Friday, April 19, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਅਕਤੂਬਰ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ।

ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦਿੱਤੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਜੇ ਦੀਵਾਨਾਂ ਦੌਰਾਨ ਜਿਥੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਗੁਰੂ ਸਾਹਿਬ ਜੀ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ, ਉਥੇ ਹੀ ਬੀਤੀ ਰਾਤ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਸਰਵਣ ਕਰਵਾਇਆ।

ਰਾਗ ਦਰਬਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

ਇਨ੍ਹਾਂ ਸਮਾਗਮਾਂ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿ: ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਗਿਆਨੀ ਜਸਵਿੰਦਰ ਸਿੰਘ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਕੁਲਦੀਪ ਸਿੰਘ ਤੇੜਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਗੁਰਮੀਤ ਕੌਰ, ਗਿਆਨੀ ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ ਆਦਿ ਹਾਜਰ ਸਨ।

ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਧਾਰਮਿਕ ਮੁਕਾਬਲਿਆਂ ਦੇ ਜੇਤੂ ਸਕੂਲੀ ਬੱਚੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸਨਮਾਨਤ ਕੀਤਾ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ, ਸਨਮਾਨ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਸਮੇਂ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ।

ਇਨ੍ਹਾਂ ਮੁਕਾਬਲਿਆਂ ਸਮੇਂ ਕਵੀਸ਼ਰੀ, ਕਵਿਤਾ, ਪੇਂਟਿੰਗ, ਧਾਰਮਿਕ ਲੈਕਚਰ, ਕੁਇਜ਼ ਆਦਿ ਵਿਚ ਬੱਚਿਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅਤੇ ਨੌਜੁਆਨਾਂ ਅੰਦਰ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ ਪ੍ਰਤੀ ਚਾਅ ਪੈਦਾ ਕਰਦੇ ਹਨ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਰਿਸਰਚ ਸਕਾਲਰ ਬੀਬੀ ਰਣਜੀਤ ਸਿੰਘ, ਬੀਬੀ ਹਰਪ੍ਰੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਸ. ਰਾਜਵਿੰਦਰ ਸਿੰਘ ਜੋਗਾ, ਸ. ਅਰਮਨ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...