Thursday, April 18, 2024

ਵਾਹਿਗੁਰੂ

spot_img
spot_img

ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦਾ ਸਿਹਰਾ ਲੈਣ ’ਤੇ ਵਿਵਾਦ ਭਖ਼ਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 7 ਜੁਲਾਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦੇ ਬੁੱਧਵਾਰ ਨੂੰ ਕੀਤੇ ਗਏ ਦਾਅਵੇ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਕਮੇਟੀ ਦੇ ਇਸ ਦਾਅਵੇ ‘ਤੇ ਸਵਾਲ ਚੁੱਕੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਕੇ ਨੇ ਕਿਹਾ ਕਿ ਕਮੇਟੀ ਨੇ ਬੀਤੇ ਦਿਨੀਂ ਸਰਸਵਤੀ ਵਿਹਾਰ ਥਾਣੇ ਦੇ ਕੇਸ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਝੂਠਾ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਵਕੀਲ ਗੁਰਬਖਸ਼ ਸਿੰਘ ਨੇ ਦਿੱਲੀ ਹਾਈਕੋਰਟ ਵਿੱਚ ਪੇਸ਼ ਹੋ ਕੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ।

ਜਦਕਿ ਐੱਸ.ਆਈ.ਟੀ. ਦੇ ਐਡਵੋਕੇਟ ਅਜੈ ਦਿਗਪਾਲ ਨੇ ਹਾਈਕੋਰਟ ਵਿੱਚ ਦਲੀਲਾਂ ਦੇ ਕੇ ਸੱਜਣ ਕੁਮਾਰ ਨੂੰ ਜ਼ਿਲ੍ਹਾ ਅਦਾਲਤ ਤੋਂ ਮਿਲੀ ਜ਼ਮਾਨਤ ਰੱਦ ਕਰਵਾ ਦਿੱਤੀ ਹੈ। ਕਿਉਂਕਿ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿੱਚ ਗੁਰਬਖਸ਼ ਸਿੰਘ ਦੇ ਪੇਸ਼ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੀਕੇ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਆਗੂਆਂ ਵਿੱਚ ਦੂਸਰਿਆਂ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਦੌੜ ਲੱਗੀ ਹੋਈ ਹੈ।

ਜਦੋਂ ਸੱਜਣ ਕੁਮਾਰ ਨੂੰ ਇਸ ਮਾਮਲੇ ਵਿੱਚ 27 ਅਪ੍ਰੈਲ 2022 ਨੂੰ ਰਾਉਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦਿੱਤੀ ਸੀ ਤਾਂ ਕਮੇਟੀ ਨੇ ਕਿਹਾ ਸੀ ਕਿ ਮਨਜੀਤ ਸਿੰਘ ਜੀਕੇ ਦੀ ਗਲਤੀ ਕਾਰਨ ਸੱਜਣ ਕੁਮਾਰ ਨੂੰ ਜ਼ਮਾਨਤ ਮਿਲੀ ਹੈ ਕਿਉਂਕਿ ਸਾਡੇ ਰਿਕਾਰਡ ਵਿੱਚ ਪੀੜਤ ਪਰਿਵਾਰ ਦਾ ਵਕਾਲਤਨਾਮਾ ਨਹੀਂ ਸੀ। ਹੁਣ ਜਦੋਂ ਐੱਸ.ਆਈ.ਟੀ. ਦੇ ਵਕੀਲ ਕਰਕੇ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਹੋ ਗਈ ਹੈ, ਤਾਂ ਇਸ ਲਈ ਹੁਣ ਇਸ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜੀਕੇ ਨੇ ਮੈਟਰੋ ਰੋਕੋ ਕੇਸ ਵਿੱਚ ਕੱਲ੍ਹ ਤੀਸ਼ ਹਜਾਰੀ ਅਦਾਲਤ ਤੋਂ 5 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੇਰੀ ਅਗਵਾਈ ਵਿੱਚ 1984 ਦੇ ਇਨਸਾਫ਼ ਲਈ ਲੰਮੀ ਲੜਾਈ ਲੜੀ ਗਈ ਸੀ। ਜਦੋਂ ਸੱਜਣ ਕੁਮਾਰ ਨੂੰ ਸੀਬੀਆਈ ਵੱਲੋਂ ਕਲੀਨ ਚਿੱਟ ਦਿੱਤੀ ਗਈ ਸੀ ਤਾਂ ਅਸੀਂ ਵੱਡੇ ਪੱਧਰ ‘ਤੇ ਜਨਤਕ ਅੰਦੋਲਨ ਕੀਤਾ ਸੀ ਅਤੇ ਉਸ ਦੌਰਾਨ ਮੈਟਰੋ ਨੂੰ ਰੋਕ ਦਿੱਤਾ ਗਿਆ ਸੀ।

ਇਸ ਲਈ ਮੈਂ ਪਰਮਜੀਤ ਸਿੰਘ ਰਾਣਾ, ਪਰਮਿੰਦਰ ਪਾਲ ਸਿੰਘ, ਹਰਦੇਵ ਸਿੰਘ ਧਨੋਆ, ਹਰਮੀਤ ਸਿੰਘ ਕਾਲਕਾ ਅਤੇ ਜਸਪ੍ਰੀਤ ਸਿੰਘ ਵਿੱਕੀ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜੋ ਪੰਥ ਦੇ ਹਿੱਤਾਂ ਲਈ ਇਹ ਅਦਾਲਤਾਂ ਵਿੱਚ ਪੇਸ਼ੀਆਂ ਭੁਗਤ ਰਹੇ ਹਨ।

ਇਸ ਦੇ ਨਾਲ ਹੀ ਮੈਂ ਕਮੇਟੀ ਪ੍ਰਬੰਧਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦੂਜਿਆਂ ਦੇ ਕੰਮਾਂ ਦਾ ਸਿਹਰਾ ਲੈਣ ਦੇ ਚੱਕਰ ਵਿੱਚ ਨਾ ਆਉਣ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ, ਮਹਿੰਦਰ ਸਿੰਘ ਅਤੇ ਜਾਗੋ ਦੇ ਸਕੱਤਰ ਜਨਰਲ ਡਾ: ਪਰਮਿੰਦਰ ਪਾਲ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...