Thursday, March 28, 2024

ਵਾਹਿਗੁਰੂ

spot_img
spot_img

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

- Advertisement -

ਯੈੱਸ ਪੰਜਾਬ 
ਚੰਡੀਗੜ, 23 ਨਵੰਬਰ, 2022 –
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ – ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ ।

ਸ. ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦੀ ਥਾਂ ਵੱਖ- ਵੱਖ ਦਫਤਰਾਂ ਵਿੱਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ।

ਸ. ਬੈਂਸ ਨੇ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ , ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ ।

ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁਖੀ ਜਾਂ ਜ਼ਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ ।

ਸ. ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿੱਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ , ਜਿਸਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...