Friday, March 29, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਮਈ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜਾਂ ਵਿਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਕ ਗੁਰਮਤਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਸਾਲ ਦੇ ਸਮੇਂ ਅੰਦਰ ਕੀਰਤਨ ਦੌਰਾਨ ਤੰਤੀ ਸਾਜ਼ ਲਾਗੂ ਕਰਨ ਦਾ ਆਦੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆਂ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

ਸ. ਰਮਦਾਸ ਨੇ ਦੱਸਿਆ ਕਿ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਕੁਝ ਜਥੇ ਪਹਿਲਾਂ ਹੀ ਮੌਜੂਦ ਹਨ ਅਤੇ ਭਵਿੱਖ ਵਿਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੰਤੀ ਸਾਜ਼ ਵਾਦਕ ਰਾਗੀ ਜਥਿਆਂ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ, ਪਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਸੰਜੀਦਗੀ ਨਾਲ ਲੈਂਦਿਆਂ ਭਵਿੱਖ ਵਿਚ ਤੰਤੀ ਸਾਜ਼ਾਂ ਨੂੰ ਕੀਰਤਨ ਸਮੇਂ ਤਰਜੀਹੀ ਤੌਰ ’ਤੇ ਲਾਗੂ ਕਰਨ ਲਈ ਕਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...