Friday, April 26, 2024

ਵਾਹਿਗੁਰੂ

spot_img
spot_img

ਸੰਸਦ `ਚ ਪੇਸ਼ ਹੋਣ ਵਾਲੇ ਬਿਜਲੀ ਸੋਧ ਬਿੱਲ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਰੋਧ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021 –
ਸੰਸਦ ਵਿੱਚ ਅਗਲੇ ਕੁੱਝ ਦਿਨਾਂ ਦੌਰਾਨ ਪੇਸ਼ ਹੋਣ ਵਾਲੇ ਬਿਜਲੀ (ਸੋਧ) ਬਿੱਲ 2021 ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਖਤ ਵਿਰੋਧ ਕੀਤਾ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ ਤਿੱਖੇ ਹਮਲੇ ਕੀਤੇ।

ਸ: ਢੀਂਡਸਾ ਨੇ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਬਿਜਲੀ ਖੇਤਰ ਵਿੱਚ ਵੱਧ ਰਹੇ ਨਿੱਜੀਕਰਨ ਨਾਲ ਸਬਸਿਡੀਆਂ ਪ੍ਰਭਾਵਿਤ ਹੋਣਗੀਆਂ। ਜੋਕਿ ਕੇਂਦਰ ਸਰਕਾਰ ਦਾ ਕਿਸਾਨਾਂ ਅਤੇ ਗਰੀਬਾਂ ਉੱਤੇ ਇੱਕ ਹੋਰ ਵਿੱਤੀ ਡਾਕਾ ਹੈ।

ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਦਾ ਕਿਸਾਨ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਦੀਆਂ ਹੱਦਾਂ `ਤੇ ਸੰਘਰਸ਼ ਕਰ ਰਿਹਾ ਹੈ ਅਜਿਹੇ ਵਿੱਚ ਹੁਣ ਸਰਕਾਰ ਦੇ ਬਿਜਲੀ ਖੇਤਰ ਨੂੰ ਨਿੱਜੀਕਰਨ ਕਰਨ ਦੇ ਫੈਸਲੇ ਨਾਲ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ `ਤੇ ਮਿਲਣ ਵਾਲੀਆਂ ਸਾਰੀਆਂ ਸਬਸੀਡੀਆਂ ਬੰਦ ਕਰ ਦਿੱਤੀਆਂ ਜਾਣਗੀਆਂ।

ਉੇਨ੍ਹਾਂ ਕਿਹਾ ਕਿ ਬੜੀ ਮਾੜੀ ਗੱਲ ਹੈ ਕਿ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਬਜਾਏ ਕੇਂਦਰ ਸਰਕਾਰ ਇਸ ਬਿੱਲ ਦੇ ਰਾਹੀਂ ਉਨ੍ਹਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਉਣ ਦੀ ਕੋਸਿ਼ਸ਼ ਕਰ ਰਹੀ ਹੈ।

ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਹੀ ਨਹੀ ਰਹੇਗੀ। ਸਰਕਾਰ ਵੱਲੋਂ ਟੈਲੀਕਾਮ ਸੈਕਟਰ ਦੀ ਤਰਾਂ ਬਿਜਲੀ ਖੇਤਰ ਨੂੰ ਵੀ ਕਾਰਪੋਰੇਟ ਘਰਾਣਿਆਂ ਹੱਥ ਸੌਂਪ ਦਿੱਤਾ ਜਾਵੇਗਾ। ਜਿਸ ਨਾਲ ਬਿਜਲੀ `ਤੇ ਰਾਜਾਂ ਦਾ ਅਧਿਕਾਰ ਖਤਮ ਹੋ ਜਾਵੇਗਾ।

ਜੋਕਿ ਸੰਘੀ ਢਾਂਚੇ ਦੀ ਸਰੇਆਮ ਉਲੰਘਣਾ ਹੈ। ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਡੂੰਘੀ ਸਜਿ਼ਸ ਦੇ ਤਹਿਤ ਬਿਜਲੀ ਖੇਤਰ ਨੂੰ ਮਹਿੰਗਾਂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਨੂੰ ਬਾਦਲੇ ਦੀ ਭਾਵਨਾ ਨਾਲ ਪ੍ਰੇਸ਼ਾਨ ਕਰਨ ਦੀ ਕੋਸਿ਼ਸ਼ ਕਰ ਰਹੀ ਹੈ। ਸ: ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਾਲੇ ਖੇਤੀ ਕਾਨੂੰਨਾਂ ਦੇ ਨਾਲ -ਨਾਲ ਬਿਜਲੀ ਸੋਧ ਬਿੱਲ ਦਾ ਪੁਰਜ਼ੋਰ ਵਿਰੋਧ ਕਰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...