Friday, April 19, 2024

ਵਾਹਿਗੁਰੂ

spot_img
spot_img

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ, ਤੀਰਥ ਯਾਤਰਾ ਦੀ ਸ਼ੁਰੂਆਤ ਮੌਕੇ ਕੀਤੀ ਸ਼ਿਰਕਤ

- Advertisement -

ਯੈੱਸ ਪੰਜਾਬ
ਜਲੰਧਰ, 1 ਅਕਤੂਬਰ, 2022:
ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।

ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਅਤੇ ਚੌਧਰੀ ਸੰਤੋਖ ਸਿੰਘ ਅਤੇ ਪ੍ਰਬੰਧਕ ਵਿਪਨ ਸੱਭਰਵਾਲ ਅਤੇ ਹੋਰਨਾਂ ਦੇ ਨਾਲ ਰਾਮ ਤੀਰਥ, ਅੰਮ੍ਰਿਤਸਰ ਨੂੰ ਰਵਾਨਾ ਹੋਣ ਵਾਲੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ ਜੀ, ਸੰਤ ਨਿਰਮਲ ਦਾਸ ਜੀ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਅਲੀ ਮੁਹੱਲੇ ਤੋਂ ਤੀਰਥ ਯਾਤਰਾ ਲਈ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਵਾਨਾ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...