ ਕੇ ਕੱਟੀਆਂ। ਉਨਾਂ ਨੇ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਜਿਹੇ ਸੂਰਬੀਰਾਂ ਨੂੰ ਵੀ ਸਿਜਦਾ ਕੀਤਾ।

ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ 15 ਅਗਸਤ 1947 ਨੂੰ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਸਾਡੇ ਅੱਗੇ ਸਭ ਤੋਂ ਵੱਡੀ ਚੁਣੌਤੀ ਸੀ ਕਿ ਵੱਖ ਵੱਖ ਸੂਬਿਆਂ, ਖਿੱਤਿਆਂ, ਸਭਿਆਚਾਰਾਂ, ਫਿਰਕਿਆਂ, ਧਰਮਾਂ ਵਿੱਚ ਰਹਿੰਦੇ ਲੋਕਾਂ ਨੂੰ ਇਕਜੁਟ ਕਰਨ ਦੀ ਲੋੜ ਸੀ ਅਤੇ ਇਸ ਕੰਮ ਦਾ ਬੀੜਾ ਸਾਡੀ ਸੰਵਿਧਾਨ ਸਭਾ ਨੇ ਚੁੱਕਿਆ ਅਤੇ ਸੰਵਿਧਾਨ ਦੇ ਨਿਰਮਾਣ ਲਈ ਕਮੇਟੀਆਂ ਦਾ ਗਠਨ ਹੋਇਆ ਜਿਸ ਵਿੱਚੋਂ ਡਰਾਫਟਿੰਗ ਕਮੇਟੀ ਸਭ ਤੋਂ ਅਹਿਮ ਸੀ ਜਿਸ ਦੇ ਚੇਅਰਮੈਨ ਡਾ. ਭੀਮ ਰਾਓ ਅੰਬੇਦਕਰ ਸਨ।

ਉਨਾਂ ਕਿਹਾ ਕਿ ਡਰਾਫਟਿੰਗ ਕਮੇਟੀ ਨੇ 2 ਸਾਲ, 11 ਮਹੀਨੇ, 18 ਦਿਨਾਂ ਵਿੱਚ ਭਾਰਤੀ ਸੰਵਿਧਾਨ ਦਾ ਨਿਰਮਾਣ ਕੀਤਾ ਅਤੇ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੂੰ ਭਾਰਤ ਦਾ ਸੰਵਿਧਾਨ ਸੌਂਪਿਆ ਅਤੇ 26 ਜਨਵਰੀ 1950 ਦਾ ਇਤਿਹਾਸਕ ਦਿਹਾੜਾ ਆਇਆ ਜਦੋਂ ਸਾਡਾ ਸੰਵਿਧਾਨ ਲਾਗੂ ਹੋਇਆ।

ਡਿਪਟੀ ਕਮਿਸ਼ਨਰ ਨੇ ਆਪਣੇ ਸੰਦੇਸ਼ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਿਜਦਾ ਕੀਤਾ ਅਤੇ ਦੇਸ਼ ਦੀਆਂ ਤਿੰਨੋ ਸੈਨਾਵਾਂ, ਅਰਧ ਸੈਨਿਕ ਬਲਾਂ ਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਬਹਾਦਰ ਜਵਾਨਾਂ ਨੂੰ ਵੀ ਸਲਾਮ ਕੀਤਾ ਜਿਨਾਂ ਨੇ ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਨਿਰੰਤਰ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਮੁੱਖ ਮਹਿਮਾਨ ਵੱਲੋਂ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਡੀ.ਐੱਸ.ਪੀ ਦਿੜਬਾ ਸ਼੍ਰੀ ਪ੍ਰਿਰਥੀ ਸਿੰਘ ਚਹਿਲ ਦੀ ਅਗਵਾਈ ਹੇਠ ਪੁਲਿਸ ਪੁਲਿਸ ਦੇ ਜਵਾਨਾਂ ਦੀਆਂ ਤਿੰਨ ਟੁਕੜੀਆਂ, ਪੰਜਾਬ ਪੁਲਿਸ ਦੀ ਇੱਕ ਮਹਿਲਾ ਟੁਕੜੀ, ਪੰਜਾਬ ਹੋਮਗਾਰਡਜ਼ ਅਤੇ ਅਕਾਲ ਅਕੈਡਮੀ ਚੀਮਾ ਦੇ ਬੈਂਡ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ।

ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਕਮਾਂਡਰ ਸਮੇਤ ਹੋਰ ਟੁਕੜੀਆਂ ਦੇ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਐਸ.ਐਸ.ਪੀ ਸ਼੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਪੀ ਸ਼੍ਰੀ ਪਲਵਿੰਦਰ ਸਿੰਘ ਚੀਮਾ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਕੀਤਾ ਗਿਆ।

ਅਖੀਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਦੀ ਟੀਮ ਵੱਲੋਂ ਰਾਸ਼ਟਰੀ ਗਾਨ ਦੀ ਪੇਸ਼ਕਾਰੀ ਕੀਤੀ ਗਈ। ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਨਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਜੁਡੀਸ਼ੀਅਲ ਅਧਿਕਾਰੀਆਂ ਦੇ ਨਾਲ ਨਾਲ ਪੁਲਿਸ ਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...