ਅੰਮ੍ਰਿਤਸਰ, 23 ਜੁਲਾਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ ਜਿਸ ਤਰ੍ਹਾਂ ਸ਼ਕਤੀ ਪ੍ਰਗਟਾਵਾ ਕੀਤਾ ਹੈ, ਉਸ ਨਾਲ ਸਿੱਖਾਂ ਸੰਗਤਾਂ ਦੀਆਂ ਭਾਵਨਾਵਾਂ ਦੁਖੀਆਂ ਹਨ। ਗੁਰੂ ਘਰ ਅੰਦਰ ਨਿਮਰਤਾ ਅਤੇ ਸਹਿਣਸ਼ੀਲਤਾ ਨਾਲ ਆਉਣ ਦੀ ਰਵਾਇਤ ਹੈ, ਪਰ ਸ. ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਵਿਧਾਇਕਾਂ ਤੇ ਕਾਂਗਰਸ ਦੇ ਅਹੁਦੇਦਾਰਾਂ ਨੇ ਪਰਕਰਮਾਂ ਅੰਦਰ ਮਰਯਾਦਾ ਦਾ ਖਿਆਲ ਨਹੀਂ ਰੱਖਿਆ।
ਉਨ੍ਹਾਂ ਕਿਹਾ ਕਿ ਰਾਜਸੀ ਆਗੂਆਂ ਨੂੰ ਇਸ ਪਾਵਨ ਅਸਥਾਨ ’ਤੇ ਪੁੱਜਣ ਸਮੇਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣਾ ਚਾਹੀਦਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ