Friday, April 19, 2024

ਵਾਹਿਗੁਰੂ

spot_img
spot_img

ਸੰਯੁਕਤ ਸਮਾਜ ਮੋਰਚਾ ‘ਆਪ’ ਦੇ ਆਗੂਆਂ ਨੂੰ ਤੋੜਨ ਲਈ ਚੋਣ ਖ਼ਰਚ ਕਰਨ ਦਾ ਦੇ ਰਿਹਾ ਲਾਲਚ: ਮੀਤ ਹੇਅਰ ਨੇ ਰਾਜੇਵਾਲ ਅਤੇ ਭਾਜਪਾ ’ਤੇ ਲਾਏ ਗੰਭੀਰ ਦੋਸ਼

- Advertisement -

ਯੈੱਸ ਪੰਜਾਬ
ਅੰਮ੍ਰਿਤਸਰ , 14 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਆਗੂਆਂ ਨੂੰ ਤੋੜਨ ਦਾ ਦੋਸ ਲਾਇਆ ਹੈ। ਸ੍ਰੀ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਗੁਰਮੀਤ ਸਿੰੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਨੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨਾਲ ਚੋਣਾ ਲੜਨ ਲਈ ਸੰਪਰਕ ਕੀਤਾ ਅਤੇ ਚੋਣਾ ਲੜਨ ’ਤੇ ਸਾਰਾ ਖਰਚ ਕਰਨ ਦਾ ਵੀ ਲਾਲਚ ਦਿੱਤਾ ਹੈ। ਹੇਅਰ ਨੇ ਸਵਾਲ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਫੰਡਿੰਗ ਆਖਰ ਕੌਣ ਕਰ ਰਿਹਾ ਹੈ?

ਹੇਅਰ ਨੇ ਪਾਰਟੀ ਆਗੂ ਜਸਪ੍ਰੀਤ ਸਿੰਘ (ਜੋ ਪ੍ਰੈਸ ਕਾਨਫਰੰਸ ਵਿੱਚ ਹਾਜ਼ਰ ਸਨ) ਦਾ ਨਾਂਅ ਲੈ ਕੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੇ ਉਸ (ਜਸਪ੍ਰੀਤ ਸਿੰਘ) ਨਾਲ ਚੋਣ ਲੜਨ ਲਈ ਸੰਪਰਕ ਕੀਤਾ ਅਤੇ ਚੋਣਾ ਦਾ ਸਾਰਾ ਖਰਚ ਅਦਾ ਕਰਨ ਦੀ ਪੇਸ਼ਕਸ਼ ਵੀ ਕੀਤੀ।

ਉੁਨ੍ਹਾਂ ਦੋਸ਼ ਲਾਇਆ ਕਿ ਭਾਵੇਂ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਪ੍ਰਤੱਖ ਗਠਬੰਧਨ ਕੀਤਾ ਹੈ, ਪਰ ਇਸ ਤੋਂ ਇਲਾਵਾ ਹੋਰ ਕਈ ਗੁਪਤ ਗਠਬੰਧਨ ਵੀ ਕੀਤੇ ਹਨ। ਆਪ ਦਾ ਵੋਟ ਕੱਟਣ ਲਈ ਭਾਜਪਾ ਵੱਲੋਂ ਵੋਟ ਕੱਟਣ ਵਾਲੇ ਆਗੂਆਂ ਅਤੇ ਪਾਰਟੀਆਂ ਨੂੰ ਫੰਡਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਚੋਣਾ ਵਿੱਚ ਖੜਾ ਕਰਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ।

ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦੇਖ ਕੇ ਸਾਰੀਆਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਅਤੇ ‘ਆਪ’ ਦੀ ਸਰਕਾਰ ਰੋਕਣ ਲਈ ਸਾਰੀਆਂ ਅੰਦਰ ਤੋਂ ਇੱਕ ਹੋ ਗਈਆਂ ਹਨ।

ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ, ਕਿਉਂਕਿ ਦਿੱਲੀ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਹੋਰਨਾਂ ਪਾਰਟੀਆਂ ਦਾ ਸਫ਼ਾਇਆ ਹੋ ਗਿਆ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨਾਲ ਜਿਹੜੇ ਵਾਅਦੇ ਕੀਤੇ, ਉਹ ਸਾਰੇ ਦੇ ਸਾਰੇ ਪੂਰੇ ਕੀਤੇ ਹਨ। ਦਿੱਲੀ ਸਰਕਾਰ ਦਾ ਖਜ਼ਾਨਾ 30 ਹਜ਼ਾਰ ਕਰੋੜ ਤੋਂ ਵਧਾ ਕੇ 70 ਹਜ਼ਾਰ ਕਰੋੜ ਤੱਕ ਪਹੁੰਚਾਇਆ ਹੈ।

ਕੇਜਰੀਵਾਲ ਸਰਕਾਰ ਦੇ ਕੰਮ ਦੇਖ ਕੇ ਦਿੱਲੀ ਦੇ ਲੋਕਾਂ ਨੇ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਭੁਲਾ ਦਿੱਤਾ ਹੈ। ਇਸ ਲਈ ਸਾਰੀਆਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਰੋਕਣਾ ਚਾਹੁੰਦੀਆਂ ਹਨ।

ਵਿਧਾਇਕ ਹੇਅਰ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਦਿੱਲੀ ਵਿੱਚ ਹੋਏ ਬਦਲਾਅ ਨੂੰ ਦੇਖ ਕੇ ਪੰਜਾਬ ਦਾ ਬੱਚਾ- ਬੱਚਾ ਚਾਹੁੰਦਾ ਹੈ ਕਿ ਇਸ ਵਾਰ ਰਾਜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ- ਘਸੁੱਟ ਤੋਂ ਲੋਕ ਤੰਗ ਆ ਚੁਕੇ ਹਨ।

ਪੰਜਾਬ ਦੇ ਲੋਕਾਂ ਨੇ ਪ੍ਰਸ਼ਾਸਨ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਪ੍ਰਭਵੀਰ ਬਰਾੜ ਆਦਿ ਆਗੂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...