Friday, March 29, 2024

ਵਾਹਿਗੁਰੂ

spot_img
spot_img

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਕਤੂਬਰ 20, 2021:
ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ ਨਾਲ-ਨਾਲ ਹਿੰਦੀ ਫਿਲਮ ਜਗਤ ਤੇ ਵੀ ਕਿੰਨਾ ਪ੍ਰਭਾਵ ਪਾਉਂਦਾ ਆ ਰਿਹਾ ਹੈ I ਇਸ ਵਿਰਾਸਤ ਨੂੰ ਬਰਕਰਾਰ ਰੱਖਣ ਲਈ, ਆਉਣ ਵਾਲੀ ਫਿਲਮ ‘ਪਾਣੀ ‘ਚ ਮਧਾਣੀ’ 5 ਨਵੰਬਰ 2021 ਨੂੰ ਸਿਨੇਮਾਘਰਾਂ ਦੇ ਵਿਚ ਰਿਲੀਜ਼ ਹੋਵੇਗੀ। ਇਹ ਫਿਲਮ 1980 ਦੇ ਦਹਾਕੇ ਦੇ ਸਮੇਂ ਦੀ ਹੈ, ਜਦੋਂ ਲੋਕਾਂ ਨੇ ਚਮਕੀਲਾ, ਕੁਲਦੀਪ ਮਾਣਕ ਅਤੇ ਹੋਰ ਬਹੁਤ ਗਾਇਕਾਂ ਨੂੰ ਸੁਣਨਾ ਪਸੰਦ ਕੀਤਾ ਅਤੇ ਉਹਨਾਂ ਨੂੰ ਮਸ਼ਹੂਰ ਵੀ ਕੀਤਾ I

ਕਿਉਂਕਿ ਇਹ ਫਿਲਮ ਸੰਗੀਤ ‘ਤੇ ਅਧਾਰਤ ਹੈ, ਤੁਸੀਂ ਹੰਬਲ ਮਿਯੂਜ਼ਿਕ ਅੰਦਰ ਛੇ ਵੱਖੋ-ਵੱਖਰੇ ਗੀਤਾਂ ਦਾ ਅਨੰਦ ਲਓਗੇ ਜੋ ਕਿ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ‘ਤੇ ਚਿੱਤਰਤ ਕੀਤੇ ਗਏ ਹਨ, ਜਿਨ੍ਹਾਂ ਨੂੰ ਖੁਦ ਫਿਲਮ ਵਿੱਚ ਗਾਇਕਾਂ ਵਜੋਂ ਪੇਸ਼ ਕੀਤਾ ਜਾਵੇਗਾ I ਇਕ ਫਿਲਮ ਨੂੰ ਸੰਗੀਤ ਦੇ ਨਾਲ-ਨਾਲ ਨਿਰਦੇਸ਼ਨ ਪੱਖੋਂ ਵੀ ਧਿਆਨ ਚ ਦੇਣਾ ਬਹੁਤ ਹੀ ਵੱਡੀ ਗੱਲ ਹੈ, ਖਾਸ ਤੌਰ ਤੇ ਜਦੋਂ ਇਕ ਫਿਲਮ ਪੁਰਾਣੇ ਵੇਲੇਆਂ ਤੇ ਅਧਾਰਤ ਹੋਵੇ, ਤੇ ਇਸ ਫਿਲਮ ਦੇ ਨਿਰਦੇਸ਼ਕ ਅਤੇ ਸੰਗੀਤਕਾਰ ਇਸ ਗੱਲ ਨੂੰ ਲੈ ਕੇ ਬਹੁਤ ਹੀ ਮਾਹਿਰ ਹਨ I

ਸੰਗੀਤ ਦਾ ਨਿਰਦੇਸ਼ਨ ਪ੍ਰਸਿੱਧ ਅਤੇ ਪ੍ਰਤਿਭਾਸ਼ਾਲੀ ਸੰਗੀਤਕਾਰ, ਜਤਿੰਦਰ ਸ਼ਾਹ ਦੁਆਰਾ ਕੀਤਾ ਗਿਆ ਹੈ I ਗਿੱਪੀ ਗਰੇਵਾਲ ਅਤੇ ਸ਼ਾਹ ਜੀ ਹੁਣ ਘੱਟੋ ਘੱਟ 14 ਸਾਲਾਂ ਤੋਂ ਇਕੱਠੇ ਕੰਮ ਕਰ ਰਹੇ ਹਨ, ਸ਼ਾਇਦ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਸ਼ਾਹ ਜੀ ਵਿੱਚ ਬਹੁਤ ਵਿਸ਼ਵਾਸ ਹੈ ਅਤੇ ਉਨ੍ਹਾਂ ਨੂੰ ਇਹ ਬੇਮਿਸਾਲ ਪ੍ਰੋਜੈਕਟ ਦਿੱਤਾ I ਸ਼ਾਹ ਜੀ ਇਸ ਪ੍ਰੋਜੈਕਟ ਨੂੰ ਕਰਕੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦੇ ਹਨ ਅਤੇ ਓਹਨਾ ਨੇ ਕਿਹਾ ਹੈ ਕਿ, “ਅਸੀਂ ਲੋਕ-ਸੰਗੀਤ ਸੁਣਦੇ ਹੋਏ ਹੀ ਵੱਡੇ ਹੋਏ ਹਾਂ ਇਸ ਲਈ ਮੇਰੇ ਇਸ ਤਜੁਰਬੇ ਨੇ ਸੰਗੀਤ ਦੀ ਹਰ ਛੋਟੀ ਤੋਂ ਛੋਟੀ ਬਰੀਕੀ ਨੂੰ ਓਸੇ ਸ਼ੈਲੀ ਅਤੇ ਓਸੇ ਢੰਗ ਨਾਲ ਬਣਾਉਣ ਵਿੱਚ ਸਾਡੀ ਸਹਾਇਤਾ ਕੀਤੀ” I

ਜਿਵੇਂ ਕਿ ਅਸੀਂ ਫਿਲਮ ਦੇ ਟ੍ਰੇਲਰ ਨੂੰ ਵੇਖਦੇ ਹਾਂ ਅਤੇ ਇਸਦਾ ਸੰਗੀਤ ਸੁਣਦੇ ਹਾਂ, ਅਸੀਂ ਅਸਾਨੀ ਨਾਲ ਇਹ ਸਮਝ ਸਕਦੇ ਹਾਂ ਕਿ ਸੰਗੀਤ ਬਹੁਤ ਹੀ ਮਿਹਨਤ ਨਾਲ ਬਣਾਇਆ ਗਿਆ ਹੈ I ਗੀਤਾਂ ਨੂੰ ਸਾਡੇ ਕੁਝ ਮਨਪਸੰਦ ਗਾਇਕ ਜਿਵੇਂ ਗਿੱਪੀ ਗਰੇਵਾਲ, ਅਫਸਾਨਾ ਖਾਨ, ਰਣਜੀਤ ਬਾਵਾ ਅਤੇ ਜਸਬੀਰ ਜੱਸੀ ਵੱਲੋਂ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਅਸੀਂ ਉਨ੍ਹਾਂ ਸਾਰਿਆਂ ਨੂੰ ਇੱਕ ਐਲਬਮ ਦੇ ਅੰਦਰ ਇੱਕੋ ਟੀਮ ਦੇ ਰੂਪ ਵਿੱਚ ਸੁਣਾਂਗੇ ਅਤੇ ਨਿਸ਼ਚਤ ਰੂਪ ਤੋਂ ਦਰਸ਼ਕਾਂ ਦਾ ਮਨੋਰੰਜਨ ਵੀ ਹੋਵੇਗਾ I

ਸ਼ਾਹ ਜੀ ਅੱਗੇ ਕਹਿੰਦੇ ਹਨ, “ਅੱਜ ਜੋ ਗਾਣਾ ਰਿਲੀਜ਼ ਹੋਇਆ ਹੈ, ਉਸ ਵਿਚ ਬਹੁਤ ਹੀ ਔਖੀਆਂ ਧੁਨਾਂ ਤੇ ਕੰਮ ਕੀਤਾ ਗਿਆ ਹੈ ਜੋ ਕਿ ਤਕਰੀਬਨ 40 ਸਾਲ ਪਹਿਲਾਂ ਸੁਣਨ ਨੂੰ ਮਿਲਦੀਆਂ ਸੀ, ਅਤੇ ਇਸ ਵਿਚ ਬਹੁਤ ਸਾਰੇ ਕਲਾਸੀਕਲ ਸਾਜ ਇਹੋ ਜਿਹੇ ਵੀ ਹਨ ਜਿਨ੍ਹਾਂ ਦੇ ਨਾਂ ਸ਼ਾਇਦ ਬਹੁਤੇ ਲੋਕਾਂ ਨੇ ਸੁਣੇ ਵੀ ਨਹੀਂ ਹੋਣਗੇ I ਜਿਵੇਂ-ਜਿਵੇਂ ਅੱਜਕਲ ਦੇ ਮਾਹੌਲ ਤੇ ਸਰੋਤਿਆਂ ਦੀ ਮੰਗ ਨਾਲ ਸੰਗੀਤ ਵੀ ਡਿਜਿਟਲ ਹੁੰਦਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਫ਼ਿਲਮ ਦਾ ਬਣਨਾ ਜ਼ਰੂਰੀ ਵੀ ਹੈ ਤਾਂ ਜੋ ਸਾਡੀ ਵਿਰਾਸਤ ਸਾਡੇ ਸਾਜ ਸਾਡਾ ਸੰਗੀਤ ਜ਼ਿੰਦਾ ਰਹਿ ਸਕੇ । ”

ਫਿਲਮ ਦੇ ਗਾਣੇ ਸਾਡੇ ਬਹੁਤ ਹੀ ਪਿਆਰੇ ਲੇਖਕ ਹੈਪੀ ਰਾਏਕੋਟੀ ਦੁਆਰਾ ਲਿਖੇ ਗਏ ਹਨ, ਜੋ ਕਿ ਬਹੁਤ ਸੰਜੀਦਗੀ ਨਾਲ ਲਿਖਦੇ ਹਨ ਪਰ ਇਹ ਉਹਨਾਂ ਲਈ ਇੱਕ ਬਹੁਤ ਮੁਸ਼ਕਲ ਅਤੇ ਵੱਖਰਾ ਕੰਮ ਸੀ ਕਿਉਂਕਿ ਉਹਨਾਂ ਨੇ ਕਦੇ ਇੱਕ ਪੁਰਾਣੇ ਸਮੇਂ ਦੀ ਮੰਗ ਮੁਤਾਬਕ ਗਾਣੇ ਨਹੀਂ ਲਿਖੇ, ਪਰ ਇਸ ਵਾਰ ਅਸੀਂ ਉਹਨਾਂ ਦੇ ਕੰਮ ਦੁਆਰਾ ਹੈਰਾਨ ਹੋਵਾਂਗੇ I

ਇਸ ਲਈ, ਆਓ ਆਪਣੇ ਅੰਦਰ ਬੈਠੀ ਪੰਜਾਬੀਅਤ ਨਾਲ ‘ਪਾਣੀ ‘ਚ ਮਧਾਣੀ’ ਦੀਆਂ ਧੁਨਾਂ ‘ਤੇ ਘੁੰਮਣ ਲਈ ਤਿਆਰ ਹੋ ਜਾਈਏ ਕਿਉਂਕਿ ਫਿਲਮ ਦਾ ਪਹਿਲਾ ਗੀਤ ‘ਜੀਨ’ ਅੱਜ ਹੰਬਲ ਮਿਯੂਜ਼ਿਕ ‘ਤੇ ਗਿੱਪੀ ਗਰੇਵਾਲ ਅਤੇ ਅਫਸਾਨਾ ਖਾਨ ਦੁਆਰਾ ਪੂਰੇ ਪੰਜਾਬੀ ਰੈਟਰੋ ਅੰਦਾਜ਼ ਵਿੱਚ ਗਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...