ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022:
ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਲੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰੰਯੁਕਤ ਸਮਾਜ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਸ: ਗੁਰਨਾਮ ਸਿੰਘ ਚਢੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵਿਚਾਲੇ ਚੋਣ ਸਮਝੌਤਾ ਸਿਰੇ ਚੜ੍ਹ ਗਿਆ ਹੈ।
ਇਸੇ ਦੌਰਾਨ ਸੰਯੁਕਤ ਸਮਾਜ ਮੇਰਚਾ ਨੇ ਅੱਜ ਆਪਣੇ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਦਕਿ 10 ਉਹ ਸੀਟਾਂ ਦੀ ਨਿਸ਼ਾਨਦੇਹੀ ਵੀ ਕਰ ਦਿੱਤੀ ਜਿਹੜੀਆਂ ਚਢੂਨੀ ਦੀ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਹਨ।
ਸ: ਚਢੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਸਮਾਣਾ, ਅਜਨਾਲਾ, ਨਾਭਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਦਾਖ਼ਾ, ਦਿੜ੍ਹਬਾ, ਭੁਲੱਥ, ਗੁਰਦਾਸਪੁਰ ਅਤੇ ਸ਼ਾਹਕੋਟ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇ ਜਾਣਗੇ।
ਅੱਜ ਇਹ ਵੀ ਐਲਾਨਂ ਕੀਤਾ ਗਿਆ ਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਚੋਣ ਨਹੀਂ ਲੜਣਗੇ।
ਸੰਯੁਕਤ ਸਮਾਜ ਮੋਰਚਾ ਵੱਲੋਂ ਐਲਾਨੇ ਗਏ 20 ਉਮੀਦਵਾਰ ਹੇਠ ਅਨੁਸਾਰ ਹਨ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ