Thursday, April 25, 2024

ਵਾਹਿਗੁਰੂ

spot_img
spot_img

ਸੰਘਰਸ਼ੀ ਕਿਸਾਨਾਂ ਲਈ ‘ਸੰਜੀਵਨੀ ਬੂਟੀ’ ਬਣੀ Kejriwal ਸਰਕਾਰ ਦੀ ਐਂਬੂਲੈਂਸ ਸੇਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ 2020 –
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ ‘ਤੇ ਥੋਪੇ ਗਏ ਮਾਰੂ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਅਤੇ ਮੁੱਢਲੀ ਡਾਕਟਰੀ ਸੇਵਾ ‘ਸੰਜੀਵਨੀ ਬੂਟੀ’ ਵਜੋਂ ਕੰਮ ਕਰ ਰਹੀ ਹੈ।

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਧੋਕੇ ਤੋਂ ਕੁੰਡਲੀ ਬਾਰਡਰ ਉੱਤੇ ਧਰਨ ‘ਤੇ ਬੈਠੇ 85 ਸਾਲਾ ਬਜ਼ੁਰਗ ਨੂੰ ਜਦੋਂ ਕੱਲ੍ਹ ਸ਼ਾਮੀ (ਐਤਵਾਰ) ਨੂੰ ਸੀਨੇ ‘ਚ ਦਰਦ ਉੱਠਿਆ ਤਾਂ ਉੱਥੇ ਮੌਜੂਦ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਤੁਰੰਤ ਦਿੱਲੀ ਸਰਕਾਰ ਵੱਲੋਂ ਤਾਇਨਾਤ ਕੀਤੀ ਐਂਬੂਲੈਂਸ ਸੇਵਾ ਨਾਲ ਸੰਪਰਕ ਕੀਤਾ।

ਚੰਦ ਮਿੰਟਾਂ ‘ਚ ਪੁੱਜੇ ਐਂਬੂਲੈਂਸ ਸਟਾਫ਼ ਨੇ ਪਾਰਟੀ ਵਲੰਟੀਅਰਾਂ ਦੀ ਮਦਦ ਨਾਲ ਬਜ਼ੁਰਗ ਨੂੰ ਐਂਬੂਲੈਂਸ ‘ਚ ਪਾਇਆ ਅਤੇ ਦਿੱਲੀ ਦੇ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ। ਸਮੇਂ ਸਿਰ ਮਿਲੀ ਡਾਕਟਰੀ ਸਹਾਇਤਾ ਨਾਲ ਦਿਲ ਦੇ ਦੌਰੇ ਤੋਂ ਪੀੜਤ ਬਜ਼ੁਰਗ ਦੀ ਜਾਨ ਬਚ ਗਈ।

ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੇ ਹੱਕਾਂ ਅਤੇ ਹੋਂਦ ਲਈ ਲੜ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਤਪਰ ਹੈ।

ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।

ਆਗੂ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...