Thursday, April 18, 2024

ਵਾਹਿਗੁਰੂ

spot_img
spot_img

ਸੰਗੀਤ ਜਗਤ ਨੂੰ ਵੱਡਾ ਝਟਕਾ: Punjab ਦੇ ਨਾਮਵਰ ਗਾਇਕ Diljaan ਦੀ ਸੜਕ ਹਾਦਸੇ ’ਚ ਮੌਤ

- Advertisement -

ਯੈੱਸ ਪੰਜਾਬ
ਜਲੰਧਰ, 30 ਮਾਰਚ, 2021:
ਪੰਜਾਬ ਦੇ ਨਾਮਵਰ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦਿਲਜਾਨ ਭਾਰਤ ਅਤੇ ਪਾਕਿਸਤਾਨ ਦੇ ਗਾਇਕਾਂ ਦੇ ਮੁਕਾਬਲਾਮਈ ਅੰਦਾਜ਼ ਵਿੱਚ ਬਣਾਏ ਗਏ ਰਿਐਲਟੀ ਸ਼ੋਅ ‘ਸੁਰ ਕਸ਼ੇਤਰਾ’ ਦਾ ਭਾਰਤ ਵੱਲੋਂ ਜੇਤੂ ਅਤੇ ਫ਼ਾਈਨਲ ਦਾ ਰਨਰ ਅੱਪ ਰਿਹਾ ਸੀ।

2012 ਵਿੱਚ ਉਕਤ ਮੁਕਾਬਲੇ ਵਿੱਚ ਜੇਤੂ ਰਹਿਣ ਤੋਂ ਬਾਅਦ ਦੇਸ਼ ਵਿਦੇਸ਼ ਵਿੱਚ ਚਰਚਾ ਵੱਚ ਆਏ ਦਿਲਜਾਨ ਨੇ ਸੰਗੀਤ ਜਗਤ ਵਿੱਚ ਵੱਡਾ ਨਾਂਅ ਬਣਾ ਲਿਆ ਸੀ ਪਰ ਕੁਦਰਤ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ।

ਦਿਲਜਾਨ ਦੀ ਉਸ ਵੇਲੇ ਬੜੀ ਚਰਚਾ ਹੋਈ ਸੀ ਜਦ ਉਕਤ ਰਿਐਲਟੀ ਸ਼ੋਅ ਦੌਰਾਨ ਹੀ ਆਸ਼ ਭੌਂਸਲੇ ਉਸਦੀ ਗਾਇਕੀ ਤੋਂ ਕਾਫ਼ੀ ਪ੍ਰਭਾਵਿਤ ਹੋਈ ਸੀ।

ਸੋਮਵਾਰ ਤੜਕੇ ਉਸਦੀ ਕਾਰ ਜਲੰਧਰ-ਅੰਮ੍ਰਿਤਸਰ ਰੋਡ ’ਤੇ ਜੰਡਿਆਲਾ ਗੁਰੂ ਪੁਲ ਨੇੜੇ ਉਸ ਵੇਲੇ ਡਿਵਾਈਡਰ ਨਾਲ ਟਕਰਾ ਗਈ ਜਦ ਉਹ ਅੰਮ੍ਰਿਤਸਰ ਤੋਂ ਕਰਤਾਰਪੁਰ ਪਰਤ ਰਿਹਾ ਸੀ। ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵੇਲੇ ਦਿਲਜਾਨ ਕਾਰ ਵਿੱਚ ਇਕੱਲਾ ਹੀ ਸੀ। ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਮਗਰੋਂ ਉਸਦੀ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਭੇਜੀ ਗਈ ਹੈ।

ਕਰਤਾਰਪੁਰ ਦੇ ਮਦਨ ਮਦਾਰ ਉਰਫ਼ ਮਦਨ ਕਰਤਾਰਵੀ ਦਾ ਬੇਟਾ ਦਿਲਜਾਨ ਸ਼ੁਰੂ ਤੋਂ ਹੀ ਇਕ ਗਾਇਕ ਬਣਨਾ ਚਾਹੁੰਦਾ ਸੀ ਅਤੇ ਸੁਰ ਕਸ਼ੇਤਰਾ ਵਿੱਚ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਤੋਂ ਪਹਿਲਾਂ ਉਸਨੇ 2006-07 ਵਿੱਚ ਐਮ.ਐਚ. 1 ਚੈਨਲ ਦੇ ਸੰਗੀਤਕ ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਵਿੱਚ ਵੀ ਰਨਰ ਅੱਪ ਰਿਹਾ ਸੀ। ਉਸਦੇ ਪਿਤਾ ਮਦਨ ਕਰਤਾਰਵੀ ਉਸਤਾਦ ਪੂਰਨ ਸ਼ਾਹਕੋਟੀ ਦੇ ਸ਼ਗਿਰਦ ਹਨ।

ਪਤਾ ਲੱਗਾ ਹੈ ਕਿ ਦਿਲਜਾਨ ਦਾ ਇਕ ਨਵਾਂ ਗੀਤ 2 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਸੀ ਅਤੇ ਉਹ ਇਸੇ ਦੀ ਤਿਆਰੀ ਦੇ ਸਿਲਸਿਲੇ ਵਿੱਚ ਕਿਸੇ ਮੀਟਿੰਗ ਲਈ ਅੰਮ੍ਰਿਤਸਰ ਗਿਆ ਸੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...