Friday, March 29, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਗਸਤ, 2022 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸ਼ਰਧਾਲੂ ਪਾਲਕੀ ਸਾਹਿਬ ਦੀ ਸੇਵਾ ਸਮੇਂ ਜੰਗਲਾ ਟੱਪ ਕੇ ਪਾਲਕੀ ਸਾਹਿਬ ਵਾਲੇ ਪਾਸੇ ਰਸਤੇ ’ਚ ਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ’ਤੇ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਉਸ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਭਾਈ ਕੁਲਵਿੰਦਰ ਸਿੰਘ ਸੇਵਾਦਾਰ ਤੇ ਭਾਈ ਇੰਦਰਜੀਤ ਸਿੰਘ ਸੇਵਾਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਬਜ਼ੁਰਗ ਸ਼ਰਧਾਲੂ ਨੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਨਿਰਧਾਰਤ ਰੋਕਾਂ ਨੂੰ ਜਬਰੀ ਉਲੰਘ ਕੇ ਪ੍ਰਬੰਧ ਵਿਚ ਦਖ਼ਲ ਦਿੱਤਾ ਅਤੇ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕੀਤੀ, ਪਰ ਫਿਰ ਵੀ ਸ਼ਰਧਾਲੂ ਨੂੰ ਹਟਾਉਣ ਸਮੇਂ ਸੇਵਾਦਾਰਾਂ ਵੱਲੋਂ ਠੀਕ ਵਿਵਹਾਰ ਨਾ ਕਰਨ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੰਗਤ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੀਸੀਟੀਵੀ ਕੈਮਰੇ ਦੀ ਫੁਟੇਜ ਵਿਚ ਬਜ਼ੁਰਗ ਸ਼ਰਧਾਲੂ ਸ਼ਰੇਆਮ ਜੰਗਲਾ ਪਾਰ ਕਰਦਾ ਹੈ ਤੇ ਡਿਊਟੀ ’ਤੇ ਹਾਜ਼ਰ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕਰਦਾ ਦਿਖਾਈ ਦਿੰਦਾ ਹੈ, ਪਰੰਤੂ ਫਿਰ ਵੀ ਕਿਸੇ ਸ਼ਰਧਾਲੂ ਨਾਲ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...