Wednesday, April 24, 2024

ਵਾਹਿਗੁਰੂ

spot_img
spot_img

ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ, ਕਿਹਾ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਸਤੰਬਰ, 2022:
ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ.ਬਿਜਲੀ ਮੰਤਰੀ ਪੰਜਾਬ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ। ਸ: ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦੇ ਨਾਲ ਹੈ ਅਤੇ ਉਨਾਂ ਦੇ ਹਰ ਸੰਭਵ ਮਦਦ ਕਰੇਗੀ। ਉਨਾਂ ਕਿਹਾ ਕਿ ਓਲੰਪਿਕ ਵਿੱਚ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ

ਖਿਡਾਰੀ ਜਿਥੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਥੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਨਾਂ ਖਿਡਾਰੀਆਂ ਲਈ ਕੁਝ ਕਰੀਏ। ਸ: ਈ.ਟੀ.ਓ. ਨੇ ਕਿਹਾ ਕਿ ਆਪ ਸਰਕਾਰ ਖੇਡਾਂ ਨੂੰ ਹੋਰ ਉੱਚਾ ਚੁਕਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਬਲਾਕ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਖਿਡਾਰੀਆਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਟੂਰਨਾਮੈਂਟਾਂ ਵਿਚ ਕਰੀਬ ਪੰਜ ਲੱਖ ਖਿਡਾਰੀ ਭਾਗ ਲੈ ਰਹੇ ਹਨ ਅਤੇ ਸਰਕਾਰ ਵਲੋਂ ਛੇ ਕਰੋੜ ਰੁਪਏ ਦੇ ਇਨਾਮ ਵੀ ਰੱਖੇ ਗਏ ਹਨ।

ਉਨਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੂਬਾ ਪੱਧਰ ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ ਅਤੇ ਪਹਿਲੇ ਸਥਾਨ ਤੇ ਆਉਣ ਵਾਲਿਆਂ ਨੂੰ ਦਸ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਤੇ ਆਉਣ ਵਾਲਿਆਂ ਨੂੰ ਸੱਤ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਪੰਜ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।

ਸ: ਈ.ਟੀ.ਓ. ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜਰੀਆ ਹੈ, ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਉਰਜਾ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁਲੱਤ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹੈ।

ਇਸ ਮੌਕੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ: ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...