Saturday, May 11, 2024

ਵਾਹਿਗੁਰੂ

spot_img
spot_img

ਸੰਵਿਧਾਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਕੇ ਦਲਿਤਾਂ ਨੂੰ ਇਨਸਾਫ਼ ਦਿੱਤਾ ਜਾ ਸਕਦਾ: ਦਲਿਤ ਸਰੋਕਾਰਾਂ ਵਿਸ਼ੇ ਤੇ ‘ਪੈਗਾਮ’ ਵੱਲੋਂ ਸੈਮੀਨਾਰ ਆਯੋਜਿਤ

- Advertisement -

ਯੈੱਸ ਪੰਜਾਬ
ਜਲੰਧਰ, 26 ਅਕਤੂਬਰ, 2020 –
ਪੈਗਾਮ ਸੰਸਥਾ ਪੰਜਾਬ ਦੇ ਇੰਚਾਰਜ਼ ਸਾਬਕਾ ਆਈ.ਏ.ਐਸ. ਸ਼੍ਰੀ ਐੱਸ.ਆਰ. ਲੱਧੜ ਦੀ ਅਗਵਾਈ ਵਿੱਚ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦਲਿਤ ਸਰੋਕਾਰਾਂ ਵਿਸ਼ੇ ਤੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਦਲਿਤ , ਬੁੱਧਜੀਵੀ ਪੰਜਾਬ ਦੇ ਹਰ ਸ਼ਹਿਰ , ਕਸਬੇ ਤੋਂ ਹਾਜ਼ਰ ਸਨ , ਪਰ ਦਿਲਚਸਪ ਗੱਲ ਇਹ ਸੀ ਕਿ ਬੁਲਾਰਿਆਂ ਵਿੱਚ ਕੋਈ ਵੀ ਵਿਦਵਾਨ ਦਲਿਤ ਨਹੀਂ ਸੀ।

ਸੁਪਰੀਮ ਕੋਰਟ ਦੇ ਐਡਵੋਕੇਟ ਰਾਜਿੰਦਰ ਸ਼ਾਹ ਨੇ ਕਿਹਾ ਕਿ ਸੰਵਿਧਾਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਕੇ ਇਨਸਾਫ਼ ਦਿੱਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਨੂੰ ਲਾਗੂ ਕਰਨਾ ਸਰਕਾਰਾਂ ਆਪਣਾ ਫਰਜ਼ ਨਹੀਂ ਸਮਝਦੀਆਂ। ਉਨ੍ਹਾਂ ਨੇ ਕਿਹਾ ਕਿ ਦਲਿਤਾਂ ਖਾਸ ਕਰ ਅਨਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੀ ਸੋਚ ਬਦਲਣੀ ਹੋਵੇਗੀ , ਉਨ੍ਹਾਂ ਨੂੰ ਪੂਰੇ ਦੇਸ਼ ਦੀਆਂ 543 ਲੋਕ ਸਭਾ ਸੀਟਾਂ ਤੇ ਫੋਕਸ ਕਰਨਾ ਚਾਹੀਦਾ ਹੈ ਨਾ ਕਿ ਸਿਰਫ਼ ਰਿਜ਼ਰਵ ਸੀਟਾਂ ਤੇ ਹੀ ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਦਲਿਤ ਆਪਣਾ ਨਜ਼ਰੀਆ ਨਹੀਂ ਬਦਲਦੇ ਤੱਦ ਤੱਕ ਸੁਧਾਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀਆਂ ਤੋਂ ਉੱਪਰ ਉੱਠ ਕੇ ਹੀ ਚੰਗੇ ਉਮੀਦਵਾਰਾਂ ਦੀ ਚੋਣ ਕਰਕੇ ਹੀ ਸਮੁੱਚਾ ਢਾਂਚਾ ਬਦਲਿਆ ਜਾ ਸਕਦਾ ਹੈ।

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਾਰ ਡਾਕਟਰ ਪਿਆਰੇ ਲਾਲ ਗਰਗ ਨੇ ਕਿਹਾ ਕਿ ਸਰਕਾਰਾਂ ਵਲੋਂ ਦਲਿਤਾਂ ਦੀ ਭਲਾਈ ਲਈ ਤਿਆਰ ਕੀਤੀਆਂ ਸਕੀਮਾਂ ਵੀ ਢਹਿ ਢੇਰੀ ਹੋ ਜਾਂਦੀਆ ਹਨ ਜਦੋਂ ਸਰਕਾਰ ਦੂਜੀ ਪਾਰਟੀ ਦੀ ਆ ਜਾਂਦੀ ਹੈ।

ਡਾ. ਗਰਗ ਨੇ ਕਿਹਾ ਕਿ ਸਭ ਰਾਜਸੀ ਪਾਰਟੀਆਂ ਦਲਿਤਾਂ ਦੀ ਵਰਤੋਂ ਆਪਣੇ ਰਾਜਨੀਤਿਕ ਫਾਇਦੇ ਲਈ ਹੀ ਇਸਤੇਮਾਲ ਕਰਦੇ ਆ ਰਹੀਆਂ ਹਨ। ਡਾ. ਗਰਗ ਨੇ ਦੱਸਿਆ ਕਿ ਦਲਿਤ ਵਿਦਿਆਰਥੀਆਂ ਦਾ ਪ੍ਰਤੀਸ਼ਤ ਸਿਰਫ਼ 2% ਹੀ ਹੈ ਜੋ ਗ੍ਰੈਜੂਏਟ ਪਾਸ ਹੁੰਦੇ ਹਨ। ਜਵਾਹਰ ਲਾਲ ਯੂਨੀਵਰਸਿਟੀ ਦੇ ਖੋਜਕਰਤਾ ਡਾ. ਸੁਮੇਲ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਜਾਤ ਪਾਤ ਰਹਿਤ ਸਮਾਜ ਵਿੱਚ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਭਾਵੇਂ ਸੰਵਿਧਾਨ ਵਿੱਚ ਬਰਾਬਰਤਾ ,ਭਾਈਚਾਰਕ ਸਾਂਝ ਅਤੇ ਨਿਆਂ ਦੀ ਪ੍ਰੀਕਿਰਿਆ ਸੰਵਿਧਾਨ ਵਿੱਚ ਸ਼ਾਮਲ ਹੈ , ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਹੈ। ਮੰਚ ਸੰਚਾਲਨ ਅਤੇ ਇਸ ਸੈਮੀਨਾਰ ਦੇ ਸ਼ੂਤਰਧਾਰ ਸ਼੍ਰੀ ਐੱਸ.ਆਰ. ਲੱਧੜ ਨੇ ਸਭਾ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਆਪਣਾ ਕੇ ਦਲਿਤ ਆਪ ਸੰਵਾਰ ਸਕਦੇ ਹਨ।

ਸ਼੍ਰੀ ਲੱਧੜ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਬਾਬਾ ਜੋਤੀ ਫੂਲੇ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਫਲਸਫ਼ੇ ਨੂੰ ਸਮਰਪਿਤ ਹੈ। ਇਸ ਸਮਾਗਮ ਵਿੱਚ ਸੰਤ ਬਲਵੀਰ ਸਿੰਘ ਸੀਚੇਵਾਲ , ਸ. ਗੁਰਬਚਨ ਸਿੰਘ , ਸ਼੍ਰੀ ਭੰਤੋ ਸੁਮੇਧਾ ਨੇ ਵੀ ਸੰਬੋਧਨ ਕੀਤਾ । ਉਂਕਾਰ ਨਾਥ ਨੇ ਧੰਨਵਾਦ ਕਰਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਦਲਿਤਾਂ ਦੀ ਗਿਣਤੀ 32% ਹੋਣ ਦੇ ਬਾਵਜੂਦ ਵੀ ਸਭ ਸੁਵਿਧਾਵਾਂ ਨਹੀਂ ਮਿਲ ਰਹੀਆਂ ।

ਇਸ ਮੌਕੇ ਤੇ ਜਗਤਾਰ ਸਿੰਘ ਆਈ.ਆਰ.ਐਸ. ( ਸਾਬਕਾ ) ਅਮਰਜੀਤ ਸਿੰਘ ( ਆਈ. ਆਰ. ਐਸ ) , ਸੁਰਿੰਦਰ ਕੁਮਾਰ ( ਆਈ.ਪੀ.ਐਸ. ਰਿਟਾਇਰਡ ) ਆਦਿ ਭਾਰੀ ਗਿਣਤੀ ਵਿੱਚ ਦਲਿਤ ਹਿੱਤਕ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...