Friday, April 26, 2024

ਵਾਹਿਗੁਰੂ

spot_img
spot_img

ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਵਿੱਚ ਮੋਬਾਇਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2022:
ਸੂਬੇ ਦੀਆਂ ਜੇਲਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਨ ਅਤੇ ਜੇਲ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ ।

ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲਾਂ ਵਿੱਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਜੇਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਜੇਲਾਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ।

ਮੰਤਰੀ ਨੇ ਕਿਹਾ, “ਜੇਲਾਂ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇੱਕ ਨਿਰਧਾਰਤ ਸਮੇਂ ‘ਚ ਜੇਲਾਂ ਵਿੱਚੋਂ ਸਭ ਤੋਂ ਵੱਧ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਭਵਿੱਖ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲਾਂ ਦੇ ਅੰਦਰੋਂ ਇੱਕ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਕੀਤੀ ਜਾ ਸਕੇ।”

ਜ਼ਿਕਰਯੋਗ ਹੈ ਕਿ ਇੱਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐੱਮ.ਏ.ਪੀ.ਐੱਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਓ ਮੈਪਿੰਗ ਰਾਹੀਂ ਜੇਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ ਫੈਨਸਿੰਗ ਅਤੇ ਤਕਨਾਲੋਜੀ ਰਾਹੀਂ ਮੋਬਾਈਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ। ਇਸ ਤਕਨਾਲੋਜੀ ਰਾਹੀਂ ਰੀਅਲ ਟਾਈਮ ਡਾਟਾ ਤਿਆਰ ਕੀਤਾ ਜਾਂਦਾ ਹੈ। ਮੋਬਾਈਲ ਫੋਨ ਉਪਭੋਗਤਾਵਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਕਾਲ ਨੂੰ ਤੁਰੰਤ ਬਲੌਕ ਕੀਤਾ ਜਾ ਸਕੇਗਾ।

ਮੀਟਿੰਗ ਵਿੱਚ ਏ.ਡੀ.ਜੀ.ਪੀ. ਜੇਲਾਂ ਵਰਿੰਦਰ ਕੁਮਾਰ, ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ ਅਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...