Tuesday, October 1, 2024
spot_img
spot_img
spot_img
spot_img
spot_img

ਸੰਯੁਕਤ ਕਿਸਾਨ ਮੋਰਚੇ ਨੇ ਫਿਰ ਲਾਈ ਨਗਾਰੇ ਤੇ ਚੋਟ; ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਸੌਂਪੇ ਮੰਗ ਪੱਤਰ

ਦਲਜੀਤ ਕੌਰ
ਚੰਡੀਗੜ੍ਹ, 18 ਜੁਲਾਈ, 2024

ਸੰਯੁਕਤ ਕਿਸਾਨ ਮੋਰਚੇ ਨੇ ਸਮੁੱਚੇ ਭਾਰਤ ਦੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਨਗਾਰੇ ਤੇ ਚੋਟ ਲਗਾ ਕੇ ਸੰਘਰਸ਼ ਨੂੰ ਦੁਬਾਰਾ ਭਖਾ ਦਿੱਤਾ ਹੈ।ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, ਸਾਰੇ ਦੇਸ਼ ਵਿੱਚ ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ 16 ਜੁਲਾਈ ਤੋਂ 18 ਜੁਲਾਈ ਤੱਕ ਮੰਗ ਪੱਤਰ ਦਿੱਤੇ ਜਾਣੇ ਸਨ। ਭਾਵੇਂ ਪੰਜਾਬ ਵਿੱਚ ਹੁਸ਼ਿਆਰਪੁਰ ਅਤੇ ਕੁਝ ਹੋਰ ਥਾਵਾਂ ਤੇ ਕੱਲ੍ਹ 17 ਜੁਲਾਈ ਨੂੰ ਵੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਪੰਜਾਬ ਦੇ ਬਹੁਤੇ ਥਾਵਾਂ ਤੇ ਅੱਜ ਇਹ ਮੰਗ ਪੱਤਰ ਦਿੱਤੇ ਗਏ।

ਹੁਸ਼ਿਆਰਪੁਰ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਨੂੰ 17 ਜੁਲਾਈ ਨੂੰ ਮੰਗ ਪੱਤਰ ਦਿੱਤਾ ਗਿਆ। ਇੱਥੇ ਕਿਸਾਨਾਂ ਦੇ ਕਾਫਲੇ ਦੀ ਅਗਵਾਈ ਜੰਗਵੀਰ ਸਿੰਘ ਚੌਹਾਨ, ਹਰਬੰਸ ਸਿੰਘ ਸੰਘਾ, ਪ੍ਰਿਤਪਾਲ ਸਿੰਘ ਗੁਰਾਇਆ, ਅਵਤਾਰ ਸਿੰਘ ਫਲਾਕੀ, ਦਵਿੰਦਰ ਸਿੰਘ ਕੱਕੋਂ, ਰਣਜੀਤ ਸਿੰਘ ਬਾਜਵਾ, ਬਲਕਾਰ ਸਿੰਘ ਸੋਹੀਆਂ ਅਤੇ ਹੋਰ ਆਗੂਆਂ ਨੇ ਕੀਤੀ। ਕਿਸਾਨਾਂ ਨੇ ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਨੂੰ ਮੰਗ ਪੱਤਰ ਸੌਂਪ ਕੇ ਕਿਸਾਨੀ ਮੰਗਾਂ ਤੇ ਵਿਸਥਾਰ ਵਿੱਚ ਚਰਚਾ ਵੀ ਕੀਤੀ।

17 ਜੁਲਾਈ ਨੂੰ ਹੀ ਅੰਮ੍ਰਿਤਸਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦੇ ਵਫਦ ਨੇ ਮੈਂਬਰ ਪਾਰਲੀਮੈਂਟ ਸ਼੍ਰੀ ਗੁਰਜੀਤ ਸਿੰਘ ਔਜਲਾ ਨੂੰ ਮੰਗ ਪੱਤਰ ਦਿੱਤਾ ਗਿਆ। ਵਫਦ ਵਿੱਚ ਡਾਕਟਰ ਸਤਨਾਮ ਸਿੰਘ ਅਜਨਾਲਾ, ਕੁਲਵੰਤ ਸਿੰਘ ਮੱਲੂਨੰਗਲ, ਧਨਵੰਤ ਸਿੰਘ ਖਤਰਾਏ ਕਲਾਂ, ਹਰਪਾਲ ਸਿੰਘ ਛੀਨਾ, ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਸਵਿੰਦਰ ਸਿੰਘ ਮੀਰਾਂਕੋਟ , ਭੁਪਿੰਦਰ ਸਿੰਘ ਛੀਨਾ, ਬਲਕਾਰ ਸਿੰਘ ਦੁਧਾਲਾ, ਗੁਰਦੇਵ ਸਿੰਘ ਵਰਪਾਲ, ਬਲਬੀਰ ਸਿੰਘ ਝਾਮਕਾ, ਉਮਰਾਜ ਸਿੰਘ ਧਰਦਿਓ ਆਦਿ ਆਗੂ ਸ਼ਾਮਲ ਸਨ।

ਅੱਜ ਬਰਨਾਲਾ ਵਿਖੇ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ‌ ਕਿਸਾਨ ਜਥੇਬੰਦੀਆਂ ਦਾ ਭਾਰੀ ਇਕੱਠ ਹੋਇਆ। ਜਿਸ ਨੂੰ ਮੁੱਖ ਤੌਰ ਤੇ ਮਨਜੀਤ ਸਿੰਘ ਧਨੇਰ, ਮੇਜਰ ਸਿੰਘ ਪੁੰਨਾਂਵਾਲ, ਗੁਰਮੀਤ ਸਿੰਘ ਭੱਟੀਵਾਲ, ਪਵਿੱਤਰ ਸਿੰਘ ਲਾਲੀ, ਕੁਲਵੰਤ ਸਿੰਘ ਮਾਨ, ਗੁਰਮੀਤ ਸਿੰਘ ਕਪਿਆਲ, ਜਸਮੇਲ ਸਿੰਘ ਕਾਲੇਕੇ, ਮਲਕੀਤ ਸਿੰਘ ਸੰਧੂ, ਊਧਮ ਸਿੰਘ ਸੰਤੋਖਪੁਰਾ, ਸ਼ਿੰਗਾਰਾ ਸਿੰਘ ਮਹਿਲ ਕਲਾਂ ਅਤੇ ਸਾਹਿਬ ਸਿੰਘ ਬਡਬਰ ਨੇ ਸੰਬੋਧਨ ਕੀਤਾ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨੁਮਾਇੰਦੇ ਨੇ ਕਿਸਾਨਾਂ ਦੇ ਭਾਰੀ ਇਕੱਠ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੋਕ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ।

ਇਸੇ ਤਰ੍ਹਾਂ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਮਾਨਸਾ ਵਿਖੇ ਮੰਗ ਪੱਤਰ ਦੇਣ ਲਈ ਕਿਸਾਨ ਉਹਨਾਂ ਦੇ ਮਾਨਸਾ ਸਥਿਤ ‌ਦਫਤਰ ਅੱਗੇ ਪਹੁੰਚੇ। ਇੱਥੇ ਇਕੱਤਰ ਹੋਏ ਕਿਸਾਨ ਆਗੂਆਂ ਵਿੱਚ ਮੁੱਖ ਤੌਰ ਤੇ ਬੋਘ ਸਿੰਘ ਮਾਨਸਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਫਫੜੇ, ਪਰਸ਼ੋਤਮ ਸਿੰਘ ਗਿੱਲ, ਮਹਿੰਦਰ ਸਿੰਘ ਭੈਣੀ ਬਾਘਾ, ਪਰਮਜੀਤ ਗਾਗੋਵਾਲ, ਮੱਖਣ ਸਿੰਘ ਭੈਣੀ ਬਾਘਾ, ਕੁਲਵਿੰਦਰ ਸਿੰਘ ਉੱਡਤ ਅਤੇ ਹੋਰ ਆਗੂ ਵੀ ਹਾਜ਼ਰ ਸਨ। ਉਹਨਾਂ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਨੁਮਾਇੰਦੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਿਆ।

ਇਸੇ ਤਰ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਮੰਗ ਪੱਤਰ ਦੇਣ ਲਈ ਬਠਿੰਡਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਕਿਸਾਨ ਉਹਨਾਂ ਦੀ ਰਿਹਾਇਸ਼ ਪਿੰਡ ਬਾਦਲ ਵਿਖੇ ਪਹੁੰਚੇ।

ਇੱਥੇ ਗੁਰਦੀਪ ਸਿੰਘ ਰਾਮਪੁਰਾ, ਹਰਵਿੰਦਰ ਸਿੰਘ ਕੋਟਲੀ, ਗੁਰਦੀਪ ਸਿੰਘ ਖੁੱਡੀਆਂ, ਬਲਵਿੰਦਰ ਸਿੰਘ ਜੇਠੂ ਕੇ ਅਤੇ ਗੁਰਨਾਮ ਸਿੰਘ ਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਲੋਕ ਸਭਾ ਮੈਂਬਰ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ।

ਇਸੇ ਤਰ੍ਹਾਂ ਫਿਰੋਜ਼ਪੁਰ ਅਤੇ ਫਾਜ਼ਿਲਕਾ ਇਲਾਕਿਆਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਮੰਗ ਪੱਤਰ ਦਿੱਤਾ। ਇੱਥੇ ਅਵਤਾਰ ਸਿੰਘ ਮਹਿਮਾ, ਜਗੀਰ ਸਿੰਘ ਖਹਿਰਾ, ਸਮੁੰਦਰ ਸਿੰਘ, ਰਸਾਲ ਸਿੰਘ ਢੋਲੇਵਾਲ, ਗੁਲਜਾਰ ਸਿੰਘ ਕਬਰਬੱਛਾ ਅਤੇ ਦਰਸ਼ਨ ਸਿੰਘ ਕੜਮਾ ਆਦਿ ਆਗੂਆਂ ਨੇ ਇਕੱਠ ਦੀ ਅਗਵਾਈ ਕੀਤੀ। ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਇਕੱਠ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣਗੇ।

ਲੁਧਿਆਣਾ ਵਿਖੇ ਡਾਕਟਰ ਅਮਰ ਸਿੰਘ ਨੂੰ ਮੰਗ ਪੱਤਰ ਦੇਣ ਲਈ ਕਿਸਾਨਾਂ ਦੀ ਅਗਵਾਈ ਇੰਦਰਜੀਤ ਸਿੰਘ ਧਾਲੀਵਾਲ, ਬਲਰਾਜ ਸਿੰਘ ਕੋਟਉਮਰਾ, ਚਮਕੌਰ ਸਿੰਘ ਬਰਮੀ, ਕੰਵਲਜੀਤ ਖੰਨਾ, ਬਲਵਿੰਦਰ ਸਿੰਘ ਬਰਾੜ, ਜਸਵੀਰ ਸਿੰਘ ਝੱਜ ਅਤੇ ਕਰਮਜੀਤ ਸਿੰਘ ਲਾਉਂਦੇ ਨੇ ਕੀਤੀ।

ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਦੇ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ ਦੇਣ ਲਈ ਵੀ ਕਿਸਾਨ ਭਾਰੀ ਸੰਖਿਆ ਵਿੱਚ ਇਕੱਠੇ ਹੋਏ। ਇੱਥੇ ਇਕੱਠ ਦੀ ਅਗਵਾਈ ਸੁਖ ਗਿੱਲ ਮੋਗਾ, ਮਨੋਹਰ ਸਿੰਘ ਗਿੱਲ, ਰਾਮ ਸਿੰਘ ਕੈਂਬਵਾਲਾ, ਕੇਵਲ ਸਿੰਘ ਖਹਿਰਾ ਅਤੇ ਜਸਵੰਤ ਸਿੰਘ ਲੋਹਗੜ੍ਹ ਨੇ ਕੀਤੀ। ਸੰਤ ਬਲਵੀਰ ਸਿੰਘ ਸੀਚੇਵਾਲ ਨੇ ਇਕੱਠ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਰਾਜ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ।

ਪਟਿਆਲਾ ਵਿਖੇ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੂੰ ਮੰਗ ਪੱਤਰ ਸੌਂਪਣ ਵਾਸਤੇ ਰਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ, ਬੂਟਾ ਸਿੰਘ ਸ਼ਾਦੀਪੁਰ, ਅਵਤਾਰ ਸਿੰਘ ਕੋਰਜੀਵਾਲਾ, ਹਰਮੇਲ ਸਿੰਘ ਤੂੰਗਾਂ, ਇਕਬਾਲ ਸਿੰਘ, ਪਵਨ ਕੁਮਾਰ ਸੋਗਲਪੁਰ, ਗੁਰਮੀਤ ਸਿੰਘ ਦਿੱਤੂਪੁਰ, ਦਵਿੰਦਰ ਸਿੰਘ ਪੂਨੀਆ, ਜਗਮੇਲ ਸਿੰਘ ਸੁੱਧੇਵਾਲ ਅਤੇ ਚਰਨਜੀਤ ਸਿੰਘ ਲਾਛੜੂ ਆਦਿ ਆਗੂਆਂ ਨੇ ਵਫਦ ਦੀ ਅਗਵਾਈ ਕੀਤੀ।

ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਵਾਸਤੇ ਪਰਮਿੰਦਰ ਸਿੰਘ ਭਿੰਦਾ, ਬਾਬਾ ਸੁਖਜਿੰਦਰ ਸਿੰਘ, ਸੁਦਾਗਰ ਖਾਨ, ਗੁਰਜੀਤ ਸਿੰਘ ਆਵਾਦਾਨ, ਤੋਗਾ ਸਿੰਘ, ਧਰਮਪਾਲ ਆਵਾਦਾਨ, ਅਮਰੀਕ ਸਿੰਘ, ਲਖਵਿੰਦਰ ਸਿੰਘ ਕੈਂਟ ਦੀ ਅਗਵਾਈ ਵਿੱਚ ਕਿਸਾਨ ਇਕੱਠੇ ਹੋਏ ਅਤੇ ਉਹਨਾਂ ਨੇ ਚਰਨਜੀਤ ਸਿੰਘ ਚੰਨੀ ਦੇ ਪੀਏ ਖੁਸ਼ਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ।

ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਧਰਮਪਤਨੀ ਬੀਬੀ ਸੰਦੀਪ ਕੌਰ ਖਾਲਸਾ ਨੂੰ ਮੰਗ ਪੱਤਰ ਸੌਂਪਿਆ। ਇੱਥੇ ਇਕੱਠ ਦੀ ਅਗਵਾਈ ਬਿੰਦਰ ਸਿੰਘ ਗੋਲੇਵਾਲਾ, ਬੀਬੀ ਅੰਮ੍ਰਿਤਪਾਲ ਕੌਰ ਹਰੀਨੌਂ, ਬੀਬੀ ਅਮਰਜੀਤ ਕੌਰ ਚੰਦ ਭਾਨ, ਗੁਰਮੀਤ ਸਿੰਘ ਗੋਲੇਵਾਲਾ, ਬਖਤੌਰ ਸਿੰਘ ਸਾਦਿਕ, ਭੁਪਿੰਦਰ ਸਿੰਘ ਚਹਿਲ, ਜਸਕਰਨ ਸਿੰਘ ਮੋਰਾਂਵਾਲੀ, ਸੁਖਜਿੰਦਰ ਸਿੰਘ ਤੁਬੰੜਭੰਨ , ਗੁਰਵਿੰਦਰ ਸਿੰਘ ਨੰਗਲ, ਗੁਰਮੀਤ ਸਿੰਘ, ਸੁਰਜੀਤ ਸਿੰਘ ਹਰੀਏਵਾਲ, ਗੁਰਜੀਤ ਸਿੰਘ ਅਜਿੱਤਗਿੱਲ, ਅਤੇ ਪਰਗਟ ਸਿੰਘ ਆਦਿ ਆਗੂਆਂ ਨੇ ਕੀਤੀ।

ਅਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਦੇਣ ਲਈ ਵੀਰ ਸਿੰਘ ਬੜਵਾ, ਮੋਹਣ ਸਿੰਘ ਧਮਾਣਾ, ਸੁਰਜੀਤ ਸਿੰਘ ਢੇਰ, ਦਲਜੀਤ ਸਿੰਘ ਚਲਾਕੀ ਅਤੇ ਦਵਿੰਦਰ ਸਿੰਘ ਨੰਗਲੀ ਆਦਿ ਆਗੂਆਂ ਦੀ ਅਗਵਾਈ ਵਿੱਚ ਕਿਸਾਨ ਇਕੱਠੇ ਹੋ ਕੇ ਮੰਗ ਪੱਤਰ ਦੇਣ ਗਏ। ਇੱਥੇ ਮਾਲਵਿੰਦਰ ਸਿੰਘ ਕੰਗ ਨੇ ਆਪ ਆ ਕੇ ਮੰਗ ਪੱਤਰ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਹ ਕਿਸਾਨਾਂ ਦੀਆਂ ਮੰਗਾਂ ਲੋਕ ਸਭਾ ਵਿੱਚ ਉਠਾਉਣਗੇ।

ਸਾਰੇ ਥਾਵਾਂ ਤੇ ਦਿੱਤੇ ਗਏ ਮੰਗ ਪੱਤਰਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਮੰਗ ਕੀਤੀ ਕਿ ਸੰਸਦ ਦੇ ਆ ਰਹੇ ਬਜਟ ਸੈਸ਼ਨ ਵਿੱਚ ਸਾਰੀਆਂ ਫਸਲਾਂ ਲਈ ਡਾਕਟਰ ਸਵਾਮੀਨਾਥਨ ਫਾਰਮੂਲੇ ਅਨੁਸਾਰ ਐੱਮਐੱਸਪੀ ਸੀ2+50% ਤੇ ਖਰੀਦ ਦੀ ਕਾਨੂੰਨੀ ਗਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ, ਬਿਜਲੀ ਦਾ ਨਿੱਜੀਕਰਨ ਰੋਕ ਕੇ ਸਮਾਰਟ ਮੀਟਰ ਲਾਉਣੇ ਬੰਦ ਕਰਨੇ, ਖੇਤੀਬਾੜੀ ਵਸਤਾਂ ਅਤੇ ਮਸ਼ੀਨਰੀ ਤੇ ਜੀਐੱਸਟੀ ਬੰਦ ਕਰਕੇ ਸਬਸੀਡੀਜ ਜਾਰ ਰੱਖੀਆਂ ਜਾਣ,

ਸਾਰੀਆਂ ਫਸਲਾਂ ਅਤੇ ਪਸ਼ੂ ਪਾਲਣ ਲਈ ਸਰਕਾਰੀ ਬੀਮਾ ਸਕੀਮ ਲਾਗੂ ਕਰਨਾ, ਕਿਸਾਨਾਂ ਮਜ਼ਦੂਰਾਂ ਨੂੰ ਦਸ ਹਜ਼ਾਰ ਪੈਨਸ਼ਨ ਦੇਣਾ, ਬੁਲਡੋਜ਼ਰ ਰਾਜ ਦਾ ਖਾਤਮਾ, ਜੰਗਲਾਤ ਅਧਿਕਾਰ ਐਕਟ ਤੇ ਪੰਚਾਇਤ ਐਕਟ ਨੂੰ ਸਖਤੀ ਨਾਲ ਲਾਗੂ ਕਰਨਾ, ਜੰਗਲੀ ਜੀਵਾਂ ਦਾ ਸਥਾਈ ਹੱਲ ਕੀਤਾ ਜਾਵੇ, ਤਿੰਨ ਫੌਜਦਾਰੀ ਕਾਨੂੰਨ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ ਦੀ ਯਾਦਗਾਰ ਸਿੰਘੂ ਤੇ ਟਿੱਕਰੀ ਤੇ ਬਣਾਉਣਾ,

ਲਖਮੀਰਪੁਰ ਖੀਰੀ ਤੇ ਸਾਰੇ ਕਿਸਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ ਅਤੇ ਕਿਸਾਨੀ ਸ਼ੰਘਰਸ ਨਾਲ ਜੁੜੇ ਸਾਰੇ ਕੇਸ ਵਾਪਸ ਲਏ ਜਾਣ। ਦਿੱਲੀ ਅੰਦੋਲਨ ਵੇਲੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਇੰਨ ਬਿੰਨ ਲਾਗੂ ਕੀਤੀਆਂ ਜਾਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ