Friday, April 19, 2024

ਵਾਹਿਗੁਰੂ

spot_img
spot_img

ਸੱਜਣ ਕੁਮਾਰ ਨੂੰ ਬਰੀ ਕਰਨ ਖਿਲਾਫ ਸੁਭਾਸ਼ ਨਗਰ ਮੈਟਰੋ ਸਟੇਸ਼ਨ ’ਤੇ ਮੈਟਰੋ ਰੋਕਣ ਦੇ ਮਾਮਲੇ ਵਿਚ ਹਰਮੀਤ ਸਿੰਘ ਕਾਲਕਾ ਤੇ ਹੋਰਨਾਂ ਨੂੰ ਜ਼ਮਾਨਤ ਮਿਲੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 6 ਜੁਲਾਈ, 2022 –
ਸੰਨ 2013 ਵਿਚ 1984 ਦੇ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਖਿਲਾਫ ਰੋਸ ਪ੍ਰਗਟਾਉਂਦਿਆਂ ਸੁਭਾਸ਼ ਨਗਰ ਮੈਟਰੋ ਸਟੇਸ਼ਨ ’ਤੇ ਰੋਸ ਵਿਖਾਵਾ ਕਰਨ ਦੇ ਮਾਮਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਹੋਰਨਾਂ ਨੂੰ ਜ਼ਮਾਨਤ ਮਿਲ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 2013 ਵਿਚ ਇਹ ਰੋਸ ਪ੍ਰਦਰਸ਼ਨ ਕਰਨ ’ਤੇ ਐਫ ਆਈ ਆਰ ਨੰਬਰ 27,13 ਅਧੀਨ ਧਾਰਾ 147, 149, 452 ਆਈ ਪੀ ਸੀ ਅਤੇ 67 ਡੀ ਐਮ ਆਰ ਐਕਟ ਤਹਿਤ ਦਰਜ ਕੀਤੀ ਗਈ ਸੀ।

ਉਹਨਾਂ ਦੱਸਿਆ ਕਿ ਅਕਾਲ ਪੁਰਖ ਦੀ ਰਹਿਮਤ ਨਾਲ ਅਦਾਲਤ ਨੇ ਉਹਨਾਂ ਨੁੰ ਅਤੇ ਉਹਨਾਂ ਦੇ ਨਾਲ ਸਰਦਾਰ ਪਰਮਜੀਤ ਸਿੰਘ ਰਾਣਾ, ਸਰਦਾਰ ਜਸਪ੍ਰੀਤ ਸਿੰਘ ਵਿੱਕੀ ਮਾਨ, ਸਰਦਾਰ ਹਰਦੇਵ ਸਿੰਘ ਧਨੋਆ ਅਤੇ ਸਰਦਾਰ ਪਰਮਿੰਦਰਪਾਲ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਉਹਨਾਂ ਕਿਹਾ ਕਿ ਸਾਨੂੰ ਦੇਸ਼ ਪੂਰਨ ਵਿਸ਼ਵਾਸ ਹੈ ਕਿ ਦੇਸ਼ ਦੀ ਨਿਆਂਪਾਲਿਕਾ ਸਿੱਖ ਕੌਮ ਦੀਆਂ ਭਾਵਨਾਵਾਂ ਸਮਝੇਗੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਫੈਸਲਾ ਸੁਣਾਏਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...